Home /News /national /

Delhi News: ਮਨੀ ਲਾਂਡਰਿੰਗ ਮਾਮਲੇ 'ਚ ਜੈਨ 'ਤੇ ਸ਼ਿਕੰਜਾ, ED ਨੇ 2 ਹੋਰ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

Delhi News: ਮਨੀ ਲਾਂਡਰਿੰਗ ਮਾਮਲੇ 'ਚ ਜੈਨ 'ਤੇ ਸ਼ਿਕੰਜਾ, ED ਨੇ 2 ਹੋਰ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

Money laundering case: ਦਿੱਲੀ ਦੇ ਮੰਤਰੀ ਸਤੇਂਦਰ ਜੈਨ (Delhi Minister Satyadar Jain) ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਇੱਕ ਹੋਰ ਕਾਰਵਾਈ ਸਾਹਮਣੇ ਆਈ ਹੈ। ਈਡੀ (ED) ਯਾਨੀ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸਤੇਂਦਰ ਜੈਨ ਖ਼ਿਲਾਫ਼ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਦੋ ਹੋਰ ਲੋਕਾਂ ਨੂੰ (2 more arrest in jain Money laundering case) ਗ੍ਰਿਫ਼ਤਾਰ ਕੀਤਾ ਹੈ।

ਹੋਰ ਪੜ੍ਹੋ ...
 • Share this:

  ਨਵੀਂ ਦਿੱਲੀ: Money laundering case: ਦਿੱਲੀ ਦੇ ਮੰਤਰੀ ਸਤੇਂਦਰ ਜੈਨ (Delhi Minister Satyadar Jain) ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੀ ਇੱਕ ਹੋਰ ਕਾਰਵਾਈ ਸਾਹਮਣੇ ਆਈ ਹੈ। ਈਡੀ (ED) ਯਾਨੀ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸਤੇਂਦਰ ਜੈਨ ਖ਼ਿਲਾਫ਼ ਦਰਜ ਕੀਤੇ ਗਏ ਮਨੀ ਲਾਂਡਰਿੰਗ ਮਾਮਲੇ ਵਿੱਚ ਦੋ ਹੋਰ ਲੋਕਾਂ ਨੂੰ (2 more arrest in jain Money laundering case) ਗ੍ਰਿਫ਼ਤਾਰ ਕੀਤਾ ਹੈ। ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋ ਵਿਅਕਤੀਆਂ ਦੀ ਪਛਾਣ ਉਦਯੋਗਪਤੀ ਵੈਭਵ ਜੈਨ ਅਤੇ ਅੰਕੁਸ਼ ਜੈਨ ਵਜੋਂ ਹੋਈ ਹੈ। ਜਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸੀਬੀਆਈ ਨੇ ਅੰਕੁਸ਼, ਵੈਭਵ ਜੈਨ ਅਤੇ ਹੋਰਾਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ।

  ਫਿਲਹਾਲ ਈਡੀ ਅੰਕੁਸ਼ ਅਤੇ ਵੈਭਵ ਜੈਨ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਜਾਂਚ ਕਰ ਰਹੀ ਹੈ। ਦੋਵਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਕਥਿਤ ਮਨੀ ਲਾਂਡਰਿੰਗ ਮਾਮਲੇ ਦੀ ਗੁੱਥੀ ਸੁਲਝਾਈ ਜਾ ਸਕੇ। ਇਸ ਮਾਮਲੇ ਵਿੱਚ ਜਦੋਂ 6 ਜੂਨ ਨੂੰ ਛਾਪੇਮਾਰੀ ਕੀਤੀ ਗਈ ਸੀ ਤਾਂ ਈਡੀ ਨੇ ਕੁੱਲ 2.35 ਕਰੋੜ ਰੁਪਏ ਅਤੇ ਕਰੀਬ 133 ਸੋਨੇ ਦੇ ਸਿੱਕੇ ਜ਼ਬਤ ਕੀਤੇ ਸਨ।

  ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ, ਜਿਸ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ, ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ ਅਤੇ ਇੱਕ ਅਦਾਲਤ ਨੇ ਸੋਮਵਾਰ ਨੂੰ ਉਸਦੀ ਹਿਰਾਸਤ ਦੋ ਹਫ਼ਤਿਆਂ ਲਈ ਵਧਾ ਦਿੱਤੀ ਹੈ।

  ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਜੈਨ ਦੀ ਹਿਰਾਸਤ ਵਧਾਉਣ ਦੀ ਮੰਗ ਵਾਲੀ ਈਡੀ ਦੀ ਪਟੀਸ਼ਨ 'ਤੇ ਇਹ ਹੁਕਮ ਸੁਣਾਇਆ। ਇਸ ਤੋਂ ਪਹਿਲਾਂ ਦਿਨ ਦੇ ਦੌਰਾਨ, ਜੱਜ ਨੇ ਇਹ ਕਹਿੰਦੇ ਹੋਏ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਕਾਰਵਾਈ ਦੌਰਾਨ ਨਾ ਤਾਂ ਜੈਨ ਅਤੇ ਨਾ ਹੀ ਉਨ੍ਹਾਂ ਦੀ ਨੁਮਾਇੰਦਗੀ ਕਰਨ ਵਾਲਾ ਕੋਈ ਵਕੀਲ ਅਦਾਲਤ ਦੇ ਸਾਹਮਣੇ ਮੌਜੂਦ ਸੀ।

  ਜੈਨ ਦੇ ਹਸਪਤਾਲ ਵਿਚ ਦਾਖਲ ਹੋਣ ਬਾਰੇ ਦੱਸੇ ਜਾਣ ਤੋਂ ਬਾਅਦ, ਅਦਾਲਤ ਨੇ ਈਡੀ ਨੂੰ ਦਿਨ ਵਿਚ ਵੀਡੀਓ ਕਾਨਫਰੰਸ ਰਾਹੀਂ ਜੈਨ ਦੀ ਮੌਜੂਦਗੀ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤਾ। ਜੱਜ ਨੇ ਏਜੰਸੀ ਦੀ ਪਟੀਸ਼ਨ 'ਤੇ ਦਲੀਲਾਂ ਸੁਣੀਆਂ ਅਤੇ ਜੈਨ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ।

  ਈਡੀ ਨੇ 57 ਸਾਲਾ ਸਤੇਂਦਰ ਜੈਨ ਨੂੰ 30 ਮਈ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਦੀਆਂ ਅਪਰਾਧਿਕ ਧਾਰਾਵਾਂ ਤਹਿਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਆਕਸੀਜਨ ਦਾ ਪੱਧਰ ਘਟਣ ਤੋਂ ਬਾਅਦ ਉਸ ਨੂੰ ਪਿਛਲੇ ਹਫ਼ਤੇ ਸ਼ਹਿਰ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

  Published by:Krishan Sharma
  First published:

  Tags: Aam Aadmi Party, AAP Punjab, Arvind Kejriwal, Enforcement Directorate, Money Laundering, Satyendar jain