ਕਿਸਾਨ ਜਥੇਬੰਦੀਆਂ ਦਾ ਦਾਅਵਾ - 26 ਜਨਵਰੀ ਨੂੰ ਦਿੱਲੀ ਦੀਆਂ ਸੜਕਾਂ ਉਤੇ ਆਉਣਗੇ 3 ਲੱਖ ਟਰੈਕਟਰ

News18 Punjabi | News18 Punjab
Updated: January 24, 2021, 9:55 AM IST
share image
ਕਿਸਾਨ ਜਥੇਬੰਦੀਆਂ ਦਾ ਦਾਅਵਾ - 26 ਜਨਵਰੀ ਨੂੰ ਦਿੱਲੀ ਦੀਆਂ ਸੜਕਾਂ ਉਤੇ ਆਉਣਗੇ 3 ਲੱਖ ਟਰੈਕਟਰ
ਕਿਸਾਨ ਜਥੇਬੰਦੀਆਂ ਦਾ ਦਾਅਵਾ - 26 ਜਨਵਰੀ ਨੂੰ ਦਿੱਲੀ ਦੀਆਂ ਸੜਕਾਂ ਉਤੇ ਆਉਣਗੇ 3 ਲੱਖ ਟਰੈਕਟਰ (ਸੰਕੇਤਕ ਫੋਟੋ)

  • Share this:
  • Facebook share img
  • Twitter share img
  • Linkedin share img
ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ (Agricultural Laws) ਦੇ ਵਿਰੋਧ ਵਿਚ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੀਆਂ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਪੁਲਿਸ ਨੇ ਗਣਤੰਤਰ ਦਿਵਸ 'ਤੇ ਉਨ੍ਹਾਂ ਨੂੰ ਟਰੈਕਟਰ ਰੈਲੀ ਕੱਢਣ ਦੀ ਆਗਿਆ ਦੇ ਦਿੱਤੀ ਹੈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਟ ਨੇ ਦਾਅਵਾ ਕੀਤਾ ਹੈ ਕਿ ਗਣਤੰਤਰ ਦਿਵਸ ਮੌਕੇ ਤਕਰੀਬਨ ਤਿੰਨ ਲੱਖ ਟਰੈਕਟਰ ਦਿੱਲੀ ਦੀਆਂ ਸੜਕਾਂ ‘ਤੇ ਆਉਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਜਥਾ ਯੂਪੀ ਗੇਟ ਬਾਰਡਰ ‘ਤੇ ਨਿਰੰਤਰ ਆ ਰਿਹਾ ਹੈ।

ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਅੰਦੋਲਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜੀ ਤੋਂ ਬਚਣ ਲਈ ਸ਼ਰਾਰਤੀ ਤੱਤਾਂ ’ਤੇ ਵਿਸ਼ੇਸ਼ ਨਿਗ੍ਹਾ ਰੱਖੀ ਜਾ ਰਹੀ ਹੈ। ਅੰਦੋਲਨ ਵਿਚ ਕਿਸੇ ਪ੍ਰੇਸ਼ਾਨੀ ਤੋਂ ਬਚਣ ਲਈ 500 ਵਲੰਟੀਅਰ ਲੱਗੇ ਹੋਏ ਹਨ। ਕਿਸਾਨ ਆਗੂ ਕਹਿੰਦੇ ਹਨ ਕਿ ਅਸੀਂ ਸ਼ਾਂਤਮਈ ਢੰਗ ਨਾਲ ਟਰੈਕਟਰ ਮਾਰਚ ਕੱਢਣਾ ਚਾਹੁੰਦੇ ਹਾਂ। ਕਿਸੇ ਵੀ ਹਫੜਾ-ਦਫੜੀ ਵਾਲੀ ਸਥਿਤੀ ਲਈ ਪੁਲਿਸ ਜ਼ਿੰਮੇਵਾਰ ਹੋਵੇਗੀ।

ਰਾਕੇਸ਼ ਟਿਕੈਟ ਨੇ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਤੋਂ ਤਕਰੀਬਨ 25,000 ਟਰੈਕਟਰ 26 ਜਨਵਰੀ ਨੂੰ ਦਿੱਲੀ ਦੇ ਕਿਸਾਨ ਪਰੇਡ ਵਿਚ ਹਿੱਸਾ ਲੈਣਗੇ। ਉਨ੍ਹਾਂ ਦੋਸ਼ ਲਾਇਆ ਕਿ ਦੋਵਾਂ ਰਾਜਾਂ ਤੋਂ ਯੂਪੀ ਗੇਟ ਵੱਲ ਜਾਣ ਵਾਲੀਆਂ ਟਰੈਕਟਰ-ਟਰਾਲੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿਚ ਪੁਲਿਸ ਨੇ ਰੋਕ ਲਿਆ ਪਰ ਕਿਸਾਨ ਪਹੁੰਚ ਜਾਣਗੇ।
ਪੱਛਮੀ ਉੱਤਰ ਪ੍ਰਦੇਸ਼ ਦੇ ਜ਼ਿਲ੍ਹਿਆਂ ਦੇ ਨਾਲ ਨਾਲ ਹੋਰ ਜ਼ਿਲ੍ਹਿਆਂ ਵਿੱਚ ਵੀ ਕਿਸਾਨ ਟਰੈਕਟਰ ਰੈਲੀ ਕੱਢਣਗੇ। ਬੀਕੇਯੂ ਦੇ ਰਾਸ਼ਟਰੀ ਬੁਲਾਰੇ ਨੇ ਕਿਹਾ, ਕਿਸੇ ਵੀ ਰਾਜਨੀਤਿਕ ਵਿਅਕਤੀ ਨੂੰ ਇਸ ਵਿੱਚ ਹਿੱਸਾ ਨਹੀਂ ਲੈਣ ਦਿੱਤਾ ਜਾਵੇਗਾ।
Published by: Gurwinder Singh
First published: January 24, 2021, 9:54 AM IST
ਹੋਰ ਪੜ੍ਹੋ
ਅਗਲੀ ਖ਼ਬਰ