ਕਿਸਾਨਾਂ ਵੱਲੋਂ ਚੋਣਾਂ ਵਾਲੇ ਸੂਬਿਆਂ 'ਚ BJP ਦੀ ਘੇਰਾਬੰਦੀ, ਕਿਹਾ-ਹਾਰ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰੇਗੀ

News18 Punjabi | News18 Punjab
Updated: March 13, 2021, 8:54 AM IST
share image
ਕਿਸਾਨਾਂ ਵੱਲੋਂ ਚੋਣਾਂ ਵਾਲੇ ਸੂਬਿਆਂ 'ਚ BJP ਦੀ ਘੇਰਾਬੰਦੀ, ਕਿਹਾ-ਹਾਰ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰੇਗੀ
ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ 'ਚ BJP ਦੀ ਘੇਰਾਬੰਦੀ, ਕਿਹਾ-ਹਾਰ ਖੇਤੀ ਕਾਨੂੰਨ ਵਾਪਸ (ਫਾਇਲ ਫੋਟੋ : Shutterstock)

  • Share this:
  • Facebook share img
  • Twitter share img
  • Linkedin share img
ਕਿਸਾਨਾਂ ਵੱਲੋਂ ਵਿਧਾਨ ਸਭਾ ਚੋਣਾਂ ਵਾਲੇ ਸੂਬਿਆਂ 'ਚ BJP ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਜਪਾ ਦੀ ਹਾਰ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰੇਗੀ। ਸੰਯੁਕਤ ਕਿਸਾਨ ਮੋਰਚੇ ਨੇ ਪੱਛਮੀ ਬੰਗਾਲ ਦੇ ਲੋਕਾਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ਵੋਟ ਨਾ ਪਾਉਣ।

ਮੋਰਚੇ ਦੇ ਆਗੂਆਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਕਰਾਰੀ ਹਾਰ ਨਾਲ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਨੂੰ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਅਸਾਮ, ਕੇਰਲ, ਪੁੱਡੂਚੇਰੀ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ’ਚ ਸੱਤਾ ਦੀ ਭੁੱਖੀ ਅਤੇ ਕਿਸਾਨ ਵਿਰੋਧੀ ਭਾਜਪਾ ਨੂੰ ਚੰਗਾ ਸਬਕ ਸਿਖਾ ਸਕਦੇ ਹਨ। ‘ਜੇ ਤੁਸੀਂ ਸਬਕ ਸਿਖਾਉਣ ਦੀ ਕੋਸ਼ਿਸ਼ ਕਰੋਗੇ ਤਾਂ ਭਾਜਪਾ ਦਾ ਹੰਕਾਰ ਟੁੱਟ ਸਕਦਾ ਹੈ ਅਤੇ ਅਸੀਂ ਸਰਕਾਰ ਤੋਂ ਕਿਸਾਨ ਅੰਦੋਲਨ ਦੀਆਂ ਮੰਗਾਂ ਮਨਵਾ ਸਕਦੇ ਹਾਂ।’

ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਦੱਸਿਆ ਕਿ ਆਗੂਆਂ ਦੇ ਵਫ਼ਦ ਨੇ ਕਿਸਾਨੀ ਅੰਦੋਲਨ ਦੀਆਂ ਮੰਗਾਂ ਬਾਰੇ ਪੱਛਮੀ ਬੰਗਾਲ ਦੇ ਵੋਟਰਾਂ ਨੂੰ ਦੱਸਿਆ ਅਤੇ ਅਪੀਲ ਕੀਤੀ ਕਿ ਉਹ ਭਾਜਪਾ ਨੂੰ ਸਬਕ ਸਿਖਾਉਣ। ਕਿਸਾਨ ਆਗੂਆਂ ਨੇ ਰਾਮ ਲੀਲਾ ਪਾਰਕ ਵਿੱਚ ਕਿਸਾਨਾਂ-ਮਜ਼ਦੂਰਾਂ ਦੀ ਮਹਾਪੰਚਾਇਤ ਨੂੰ ਵੀ ਸੰਬੋਧਨ ਕੀਤਾ। ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣੇ ਏਜੰਡੇ ਬਾਰੇ ਵੀ ਸੂਬੇ ਦੇ ਲੋਕਾਂ ਨੂੰ ਜਾਣਕਾਰੀ ਦਿੱਤੀ। ਮੋਰਚੇ ਦੇ ਆਗੂ ਯੋਗੇਂਦਰ ਯਾਦਵ ਨੇ ਪੱਤਰਕਾਰਾਂ ਨੂੰ ਦੱਸਿਆ,‘‘ਅਸੀਂ ਕਿਸੇ ਵੀ ਪਾਰਟੀ ਦੀ ਹਮਾਇਤ ਨਹੀਂ ਕਰ ਰਹੇ ਹਾਂ। ਅਸੀਂ ਲੋਕਾਂ ਨੂੰ ਕਿਸੇ ਖਾਸ ਪਾਰਟੀ ਦੇ ਪੱਖ ’ਚ ਭੁਗਤਣ ਲਈ ਵੀ ਨਹੀਂ ਆਖ ਰਹੇ ਹਾਂ। ਸਾਡੀ ਸਿਰਫ਼ ਇੰਨੀ ਅਰਜ਼ੋਈ ਹੈ ਕਿ ਭਾਜਪਾ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ।’
ਸੰਯੁਕਤ ਕਿਸਾਨ ਮੋਰਚੇ ਨੇ ਪੱਤਰ ਜਾਰੀ ਕਰਕੇ ਸੂਬੇ ਦੇ ਕਿਸਾਨਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਭਾਜਪਾ ਨੂੰ ਵੋਟ ਨਾ ਪਾਉਣ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਥੇਬੰਦੀਆਂ ਨਾਲ ਹੋਈਆਂ ਮੀਟਿੰਗਾਂ ਦੌਰਾਨ ਕਾਨੂੰਨਾਂ ਦੀਆਂ ਗਲਤੀਆਂ ਨੂੰ ਸਵੀਕਾਰ ਕੀਤਾ ਹੈ ਪਰ ਸਰਕਾਰ ਵੱਲੋਂ ਕਾਨੂੰਨ ਵਾਪਸ ਨਹੀਂ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਵਾਰ-ਵਾਰ ‘ਵਿਚੋਲੀਏ’ ਕੱਢ ਦੇਣ ਦਾ ਦਾਅਵਾ ਕਰਦੇ ਹਨ ਪਰ ਉਹ ਹਾਲੇ ਤੱਕ ‘ਵਿਚੋਲੀਏ’ ਦੀ ਸਹੀ ਪਰਿਭਾਸ਼ਾ ਕਿਸਾਨਾਂ ਨੂੰ ਸਮਝਾ ਨਹੀਂ ਸਕੇ ਹਨ।
Published by: Gurwinder Singh
First published: March 13, 2021, 8:53 AM IST
ਹੋਰ ਪੜ੍ਹੋ
ਅਗਲੀ ਖ਼ਬਰ