Home /News /national /

ਹਰਿਆਣਾ ਸਰਕਾਰ ਨੇ 7 ਜੂਨ ਤੱਕ ਵਧਾਇਆ ਲੌਕਡਾਊਨ

ਹਰਿਆਣਾ ਸਰਕਾਰ ਨੇ 7 ਜੂਨ ਤੱਕ ਵਧਾਇਆ ਲੌਕਡਾਊਨ

  • Share this:

ਹਰਿਆਣਾ ਸਰਕਾਰ ਨੇ ਕਰੋਨਾ ਦੇ ਵਧਦੇ ਕੇਸਾਂ ਕਾਰਨ ਲੌਕਡਾਊਨ ਸੱਤ ਦਿਨ ਹੋਰ ਵਧਾ ਦਿੱਤਾ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਕਿ ਸੂਬੇ ਵਿਚ ਪਹਿਲੀ ਜੂਨ ਤੋਂ ਸੱਤ ਜੂਨ ਤਕ ਲੌਕਡਾਊਨ ਦੀਆਂ ਪਾਬੰਦੀਆਂ ਜਾਰੀ ਰਹਿਣਗੀਆਂ।

ਦੁਕਾਨਾਂ ਔਡ ਈਵਨ ਫਾਰਮੂਲੇ ਤਹਿਤ ਸਵੇਰ 9 ਤੋਂ ਦੁਪਹਿਰ 3 ਵਜੇ ਤਕ ਖੁੱਲ੍ਹਣਗੀਆਂ। ਇਸ ਤੋਂ ਪਹਿਲਾਂ ਦੁਕਾਨਾਂ ਸਵੇਰ ਸੱਤ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹਦੀਆਂ ਸਨ।

ਦੱਸ ਦਈਏ ਕਿ ਭਾਰਤ ਵਿਚ ਹੁਣ ਕੋਰੋਨਾਵਾਇਰਸ (Coronavirus in India) ਦੀ ਰਫਤਾਰ ਘਟ ਰਹੀ ਹੈ। ਇਸ ਦੇ ਮੱਦੇਨਜ਼ਰ ਸੂਬਿਆਂ ਵੱਲੋਂ ਕੋਰੋਨਾ ਪਾਬੰਦੀਆਂ ਵਿਚ ਲਗਾਤਾਰ ਢਿੱਲ ਦਿੱਤੀ ਜਾ ਰਹੀ ਹੈ। ਪੰਜਾਬ, ਦਿੱਲੀ ਤੋਂ ਬਾਅਦ ਹਰਿਆਣਾ ਸਰਕਾਰ ਨੇ ਵੀ ਲੌਕਡਾਊਨ ਵਧਾਉਣ ਦੇ ਨਾਲ-ਨਾਲ ਪਾਬੰਦੀਆਂ ਵਿਚ ਕੁਝ ਢਿੱਲ ਵੀ ਦਿੱਤੀ ਹੈ। ਔਡ-ਈਵਨ ਦੇ ਫਾਰਮੂਲੇ ਤਹਿਤ ਦੁਕਾਨਾਂ ਖੋਲਣ ਦਾ ਫੈਸਲਾ ਕੀਤਾ ਹੈ।

ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਕੇਸਾਂ ਵਿਚ ਕਮੀ ਦਰਜ ਕੀਤੀ ਜਾ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 1,65,553 ਨਵੇਂ ਕੇਸ ਸਾਹਮਣੇ ਆਏ ਹਨ। ਨਾਲ ਹੀ ਇਸੇ ਸਮੇਂ ਵਿਚ 3460 ਲੋਕਾਂ ਦੀ ਮੌਤ ਹੋ ਗਈ ਹੈ।

ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ 2,76,309 ਲੋਕਾਂ ਨੂੰ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਹੈ। ਐਤਵਾਰ ਨੂੰ ਭਾਰਤ ਵਿਚ ਕੋਰੋਨਾ ਕੇਸਾਂ ਦਾ ਕੁਲ ਅੰਕੜਾ 2,78,94,800 ਹੋ ਗਿਆ ਹੈ। ਇਸ ਦੇ ਨਾਲ ਹੀ ਦੇਸ਼ ਵਿਚ ਕੁੱਲ 3,25,972 ਮੌਤਾਂ ਹੋਈਆਂ ਹਨ। ਇਸ ਨਾਲ ਹੁਣ ਤੱਕ 2,54,54,320 ਲੋਕ ਕੋਰੋਨਾ ਤੋਂ ਠੀਕ ਹੋ ਗਏ ਹਨ।

ਅੰਕੜਿਆਂ ਦੇ ਅਨੁਸਾਰ, ਭਾਰਤ ਵਿੱਚ ਇਸ ਸਮੇਂ 21,14,508 ਕਾਰੋਨਾ ਸੰਕਰਮਣ ਦੇ ਸਰਗਰਮ ਮਾਮਲੇ ਹਨ। ਦੂਜੇ ਪਾਸੇ, ਜੇਕਰ ਅਸੀਂ ਦੇਸ਼ ਵਿਚ ਚੱਲ ਰਹੇ ਟੀਕਾਕਰਨ ਦੀ ਗੱਲ ਕਰੀਏ ਤਾਂ ਹੁਣ ਤੱਕ ਦੇਸ਼ ਵਿਚ 21,20,66,614 ਖੁਰਾਕ ਵੈਕਸੀਨ ਲੋਕਾਂ ਨੂੰ ਦਿੱਤੀ ਜਾ ਚੁੱਕੀ ਹੈ।

ਮੰਤਰਾਲੇ ਦੇ ਅਨੁਸਾਰ, 18,44 ਸਾਲ ਦੇ 14,15,190 ਲੋਕਾਂ ਨੂੰ ਸ਼ਨੀਵਾਰ ਨੂੰ ਪਹਿਲੀ ਖੁਰਾਕ ਦਿੱਤੀ ਗਈ ਸੀ ਅਤੇ ਉਸੇ ਸਮੂਹ ਦੇ 9,075 ਵਿਅਕਤੀਆਂ ਨੂੰ ਕੋਵਿਡ -19 ਟੀਕੇ ਦੀ ਦੂਜੀ ਖੁਰਾਕ ਦਿੱਤੀ ਗਈ।

Published by:Gurwinder Singh
First published:

Tags: Coronavirus, Lockdown