ਟਿੱਕਰੀ ਬਾਰਡਰ 'ਤੇ ਦੇਰ ਰਾਤ ਪਿੰਡ ਸਿੰਘਵਾਲ ਤੋਂ ਆਏ ਕਿਸਾਨ ਕਰਮਬੀਰ ਨੇ ਸਰਕਾਰ ਦੇ ਅੜੀਅਲ ਰਵੱਈਏ ਤੋਂ ਨਿਰਾਸ਼ ਹੋ ਕੇ ਫਾਹਾ ਲੈ ਲਿਆ।
ਪ੍ਰਾਪਤ ਵੇਰਵਿਆਂ ਅਨੁਸਾਰ ਕਰਮਬੀਰ ਨਾਂ ਦਾ ਕਿਸਾਨ ਹਰਿਆਣੇ ਦੇ ਜ਼ਿਲ੍ਹਾ ਜੀਂਦ ਦੇ ਪਿੰਡ ਸਿੰਘਵਾਲ ਦਾ ਵਸਨੀਕ ਸੀ ਅਤੇ ਬੀਤੀ ਸ਼ਾਮ ਸਰਕਾਰ ਦੇ ਅੜੀਅਲ ਰਵੱਈਏ ਤੋਂ ਕਾਫ਼ੀ ਪ੍ਰੇਸ਼ਾਨ ਨਜ਼ਰ ਆ ਰਿਹਾ ਸੀ।
ਉਸ ਨੇ ਬਹਾਦਰਗੜ੍ਹ ਦੇ ਨਵੇਂ ਬੱਸ ਸਟੈਂਡ ਪਿੱਛੇ ਆਪਣੇ ਗਲ ਵਿਚ ਰੱਸੀ ਪਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਰਮਬੀਰ ਪਾਸੋਂ ਇਕ ਸੁਸਾਇਡ ਨੋਟ ਵੀ ਮਿਲਿਆ ਹੈ।

Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।