
Election Commission: ਚੋਣ ਰੈਲੀਆਂ ਤੇ ਰੋਡ ਸ਼ੋਅ 'ਤੇ ਪਾਬੰਦੀ 22 ਜਨਵਰੀ ਤੱਕ ਵਧਾਈ (file photo)
ਨਵੀਂ ਦਿੱਲੀ- ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਲਿਆ ਹੈ। ਕਮਿਸ਼ਨ ਨੇ ਪੈਦਲ ਯਾਤਰਾਵਾਂ, ਸਾਈਕਲ ਰੈਲੀਆਂ ਅਤੇ ਨੁੱਕੜ ਮੀਟਿੰਗਾਂ 'ਤੇ ਪਾਬੰਦੀ 15 ਜਨਵਰੀ 2022 ਤੋਂ 22 ਜਨਵਰੀ ਤੱਕ ਵਧਾ ਦਿੱਤੀ ਹੈ। ਹਾਲਾਂਕਿ, ਭਾਰਤ ਦੇ ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨੂੰ ਵੱਧ ਤੋਂ ਵੱਧ 300 ਵਿਅਕਤੀਆਂ ਜਾਂ ਹਾਲ ਦੀ ਸਮਰੱਥਾ ਦੇ 50 ਪ੍ਰਤੀਸ਼ਤ ਨਾਲ ਮੀਟਿੰਗਾਂ ਕਰਨ ਦੀ ਇਜਾਜ਼ਤ ਦਿੱਤੀ ਹੈ।
ਕਾਬਲੇਗੌਰ ਹੈ ਕਿ ਚੋਣ ਕਮਿਸ਼ਨ ਨੇ 8 ਜਨਵਰੀ ਨੂੰ ਚੋਣ ਤਰੀਕਾਂ ਦਾ ਐਲਾਨ ਕਰਦੇ ਹੋਏ 15 ਜਨਵਰੀ ਤੱਕ ਰੈਲੀਆਂ ਕਰਨ 'ਤੇ ਪਾਬੰਦੀ ਲਗਾ ਦਿੱਤੀ ਸੀ। ਅੱਜ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਉਨ੍ਹਾਂ ਰੈਲੀਆਂ ’ਤੇ ਪਾਬੰਦੀ ਇੱਕ ਹਫ਼ਤੇ ਲਈ ਵਧਾ ਦਿੱਤੀ ਹੈ। ਚੋਣ ਕਮਿਸ਼ਨ ਨੇ ਪਾਰਟੀਆਂ ਨੂੰ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਰਾਜ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਨਿਯਮਾਂ ਅਤੇ ਆਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ।
ਦੱਸਣਯੋਗ ਹੈ ਕਿ ਦੇਸ਼ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 14,17,820 ਹੈ। ਜਦੋਂ ਕਿ ਸਕਾਰਾਤਮਕਤਾ ਦਰ 16.66% ਹੈ। ਤੇਲੰਗਾਨਾ ਵਿੱਚ ਕੋਵਿਡ -19 ਦੇ 2,398 ਨਵੇਂ ਕੇਸਾਂ ਦੇ ਆਉਣ ਨਾਲ, ਰਾਜ ਵਿੱਚ ਕੁੱਲ ਸੰਕਰਮਿਤ 7,05,199 ਹੋ ਗਏ ਹਨ। ਮੁੰਬਈ ਵਿੱਚ ਸੰਕਰਮਣ ਦੇ 13,702 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 9,69,989 ਹੋ ਗਈ ਹੈ। ਇਸ ਤੋਂ ਇਲਾਵਾ ਛੇ ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ 16,426 ਹੋ ਗਈ ਹੈ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।