Home /News /national /

ਕਿਸਾਨਾਂ ਦੀ ਮੋਦੀ ਨੂੰ ਚਿੱਠੀ; 25 ਮਈ ਤੱਕ ਠੋਸ ਹੁੰਗਾਰਾ ਨਹੀਂ ਮਿਲਦਾ ਤਾਂ ਤਿੱਖਾ ਹੋਵੇਗਾ ਸੰਘਰਸ਼

ਕਿਸਾਨਾਂ ਦੀ ਮੋਦੀ ਨੂੰ ਚਿੱਠੀ; 25 ਮਈ ਤੱਕ ਠੋਸ ਹੁੰਗਾਰਾ ਨਹੀਂ ਮਿਲਦਾ ਤਾਂ ਤਿੱਖਾ ਹੋਵੇਗਾ ਸੰਘਰਸ਼

  • Share this:

ਤਿੰਨਾਂ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ। ਇਸ ਪੱਤਰ ਵਿੱਚ ਮੋਰਚੇ ਨੇ ਕਿਸਾਨਾਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ ਤੇ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ’ਤੇ ਕਿਹਾ ਜੇਕਰ ਮੋਦੀ ਸਰਕਾਰ ਨੇ ਹੁੰਗਾਰਾ ਨਾ ਭਰਿਆ ਤਾਂ ਕਿਸਾਨਾਂ ਵੱਲੋਂ ਅੰਦੋਲਨ ਦੇ ਅਗਲੇ ਪੜਾਅ ਬਾਰੇ ਗੰਭੀਰਤਾ ਨਾਲ ਸੋਚਿਆ ਜਾਵੇਗਾ।

ਪੱਤਰ ਵਿੱਚ ਕਿਸਾਨ ਆਗੂਆਂ ਨੇ ਲਿਖਿਆ, ‘ਜੇਕਰ ਤੁਹਾਡੀ ਸਰਕਾਰ ਵੱਲੋਂ 25 ਮਈ ਤੱਕ ਕੋਈ ਠੋਸ ਤੇ ਸਕਾਰਾਤਮਕ ਹੁੰਗਾਰਾ ਨਹੀਂ ਮਿਲਦਾ ਤਾਂ ਅਸੀਂ 26 ਮਈ ਨੂੰ ਕੌਮੀ ਪੱਧਰ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਅਗਲੇ ਪੜਾਅ ਬਾਰੇ ਐਲਾਨ ਕਰਨ ਦੇ ਪਾਬੰਦ ਹੋਵਾਂਗੇ।’ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਮੋਰਚਾ ਸਰਕਾਰ ਦਾ ਧਿਆਨ ਭਟਕਾਉਣਾ ਨਹੀਂ ਚਾਹੁੰਦਾ ਹਾਲਾਂਕਿ ਕਿਸਾਨ ਰੋਜ਼ਾਨਾ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ 470 ਸਾਥੀ ਕਿਸਾਨ ਜਾਨ ਗੁਆ ਚੁੱਕੇ ਹਨ। ਡਾ. ਦਰਸ਼ਨ ਪਾਲ ਨੇ ਕਿਹਾ ਕਿ ਕੇਂਦਰ ਸਰਕਾਰ 11 ਗੇੜਾਂ ਦੀ ਗੱਲਬਾਤ ਕਰਨ ਦੇ ਬਾਵਜੂਦ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢ ਸਕੀ ਤੇ 22 ਜਨਵਰੀ 2021 ਮਗਰੋਂ ਗੱਲਬਾਤ ਦੇ ਦਰਵਾਜ਼ੇ ਵੀ ਬੰਦ ਕਰ ਦਿੱਤੇ।

ਸੰਯੁਕਤ ਕਿਸਾਨ ਮੋਰਚੇ ਨੇ ਇਸ ਚਿੱਠੀ ਵਿੱਚ ਮੁੱਖ ਤੌਰ ’ਤੇ ਕਿਸਾਨੀ-ਅੰਦੋਲਨ ਉਤੇ ਸਰਕਾਰ ਦੇ ਰਵੱਈਏ ਦਾ ਜ਼ਿਕਰ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਤੋਂ ਪੇਂਡੂ ਖੇਤਰ ਦੇ ਲੋਕਾਂ ਅਤੇ ਆਮ ਨਾਗਰਿਕਾਂ ਨੂੰ ਕਰੋਨਾ ਮਹਾਮਾਰੀ ਤੋਂ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਵੀ ਮੰਗ ਕੀਤੀ ਗਈ ਹੈ।

Published by:Gurwinder Singh
First published:

Tags: Kisan andolan