ਕਿਸਾਨਾਂ ਦੇ ਪ੍ਰਦਰਸ਼ਨ 'ਚ ਗੜਬੜੀ ਫੈਲਾ ਸਕਦਾ ਹੈ ਪਾਕਿਸਤਾਨ, ਖੁਫੀਆ ਏਜੰਸੀਆਂ ਅਲਰਟ ਉਤੇ, ਮੈਟਰੋ ਸਟੇਸ਼ਨ ਬੰਦ

News18 Punjabi | News18 Punjab
Updated: June 26, 2021, 9:00 AM IST
share image
ਕਿਸਾਨਾਂ ਦੇ ਪ੍ਰਦਰਸ਼ਨ 'ਚ ਗੜਬੜੀ ਫੈਲਾ ਸਕਦਾ ਹੈ ਪਾਕਿਸਤਾਨ, ਖੁਫੀਆ ਏਜੰਸੀਆਂ ਅਲਰਟ ਉਤੇ, ਮੈਟਰੋ ਸਟੇਸ਼ਨ ਬੰਦ
ਕਿਸਾਨਾਂ ਦੇ ਪ੍ਰਦਰਸ਼ਨ 'ਚ ਗੜਬੜੀ ਫੈਲਾ ਸਕਦਾ ਹੈ ਪਾਕਿਸਤਾਨ, ਖੁਫੀਆ ਏਜੰਸੀਆਂ ਅਲਰਟ ਉਤੇ. (Reuters file photo)

  • Share this:
  • Facebook share img
  • Twitter share img
  • Linkedin share img
ਅੱਜ ਸ਼ਨੀਵਾਰ ਨੂੰ ਹੋਣ ਜਾ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਪਾਕਿਸਤਾਨੀ ਦਖਲ ਦੀ ਖ਼ਬਰ ਹੈ। ਖੁਫੀਆ ਏਜੰਸੀਆਂ ਨੇ ਦਿੱਲੀ ਪੁਲਿਸ ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਨੂੰ ਪਾਕਿਸਤਾਨ ਦੇ ਕੁਝ ਸਮੂਹਾਂ ਦੁਆਰਾ ਸੰਭਾਵਿਤ "ਤੋੜਫੋੜ ਦੀਆਂ ਕੋਸ਼ਿਸ਼ਾਂ" ਬਾਰੇ ਚਿਤਾਵਨੀ ਦਿੱਤੀ ਹੈ। ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਕਰ ਰਹੇ ਕਿਸਾਨ ਅੰਦੋਲਨ ਦੇ ਸੱਤ ਮਹੀਨੇ ਪੂਰੇ ਹੋਣ ‘ਤੇ ਕਿਸਾਨ ਅੱਜ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਅੱਜ 26 ਜੂਨ ਨੂੰ 7 ਮਹੀਨੇ ਪੂਰੇ ਹੋ ਗਏ ਹਨ।  ਇਸ ਦੇ ਮੱਦੇਨਜ਼ਰ ਅੱਜ ਕਿਸਾਨ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਦਿਵਸ  ਮਨਾ ਰਹੇ ਹਨ। ਜਿਸ ਨੂੰ ਲੈ ਕੇ ਪ੍ਰਸ਼ਾਸਨ ਨੇ ਚੌਕਸੀ ਵਧਾ ਦਿੱਤੀ ਹੈ।

ਖੁਫੀਆ ਏਜੰਸੀਆਂ ਨੇ ਦਿੱਲੀ ਪੁਲਿਸ, ਸੀਆਈਐਸਐਫ ਅਤੇ ਹੋਰ ਸਬੰਧਤ ਏਜੰਸੀਆਂ ਨੂੰ ਇੱਕ ਪੱਤਰ ਲਿਖਿਆ ਹੈ, ਜਿਸ ਵਿੱਚ ਕਿਹਾ ਗਿਆ ਹੈ, "ਪਾਕਿਸਤਾਨ ਅਧਾਰਤ ਆਈਐਸਆਈ ਨਾਲ ਜੁੜੇ ਸਮੂਹ 26 ਜੂਨ ਨੂੰ ਸੁਰੱਖਿਆ ਬਲਾਂ ਨੂੰ ਉਕਸਾ ਕੇ ਤੋੜਫੋੜ ਕਰ ਸਕਦੇ ਹਨ। ਇਸ ਚਿਤਾਵਨੀ ਤੋਂ ਬਾਅਦ, ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐੱਮ.ਆਰ.ਸੀ.) ਨੇ ਯੈਲੋ ਲਾਈਨ ਦੇ ਤਿੰਨ ਸਟੇਸ਼ਨਾਂ ਨੂੰ ਅਸਥਾਈ ਤੌਰ 'ਤੇ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿੱਚ ਯੂਨੀਵਰਸਿਟੀ, ਸਿਵਲ ਲਾਈਨ ਅਤੇ ਵਿਧਾਨ ਸਭਾ ਦਾ ਨਾਮ ਸ਼ਾਮਲ ਹੈ।
CNN-News18 ਦੇ ਹੱਥ ਲੱਗੇ ਪੱਤਰ ਵਿਚ 26 ਜੂਨ ਨੂੰ ਹਰ ਮੈਟਰੋ ਸਟੇਸ਼ਨ ਦੇ ਬਾਹਰ ਪੂਰੀ ਚੌਕਸੀ ਵਰਤਣ ਤੇ ਸੰਭਾਵਿਤ ਘਟਨਾ ਨੂੰ ਰੋਕਣ ਲਈ ਲੀੜੀਂਦੇ ਕਦਮ ਚੁੱਕਣ ਲਈ ਕਿਹਾ ਗਿਆ ਹੈ। ਸੰਭਾਵਿਤ ਖ਼ਤਰੇ ਦੇ ਮੱਦੇਨਜ਼ਰ, ਦਿੱਲੀ ਪੁਲਿਸ ਨੇ ਰਾਜਪਾਲ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ।

ਕਿਸਾਨ ਆਗੂਆਂ ਨੇ ਕਿਹਾ ਹੈ ਕਿ  ਸੰਯੁਕਤ ਕਿਸਾਨ ਮੋਰਚੇ ਵੱਲੋਂ ਮਨਾਇਆ ਜਾ ਰਿਹਾ ‘ਖੇਤੀ ਬਚਾਓ, ਲੋਕਤੰਤਰ ਬਚਾਓ ਦਿਵਸ’ 1975 ਤੋਂ 1977 ਤੱਕ ਲੱਗੀ ਐਮਰਜੈਂਸੀ ਦੇ ਕਾਲੇ-ਦਿਨਾਂ ਦੀ ਪਿੱਠਭੂਮੀ ਖ਼ਿਲਾਫ਼ ਹੈ। ਉਹ ਅਜਿਹਾ ਸਮਾਂ ਸੀ ਜਦੋਂ ਨਾਗਰਿਕਾਂ ਦੇ ਲੋਕਤੰਤਰੀ ਅਧਿਕਾਰ ਬੇਰਹਿਮੀ ਨਾਲ ਕੁਚਲੇ ਗਏ ਅਤੇ ਮਨੁੱਖੀ ਅਧਿਕਾਰਾਂ ’ਤੇ ਰੋਕ ਲਗਾਈ ਗਈ ਸੀ।

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, ‘ਸਾਨੂੰ ਉਮੀਦ ਹੈ ਕਿ ਸਰਕਾਰ ਗੱਲਬਾਤ ਕਰੇਗੀ। ਜੇ ਨਹੀਂ ਕਰਦੀ ਤਾਂ ਅਸੀਂ ਅਗਲਾ ਕਦਮ ਚੁੱਕਾਂਗੇ। ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਭਾਰਤ ਸਰਕਾਰ ਨਵੇਂ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਤੇ ਐੱਮਐੱਸਪੀ ’ਤੇ ਕੋਈ ਕਾਨੂੰਨ ਨਹੀਂ ਬਣਾਉਂਦੀ।’ ਪੱਛਮੀ ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਗਾਜ਼ੀਪੁਰ ਪਹੁੰਚ ਰਹੇ ਹਨ। ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀ ਟਰੈਕਟਰ ਟਰਾਲੀਆਂ ਰਾਹੀਂ ਇਥੇ ਆ ਰਹੇ ਹਨ।
Published by: Gurwinder Singh
First published: June 26, 2021, 8:54 AM IST
ਹੋਰ ਪੜ੍ਹੋ
ਅਗਲੀ ਖ਼ਬਰ