'ਕੇਂਦਰ ਸਰਕਾਰ ਖੇਤੀ ਕਾਨੂੰਨਾਂ 'ਤੇ ਗੱਲਬਾਤ ਲਈ ਤਿਆਰ, ਪਰ ਕਿਸਾਨ ਖਾਮੀਆਂ ਦੱਸਣ'

News18 Punjabi | News18 Punjab
Updated: June 8, 2021, 6:34 PM IST
share image
'ਕੇਂਦਰ ਸਰਕਾਰ ਖੇਤੀ ਕਾਨੂੰਨਾਂ 'ਤੇ ਗੱਲਬਾਤ ਲਈ ਤਿਆਰ, ਪਰ ਕਿਸਾਨ ਖਾਮੀਆਂ ਦੱਸਣ'
'ਕੇਂਦਰ ਸਰਕਾਰ ਖੇਤੀ ਕਾਨੂੰਨਾਂ 'ਤੇ ਗੱਲਬਾਤ ਲਈ ਤਿਆਰ, ਪਰ ਕਿਸਾਨ ਖਾਮੀਆਂ ਦੱਸਣ' (ਸੰਕੇਤਕ ਫੋਟੋ)

  • Share this:
  • Facebook share img
  • Twitter share img
  • Linkedin share img
ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਨੇ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਲਈ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਥਾਂ ਇਸ ਕਾਨੂੰਨ ਦੀਆਂ ਖਾਮੀਆਂ ਸਪਸ਼ਟ ਰੂਪ ਵਿਚ ਦੱਸਣ ਦੇ ਸੰਕੇਤ ਦੇਣੇ ਚਾਹੀਦੇ ਹਨ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ 29 ਅਪਰੈਲ ਨੂੰ ਕਿਹਾ ਸੀ ਕਿ ਕੇਂਦਰ ਸਰਕਾਰ ਜਦ ਚਾਹੇ ਤਾਂ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਨਾਲ ਮੁੜ ਗੱਲਬਾਤ ਸ਼ੁਰੂ ਕਰ ਸਕਦੀ ਹੈ ਪਰ ਉਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ’ਤੇ ਜ਼ੋਰ ਦਿੱਤਾ। ਨੀਤੀ ਆਯੋਗ ਦੇ ਮੈਂਬਰ ਨੇ ਟਿਕੈਤ ਦੀ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਦਾ ਸਵਾਗਤ ਕਰਦਿਆਂ ਕਿਹਾ ਕਿ ਜਦ ਤੱਕ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ’ਤੇ ਅੜੇ ਰਹਿਣਗੇ ਤਾਂ ਉਸ ਹਾਲਤ ਵਿਚ ਗੱਲਬਾਤ ਸਿਰੇ ਨਹੀਂ ਚੜ੍ਹ ਸਕਦੀ।

ਉਨ੍ਹਾਂ ਜ਼ੋਰ ਦੇ ਕਿਹਾ ਕਿ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਦੀ ਹਰ ਮੱਦ ’ਤੇ ਗੱਲਬਾਤ ਕਰਨ ਲਈ ਤਿਆਰ ਹੈ ਪਰ ਕਿਸਾਨਾਂ ਨੂੰ ਹਾਂ-ਪੱਖੀ ਗੱਲਬਾਤ ਸ਼ੁਰੂ ਕਰਨ ਦੇ ਸੰਕੇਤ ਦੇਣੇ ਚਾਹੀਦੇ ਹਨ। ਦੱਸਣਯੋਗ ਹੈ ਕਿ ਸਰਕਾਰ ਤੇ ਕਿਸਾਨਾਂ ਦੀ ਆਖਰੀ ਵਾਰ ਗੱਲਬਾਤ 22 ਜਨਵਰੀ ਨੂੰ ਹੋਈ ਸੀ ਤੇ 26 ਜਨਵਰੀ ਦੀ ਟਰੈਕਟਰ ਪਰੇਡ ਹਿੰਸਕ ਹੋ ਜਾਣ ਤੋਂ ਬਾਅਦ ਗੱਲਬਾਤ ਰੁਕ ਗਈ ਸੀ।
Published by: Gurwinder Singh
First published: June 8, 2021, 6:34 PM IST
ਹੋਰ ਪੜ੍ਹੋ
ਅਗਲੀ ਖ਼ਬਰ