
ਕਿਸਾਨਾਂ 'ਤੇ ਕਰੀਬ 17 ਲੱਖ ਕਰੋੜ ਦਾ ਕਰਜ਼ਾ, ਕੇਂਦਰ ਨੇ ਕਿਹਾ- ਮੁਆਫੀ ਦੀ ਕੋਈ ਯੋਜਨਾ ਨਹੀਂ ਹੈ
ਕੇਂਦਰ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਸਮੇਂ ਦੇਸ਼ ਵਿੱਚ ਕਰਜ਼ਾ ਮੁਆਫੀ ਦੀ ਕੋਈ ਯੋਜਨਾ ਨਹੀਂ ਹੈ। ਵਿੱਤ ਰਾਜ ਮੰਤਰੀ ਡਾ. ਭਾਗਵਤ ਕਿਸ਼ਨਰਾਓ ਕਰਾੜ (Dr Bhagwat Kisanrao Karad) ਨੇ ਸੰਸਦ ਵਿਚ ਇਹ ਜਾਣਕਾਰੀ ਦਿੱਤੀ ਹੈ। ਹਾਲਾਂਕਿ, ਦੇਸ਼ ਵਿੱਚ ਕਿਸਾਨੀ ਕਰਜ਼ਾ ਮੁਆਫੀ ਦਾ ਮੁੱਦਾ ਹਮੇਸ਼ਾ ਗਰਮ ਰਿਹਾ ਹੈ।
ਇਸ ਦੀ ਤਾਜ਼ਾ ਮਿਸਾਲ ਪੰਜਾਬ ਵਿੱਚ ਦੇਖਣ ਨੂੰ ਮਿਲੀ, ਜਦੋਂ 15 ਲੱਖ ਕਿਸਾਨਾਂ ਦੇ ਕਰਜ਼ਾ ਮੁਆਫੀ ਦੇ ਅਧੂਰੇ ਵਾਅਦੇ ਬਾਰੇ ਸਰਕਾਰ ਉੱਤੇ ਸਵਾਲ ਖੜੇ ਕੀਤੇ ਜਾ ਰਹੇ ਸਨ। ਇਸ ਸਮੇਂ ਰਾਜ ਸਰਕਾਰ ਨੇ ਹਾਲ ਹੀ ਵਿੱਚ ਕਰਜ਼ਾ ਮੁਆਫੀ ਸਕੀਮ ਦਾ ਐਲਾਨ ਕੀਤਾ ਹੈ। ਅਗਲੇ ਸਾਲ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। NABARD ਦੇ ਅੰਕੜੇ ਦੱਸਦੇ ਹਨ ਕਿ ਦੇਸ਼ ਦੇ ਕਿਸਾਨਾਂ 'ਤੇ 16 ਲੱਖ 80 ਹਜ਼ਾਰ 366 ਕਰੋੜ ਰੁਪਏ ਦਾ ਕਰਜ਼ਾ ਹੈ।
ਰਾਜ ਮੰਤਰੀ ਨੇ ਸੰਸਦ ਵਿੱਚ ਮਾਨਸੂਨ ਸੈਸ਼ਨ ਦੌਰਾਨ ਕਿਸਾਨੀ ਕਰਜ਼ਿਆਂ ਨਾਲ ਜੁੜੇ ਅੰਕੜੇ ਸਾਂਝੇ ਕੀਤੇ ਹਨ। ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਦੇ ਮਾਰਚ 2021 ਤੱਕ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਦੱਖਣੀ ਭਾਰਤ ਦੇ ਤਾਮਿਲਨਾਡੂ ਰਾਜ ਵਿੱਚ ਕਿਸਾਨ ਸਭ ਤੋਂ ਵੱਧ ਕਰਜਾਈ ਹਨ। ਰਾਜ ਵਿਚ ਕਰਜ਼ੇ ਦਾ ਅੰਕੜਾ 1 ਲੱਖ 89 ਹਜ਼ਾਰ 623 ਕਰੋੜ ਰੁਪਏ ਹੈ।
ਇਸ ਤੋਂ ਬਾਅਦ, ਆਂਧਰਾ ਪ੍ਰਦੇਸ਼, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ ਸਭ ਤੋਂ ਵੱਧ ਕਰਜ਼ੇ ਵਾਲੇ ਰਾਜ ਹਨ। ਦਮਨ ਅਤੇ ਦਿਉ, ਲਕਸ਼ਦਵੀਪ, ਸਿੱਕਮ, ਲੱਦਾਖ ਅਤੇ ਮਿਜ਼ੋਰਮ ਦੇ ਕਿਸਾਨਾਂ 'ਤੇ ਸਭ ਤੋਂ ਘੱਟ ਕਰਜ਼ਾ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।