
EXCLUSIVE: ਜੰਮੂ ਕਸ਼ਮੀਰ ਨੂੰ ਵਾਪਸ ਮਿਲ ਸਕਦਾ ਹੈ ਰਾਜ ਦਾ ਦਰਜਾ, PM 24 ਜੂਨ ਨੂੰ ਬਲੂਪ੍ਰਿੰਟ ਬਾਰੇ ਕਰਨਗੇ ਚਰਚਾ (ਫਾਇਲ ਫੋਟੋ)
ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਜੂਨ ਵੀਰਵਾਰ ਨੂੰ ਜੰਮੂ-ਕਸ਼ਮੀਰ ਦੀਆਂ ਖੇਤਰੀ ਪਾਰਟੀਆਂ ਨਾਲ ਗੱਲਬਾਤ ਦੌਰਾਨ ‘ਰਾਜ ਦੇ ਦਰਜੇ’ ਬਾਰੇ ਗੱਲਬਾਤ ਕਰਨਗੇ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਬਾਰੇ ਦੋ ਮਹੱਤਵਪੂਰਨ ਬੈਠਕਾਂ ਵੀ ਦਿੱਲੀ ਵਿੱਚ ਹੋਈਆਂ ਸਨ।
ਜੰਮੂ-ਕਸ਼ਮੀਰ ਨੂੰ ਮੁੜ ਰਾਜ ਦਾ ਦਰਜਾ ਦੇਣ ਨੂੰ ਲੈ ਕੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਲ ਕਈ ਮਹੀਨਿਆਂ ਤੋਂ ਰਣਨੀਤੀ ਬਣਾ ਰਹੇ ਸਨ। ਨਿਊਜ਼ 18 ਨੂੰ ਅਧਿਕਾਰਤ ਸੂਤਰਾਂ ਰਾਹੀਂ ਇਹ ਜਾਣਕਾਰੀ ਮਿਲੀ ਹੈ।
ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਸੂਤਰ ਕਹਿੰਦੇ ਹਨ ਕਿ ਜਲਦੀ ਹੀ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਦਿੱਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਇਸ ਬਾਰੇ ਇਕ ਵਾਅਦਾ ਕੀਤਾ ਗਿਆ ਸੀ। ਹਾਲਾਂਕਿ, ਖੇਤਰ ਦੇ ਵਿਸ਼ੇਸ਼ ਦਰਜੇ ਬਾਰੇ ਕੋਈ ਗੱਲਬਾਤ ਨਹੀਂ ਕੀਤੀ ਜਾਏਗੀ।
5 ਅਗਸਤ 2019 ਨੂੰ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਦਰਜਾ ਖੋਹ ਕੇ ਇਸ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਸੀ। ਪਹਿਲਾ ਜੰਮੂ ਕਸ਼ਮੀਰ ਅਤੇ ਦੂਜਾ ਲੱਦਾਖ। ਸਰਕਾਰ ਦੇ ਇਸ ਇਤਿਹਾਸਕ ਫੈਸਲੇ ਤੋਂ ਬਾਅਦ ਵਾਦੀ ਵਿਚ ਕਈ ਨੇਤਾਵਾਂ ਉੱਤੇ ਪਾਬੰਦੀਆਂ ਲਗਾਈਆਂ ਗਈਆਂ ਸਨ।
ਹੌਲੀ ਹੌਲੀ ਪ੍ਰਸ਼ਾਸਨ ਨੇ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਅਤੇ ਨਜ਼ਰਬੰਦ ਨੇਤਾਵਾਂ ਨੂੰ ਵੀ ਰਿਹਾਅ ਕਰ ਦਿੱਤਾ ਗਿਆ। ਹੁਣ ਜੰਮੂ-ਕਸ਼ਮੀਰ ਨੂੰ ਰਾਜ ਦਾ ਮੁੜ ਦਰਜਾ ਦੇਣ ਨੂੰ ਐਨਡੀਏ ਸਰਕਾਰ ਦੀ ਵੱਡੀ ਸਫਲਤਾ ਵਜੋਂ ਵੇਖਿਆ ਜਾ ਸਕਦਾ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।