ਮਹਾਰਾਸ਼ਟਰ: ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਖ਼ਿਲਾਫ਼ ਜਬਰੀ ਵਸੂਲੀ ਦਾ ਕੇਸ ਦਰਜ

News18 Punjabi | News18 Punjab
Updated: July 22, 2021, 12:48 PM IST
share image
ਮਹਾਰਾਸ਼ਟਰ: ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਖ਼ਿਲਾਫ਼ ਜਬਰੀ ਵਸੂਲੀ ਦਾ ਕੇਸ ਦਰਜ
ਮਹਾਰਾਸ਼ਟਰ: ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਖ਼ਿਲਾਫ਼ ਜਬਰੀ ਵਸੂਲੀ ਦਾ ਕੇਸ ਦਰਜ

ਜਬਰੀ ਵਸੂਲੀ (Extortion) ਦੇ ਇਸ ਮਾਮਲੇ ਵਿਚ ਮੁੰਬਈ (Mumbai) ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ (Param Bir Singh) ਦੇ ਨਾਲ 8 ਹੋਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ 6 ਪੁਲਿਸ ਮੁਲਾਜ਼ਮ ਅਤੇ 2 ਨਾਗਰਿਕ ਹਨ।

  • Share this:
  • Facebook share img
  • Twitter share img
  • Linkedin share img
ਮੁੰਬਈ :  ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਹੋਏ ਆਈਪੀਐਸ ਅਧਿਕਾਰੀ ਤੇ ਸਾਬਕਾ ਮੁੰਬਈ ਪੁਲਿਸ ਕਮਿਸ਼ਨਰ ਪਰਮ ਬੀਰ ਸਿੰਘ(Param Bir Singh) ਦੀਆਂ ਮੁਸੀਬਤਾਂ ਵਧਦੀਆਂ ਪ੍ਰਤੀਤ ਹੁੰਦੀਆਂ ਹਨ। ਪੁਲਿਸ ਨੇ ਪਰਮਬੀਰ ਸਿੰਘ ਖਿਲਾਫ ਜਬਰੀ ਵਸੂਲੀ ਦਾ ਕੇਸ ਦਰਜ ਕਰ ਲਿਆ ਹੈ। ਜਬਰੀ ਵਸੂਲੀ ਦੇ ਇਸ ਮਾਮਲੇ ਵਿਚ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਦੇ ਨਾਲ 8 ਹੋਰ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚ 6 ਪੁਲਿਸ ਮੁਲਾਜ਼ਮ ਅਤੇ 2 ਨਾਗਰਿਕ ਹਨ।

ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ 'ਤੇ ਸਿਕੰਜਾ ਕਸਦਾ ਨਜ਼ਰ ਆ ਰਿਹਾ ਹੈ। ਇਕ ਪਾਸੇ ਜਿੱਥੇ ਮਹਾਰਾਸ਼ਟਰ ਸਰਕਾਰ ਨੇ ਆਈਪੀਐਸ ਅਧਿਕਾਰੀ ਪਰਮਬੀਰ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਬਿਉਰੋ ਨੂੰ ਖੁੱਲ੍ਹ ਕੇ ਜਾਂਚ ਦੇ ਆਦੇਸ਼ ਦਿੱਤੇ ਹਨ, ਉਥੇ ਦੂਜੇ ਪਾਸੇ ਮਰੀਨ ਡਰਾਈਵ ਥਾਣੇ ਵਿਚ ਪਰਮਬੀਰ ਸਿੰਘ ਖ਼ਿਲਾਫ਼ ਜਬਰੀ ਵਸੂਲੀ ਦਾ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਇੱਕ ਕਾਰੋਬਾਰੀ ਹੈ। ਐਫਆਈਆਰ ਵਿੱਚ ਕੁੱਲ 8 ਲੋਕਾਂ ਦੇ ਨਾਮ ਲਏ ਗਏ ਹਨ, ਜਿਨ੍ਹਾਂ ਵਿੱਚ 6 ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ। ਮੁੰਬਈ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਦੋ ਨਾਗਰਿਕਾਂ ਨੂੰ ਵੀ ਗ੍ਰਿਫਤਾਰ ਕਰ ਚੁੱਕੀ ਹੈ।ਮਹੱਤਵਪੂਰਣ ਗੱਲ ਇਹ ਹੈ ਕਿ ਪਰਮਬੀਰ ਸਿੰਘ ਨੇ ਸੀਐਮ ਉਧਵ ਠਾਕਰੇ ਨੂੰ ਇੱਕ ਪੱਤਰ ਲਿਖ ਕੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ 'ਤੇ 100 ਕਰੋੜ ਰੁਪਏ ਦੀ ਵਸੂਲੀ ਕਰਨ ਦਾ ਦੋਸ਼ ਲਾਇਆ ਸੀ। ਪਰਮਬੀਰ ਸਿੰਘ ਨੇ ਪੱਤਰ ਵਿੱਚ ਲਿਖਿਆ ਕਿ ਗ੍ਰਹਿ ਮੰਤਰੀ ਨੇ ਸਚਿਨ ਵਾਜੇ ਨੂੰ ਕਿਹਾ ਸੀ ਕਿ ਉਸਨੂੰ ਹਰ ਮਹੀਨੇ 100 ਕਰੋੜ ਇਕੱਠੇ ਕਰਨੇ ਪੈਂਦੇ ਹਨ।

ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਗ੍ਰਹਿ ਮੰਤਰੀ ਨੇ ਵਾਜੇ ਨੂੰ ਕਿਹਾ ਸੀ ਕਿ ਜੇ ਮੁੰਬਈ ਵਿਚ 1750 ਬਾਰਾਂ ਅਤੇ ਰੈਸਟੋਰੈਂਟਾਂ ਵਿਚੋਂ 2-3 ਲੱਖ ਮਿਲਦੇ ਹਨ, ਤਾਂ ਵੀ ਇਕ ਮਹੀਨੇ ਵਿਚ ਪੈਂਤੀ ਕਰੋੜ ਰੁਪਏ ਇਕੱਠੇ ਕੀਤੇ ਜਾ ਸਕਦੇ ਹਨ। ਇਸ ਪੱਤਰ ਦੇ ਕਾਰਨ ਮਹਾਰਾਸ਼ਟਰ ਦੀ ਰਾਜਨੀਤੀ ਵਿਚ ਭੂਚਾਲ ਆਇਆ ਸੀ। ਇਸ ਤੋਂ ਬਾਅਦ ਪਰਮਬੀਰ ਸਿੰਘ ਨੂੰ ਮੁੰਬਈ ਪੁਲਿਸ ਕਮਿਸ਼ਨਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ।
Published by: Sukhwinder Singh
First published: July 22, 2021, 12:48 PM IST
ਹੋਰ ਪੜ੍ਹੋ
ਅਗਲੀ ਖ਼ਬਰ