National Farmers Day 2021: ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਹਾਲ ਹੀ ਵਿੱਚ ਕਿਸਾਨਾਂ ਦਾ ਅੰਦੋਲਨ (Kisan Andolan) ਖ਼ਤਮ ਹੋ ਗਿਆ ਹੈ। ਖੇਤੀ ਪ੍ਰਧਾਨ ਦੇਸ਼ ਭਾਰਤ ਵਿੱਚ ਹਰ ਸਾਲ 23 ਦਸੰਬਰ ਨੂੰ 'ਕੌਮੀ ਕਿਸਾਨ ਦਿਵਸ' (National Farmers Day 2021) ਮਨਾਇਆ ਜਾਂਦਾ ਹੈ। ਭਾਵੇਂ 23 ਦਸੰਬਰ ਦਾ ਦਿਨ ਇਤਿਹਾਸ ਦੇ ਪੰਨਿਆਂ ਵਿੱਚ ਸਾਰੇ ਉਤਰਾਅ-ਚੜ੍ਹਾਅ ਨਾਲ ਜੁੜਿਆ ਹੋਇਆ ਹੈ, ਪਰ ਕੌਮੀ ਕਿਸਾਨ ਦਿਵਸ ਸਾਬਕਾ ਪ੍ਰਧਾਨ ਮੰਤਰੀ ਅਤੇ ਕਿਸਾਨਾਂ (Kisan) ਦੇ ਆਗੂ ਚੌਧਰੀ ਚਰਨ ਸਿੰਘ (Chaudhary Charan Singh) ਦੇ ਜਨਮ ਦਿਨ 'ਤੇ ਮਨਾਇਆ ਜਾਂਦਾ ਹੈ। ਦਰਅਸਲ, ਇਸ ਦਿਨ ਭਾਰਤ ਦੇ ਪੰਜਵੇਂ ਪ੍ਰਧਾਨ ਮੰਤਰੀ (Fifth Prime Minister) ਚੌਧਰੀ ਚਰਨ ਸਿੰਘ ਦਾ ਜਨਮ ਹੋਇਆ ਸੀ, ਜਿਨ੍ਹਾਂ ਨੇ ਕਿਸਾਨਾਂ ਦੇ ਜੀਵਨ ਅਤੇ ਹਾਲਤਾਂ ਨੂੰ ਸੁਧਾਰਨ ਲਈ ਕਈ ਨੀਤੀਆਂ ਦੀ ਸ਼ੁਰੂਆਤ ਕੀਤੀ ਸੀ।
ਕਿਸਾਨਾਂ ਦੇ ਜਾਣੇ-ਪਛਾਣੇ ਆਗੂ ਚੌਧਰੀ ਚਰਨ ਸਿੰਘ ਦਾ ਜਨਮ 23 ਦਸੰਬਰ 1902 ਨੂੰ ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਵਿੱਚ ਹੋਇਆ ਸੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਕੇਂਦਰ ਵਿੱਚ ਵਿੱਤ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੇ ਪਿੰਡਾਂ ਅਤੇ ਕਿਸਾਨਾਂ ਨੂੰ ਪਹਿਲ ਦੇ ਕੇ ਬਜਟ ਬਣਾਇਆ।
ਚੌਧਰੀ ਚਰਨ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਖੇਤੀ ਸੈਕਟਰ ਨੂੰ ਉੱਚਾ ਚੁੱਕਣ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਕਿਸਾਨਾਂ ਦੇ ਭਲੇ ਲਈ ਕਈ ਕਿਸਾਨ ਪੱਖੀ ਨੀਤੀਆਂ ਦਾ ਖਰੜਾ ਤਿਆਰ ਕੀਤਾ। ਉਹ ਭਾਵੇਂ ਬਹੁਤ ਘੱਟ ਸਮੇਂ ਲਈ ਪ੍ਰਧਾਨ ਮੰਤਰੀ ਰਹੇ ਹਨ, ਪਰ ਉਨ੍ਹਾਂ ਨੇ ਭਾਰਤੀ ਕਿਸਾਨਾਂ ਦੀ ਭਲਾਈ ਲਈ ਸਖ਼ਤ ਮਿਹਨਤ ਕੀਤੀ ਹੈ। ਉਨ੍ਹਾਂ ਦਾ ਮੰਨਣਾ ਸੀ ਕਿ ਦੇਸ਼ ਦੇ ਕਿਸਾਨਾਂ ਨੂੰ ਅਹਿਸਾਨਮੰਦੀ ਨਾਲ ਪੇਸ਼ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਫਲ ਮਿਲਣਾ ਚਾਹੀਦਾ ਹੈ। ਰਾਸ਼ਟਰਪਿਤਾ ਮਹਾਤਮਾ ਗਾਂਧੀ ਵੀ ਕਿਸਾਨਾਂ ਨੂੰ ਦੇਸ਼ ਦਾ ਸ਼ਾਸਕ ਮੰਨਦੇ ਸਨ।
ਇਸਤੋਂ ਇਲਾਵਾ ਕਿਸਾਨਾਂ ਨੂੰ ਭਾਰਤ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਮੰਨਿਆ ਜਾਂਦਾ ਹੈ। ਇਹ ਦਿਨ ਦੇਸ਼ ਦੇ ਸਮੁੱਚੇ ਆਰਥਿਕ ਅਤੇ ਸਮਾਜਿਕ ਵਿਕਾਸ ਵਿੱਚ ਕਿਸਾਨਾਂ ਦੀ ਅਹਿਮ ਭੂਮਿਕਾ ਤੋਂ ਕਿਸਾਨਾਂ ਨੂੰ ਜਾਣੂ ਕਰਵਾਉਣ ਲਈ ਵੀ ਮਨਾਇਆ ਜਾਂਦਾ ਹੈ।
ਜੁਲਾਈ 1979 ਤੋਂ ਜਨਵਰੀ 1980 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਚੌਧਰੀ ਚਰਨ ਸਿੰਘ ਨੇ ਕਿਸਾਨਾਂ ਦੇ ਜੀਵਨ ਅਤੇ ਦਸ਼ਾ ਨੂੰ ਸੁਧਾਰਨ ਲਈ ਕਈ ਮਹੱਤਵਪੂਰਨ ਨੀਤੀਆਂ ਬਣਾਈਆਂ। ਯਕੀਨਨ ਉਸ ਦੀ ਮਿਹਨਤ ਰੰਗ ਲਿਆਈ ਅਤੇ ਕਿਸਾਨਾਂ ਦੀ ਹਾਲਤ ਵਿੱਚ ਬਦਲਾਅ ਆਇਆ। ਥੋੜ੍ਹੇ ਸਮੇਂ ਲਈ ਪ੍ਰਧਾਨ ਮੰਤਰੀ ਰਹਿਣ ਦੇ ਬਾਵਜੂਦ ਚੌਧਰੀ ਚਰਨ ਸਿੰਘ ਨੇ ਕਿਸਾਨਾਂ ਲਈ ਕਈ ਸਕੀਮਾਂ ਚਲਾਈਆਂ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।