ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਪਰਿਵਾਰ ਸਮੇਤ ਕੀਤੀ ਆਤਮ-ਹੱਤਿਆ

ਘਰ ਵਿਚੋਂ ਕਿਸਾਨ ਉਸਦੀ ਪਤਨੀ, ਧੀ ਅਤੇ ਬੇਟੇ ਦੀ ਲਾਸ਼ ਫਾਹੇ ਨਾਲ ਲਟਕੀ ਹੋਈ ਮਿਲੀ।

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਪਰਿਵਾਰ ਸਮੇਤ ਕੀਤੀ ਆਤਮ-ਹੱਤਿਆ

 • Share this:
  ਹੈਦਰਾਬਾਦ- ਤੇਲੰਗਾਨਾ ਦੇ ਮੰਚਰੀਅਲ ਜ਼ਿਲੇ 'ਚ ਕਰਜ਼ੇ ਦੇ ਭਾਰ ਹੇਠ ਦੱਬੇ ਇਕ ਪਰਿਵਾਰ ਦੇ ਚਾਰ ਮੈਂਬਰਾਂ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਾਸੀਪੇਟ ਮੰਡਲ ਦੇ ਇੱਕ ਘਰ ਵਿੱਚ ਵੀਰਵਾਰ ਨੂੰ ਕਿਸਾਨ, ਉਸਦੀ ਪਤਨੀ, ਧੀ ਅਤੇ ਬੇਟੇ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ।

  ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪਰਿਵਾਰ ਦੇ ਇੱਕ ਰਿਸ਼ਤੇਦਾਰ ਨੇ ਦੱਸਿਆ ਕਿ ਉਹ ਵਿਅਕਤੀ ਕਈ ਸਾਲਾਂ ਤੋਂ ਖੇਤੀਬਾੜੀ ਕਰ ਰਿਹਾ ਸੀ ਅਤੇ ਉਹਨ ਖੇਤੀ ਲਈ ਜ਼ਮੀਨ ਕਿਰਾਏ ਉਤੇ ਲਈ ਸੀ, ਪਰ ਹਾਲ ਹੀ ਵਿੱਚ ਉਸਦੀ ਫਸਲ ਬਰਬਾਦ ਹੋ ਗਈ ਸੀ ਅਤੇ ਇਸ ਤੋਂ ਇਲਾਵਾ ਪਿਛਲੇ ਸਾਲ ਆਪਣੀ ਧੀ ਦੇ ਵਿਆਹ ਲਈ ਕਰਜ਼ਾ ਵੀ ਲਿਆ ਸੀ।

  ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਪਤਾ ਲੱਗਿਆ ਕਿ ਉਕਤ ਵਿਅਕਤੀ ਨੇ ਕੁਝ ਲੋਕਾਂ ਤੋਂ ਕਰਜ਼ਾ ਲਿਆ ਸੀ ਅਤੇ ਇਸ ਤਰ੍ਹਾਂ ਉਸ ਉੱਤੇ ਲੱਖਾਂ ਰੁਪਏ ਦੇ ਕਰਜ਼ੇ ਦਾ ਬੋਝ ਸੀ। ਅਧਿਕਾਰੀ ਨੇ ਦੱਸਿਆ ਕਿ ਸ਼ਾਇਦ ਇਸੇ ਕਰਕੇ ਪਰਿਵਾਰ ਨੇ ਇਹ ਸਖਤ ਕਦਮ ਚੁੱਕਿਆ ਹੈ। ਅਧਿਕਾਰੀ ਨੇ ਕਿਹਾ ਕਿ ਪਰਿਵਾਰ ਦੇ ਮੁਖੀ ਦੁਆਰਾ ਕਥਿਤ ਤੌਰ 'ਤੇ ਲਿਖਿਆ ਇਕ ਸੁਸਾਈਡ ਨੋਟ ਵੀ ਸੰਭਾਵਤ ਤੌਰ 'ਤੇ ਮਿਲਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਉਹ ਕਰਜ਼ਾ ਮੋੜਨ ਦੀ ਸਥਿਤੀ ਵਿਚ ਨਹੀਂ ਹੈ ਅਤੇ ਇਸ ਕਾਰਨ ਉਸਨੇ ਪਰਿਵਾਰ ਸਮੇਤ ਖੁਦਕੁਸ਼ੀ ਕਰਨ ਦਾ ਫੈਸਲਾ ਕੀਤਾ ਹੈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
  Published by:Ashish Sharma
  First published:
  Advertisement
  Advertisement