ਕਿਸਾਨਾਂ ਵੱਲੋਂ 29 ਨਵੰਬਰ ਤੋਂ ਸੰਸਦ ਵੱਲ ਕੂਚ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਸੰਯੁਕਤ ਮੋਰਚੇ ਦੀ ਅੱਜ ਹੋਈ ਮੀਟਿੰਗ ਵਿਚ ਇਹ ਅਹਿਮ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ 29 ਨਵੰਬਰ ਨੂੰ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੂਰੂ ਹੋ ਰਿਹਾ ਹੈ।
ਇਸ ਦਿਨ ਤੋਂ ਕਿਸਾਨਾਂ ਵੱਲੋਂ ਸੰਸਦ ਵੱਲ ਟਰੈਕਟਰ ਮਾਰਚ ਦਾ ਐਲਾਨ ਕੀਤਾ ਹੋਇਆ ਸੀ। ਪਰ ਪਿਛਲੇ ਦਿਨੀਂ ਮੋਦੀ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਸੀ।
ਅੱਜ ਖੇਤੀ ਮੰਤਰੀ ਨੇ ਪਰਾਲੀ ਸਾੜਨ ਨੂੰ ਅਪਰਾਧਿਕ ਕਾਰਵਾਈ ਤੋਂ ਬਾਹਰ ਰੱਖਣ ਦੀ ਮੰਗ ਮੰਨ ਲਈ ਹੈ। ਇਸ ਤੋਂ ਇਲਾਵਾ ਸੰਸਦ ਸੈਸ਼ਨ ਦੇ ਪਹਿਲੇ ਹੀ ਦਿਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਬਿੱਲ ਪੇਸ਼ ਕਰਨ ਬਾਰੇ ਵੀ ਐਲਾਨ ਕੀਤਾ ਹੈ।
ਜਿਸ ਤੋਂ ਬਾਅਦ ਕਿਸਾਨ ਆਗੂ ਵੀ ਕੁਝ ਨਰਮੀ ਵਿਖਾਉਂਦੇ ਨਜ਼ਰ ਆ ਰਹੇ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ 4 ਦਸੰਬਰ ਨੂੰ ਦੁਬਾਰਾ ਮੀਟਿੰਗ ਹੋਵੇਗੀ ਅਤੇ ਅੱਗੇ ਫੈਸਲਾ ਲਵਾਂਗੇ। ਇਸ ਮੌਕੇ ਵੇਖਿਆ ਜਾਵੇਗਾ ਕਿ ਸਰਕਾਰ ਸੰਸਦ ਵਿਚ ਆਪਣਾ ਵਾਅਦਾ ਪੂਰਾ ਕਰ ਰਹੀ ਹੈ ਜਾਂ ਨਹੀਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural law, Bharti Kisan Union, Kisan andolan, Modi government