ਪ੍ਰਯਾਗਰਾਜ (Prayagraj) ਵਿੱਚ ਬਿਜਲੀ ਵਿਭਾਗ ਦੇ ਇੱਕ ਜੇਈ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪ੍ਰਯਾਗਰਾਜ ਦੇ ਸੁਲੇਮਸਰਾਏ 'ਚ ਬਿਜਲੀ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਾਜ ਮੰਗਲ ਸਿੰਘ ਦੇ ਤਬਾਦਲੇ ਮੌਕੇ ਇਕ ਪਾਰਟੀ ਦਾ ਆਯੋਜਨ ਕੀਤਾ ਗਿਆ।
ਪਾਰਟੀ ਵਿੱਚ ਬਾਰ ਗਰਲਜ਼ ਨਾਲ ਡਾਂਸ ਕਰਨਾ ਜੂਨੀਅਰ ਇੰਜਨੀਅਰ ਆਰ.ਪੀ.ਰਜਕ ਨੂੰ ਮਹਿੰਗਾ ਪੈ ਗਿਆ। ਡਾਂਸ ਦੀ ਵੀਡੀਓ ਸਾਹਮਣੇ ਆਉਣ 'ਤੇ ਵਿਭਾਗ ਨੇ ਜਾਂਚ ਤੋਂ ਬਾਅਦ ਉਸ ਨੂੰ ਮੁਅੱਤਲ ਕਰ ਦਿੱਤਾ ਹੈ।
ਦੱਸ ਦਈਏ ਕਿ ਬਿਜਲੀ ਅਰਬਨ ਡਿਸਟ੍ਰੀਬਿਊਸ਼ਨ ਡਿਵੀਜ਼ਨ, ਬਮਰੌਲੀ ਵਿੱਚ ਤਾਇਨਾਤ ਕਾਰਜਕਾਰੀ ਇੰਜੀਨੀਅਰ ਰਾਜ ਮੰਗਲ ਸਿੰਘ ਦਾ ਹਾਲ ਹੀ ਵਿੱਚ ਤਬਾਦਲਾ ਕੀਤਾ ਗਿਆ ਸੀ। ਉਨ੍ਹਾਂ ਦੇ ਤਬਾਦਲੇ ਮੌਕੇ 4 ਮਈ ਨੂੰ ਇੱਕ ਪਾਰਟੀ ਦਾ ਆਯੋਜਨ ਕੀਤਾ ਗਿਆ ਸੀ। ਇਸ ਵਿਚ ਕੁਝ ਬਾਰ ਗਰਲਜ਼ ਨੂੰ ਵੀ ਬੁਲਾਇਆ ਗਿਆ ਸੀ। ਇਸ ਦੌਰਾਨ ਬਾਰ ਗਰਲਜ਼ ਦਾ ਡਾਂਸ ਸ਼ੁਰੂ ਹੋਇਆ।
ਇਸ ਦੌਰਾਨ ਜੂਨੀਅਰ ਇੰਜੀਨੀਅਰ ਆਰਪੀ ਰਜਕ ਨੇ ਬਾਰ ਗਰਲਜ਼ ਨਾਲ ਡਾਂਸ ਸ਼ਰੂ ਕਰ ਦਿੱਤਾ। ਹੁਣ ਉਨ੍ਹਾਂ ਦੇ ਡਾਂਸ ਦਾ ਵੀਡੀਓ ਸਾਹਮਣੇ ਆਇਆ ਹੈ। ਡਾਂਸ ਦੀ ਵੀਡੀਓ ਸਾਹਮਣੇ ਆਉਣ 'ਤੇ ਵਿਭਾਗ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਸਮੇਂ ਜੇਈ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦੂਜੇ ਪਾਸੇ ਇਸ ਕਾਰਵਾਈ ਤੋਂ ਬਾਅਦ ਬਿਜਲੀ ਵਿਭਾਗ ਵਿੱਚ ਹੜਕੰਪ ਮਚ ਗਿਆ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।