ਪੱਗੜੀ ਸੰਭਾਲ ਦਿਵਸ: ਸਿੰਘੂ ਬਾਰਡਰ ’ਤੇ ਸ਼ਹੀਦ-ਏ-ਆਜ਼ਮ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ

- news18-Punjabi
- Last Updated: February 23, 2021, 5:47 PM IST
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਿੰਘੂ ਬਾਰਡਰ ’ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਸਾਰੇ ਦੇਸ਼ ਵਿੱਚ ਤਿੰਨਾਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪੱਗੜੀ ਸੰਭਾਲ ਜੱਟਾ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਪੱਗੜੀ ਸੰਭਾਲ ਜੱਟਾ ਮੁਹਿੰਮ ਸ਼ਹੀਦੇ ਆਜ਼ਮ ਦੇ ਚਾਚਾ ਅਜੀਤ ਸਿੰਘ ਨੇ ਅੰਗਰੇਜ਼ਾਂ ਖ਼ਿਲਾਫ਼ ਵਿੱਢੀ ਸੀ।
ਕਿਸਾਨ ਸੰਘਰਸ਼ ਨੂੰ ਹੱਲਾਸ਼ੇਰੀ ਦੇਣ ਲਈ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦਾ ਜਨਮ ਦਿਨ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ਵਿਚ ਵੀ ਇਹ ਦਿਨ ਜੋਸ਼ ਨਾਲ ਮਨਾਇਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਹਕੂਮਤ ਵਾਂਗ 1907 ਵਿਚ ਅੰਗਰੇਜ਼ਾਂ ਨੇ ਜ਼ਮੀਨ ’ਤੇ ਕਬਜ਼ਾ ਕਰਨ ਲਈ ਭਾਰਤ ਵਿਚ ਕਾਨੂੰਨ ਪਾਸ ਕੀਤਾ ਸੀ।
ਸਰਕਾਰ ਦੀ ਇਸ ਚਾਲ ਵਿਰੁੱਧ ਕਿਸਾਨਾਂ ਨੇ ਅੰਦੋਲਨ ਸ਼ੁਰੂ ਕਰ ਦਿੱਤਾ। ਪੱਗੜੀ ਸੰਭਾਲ ਜੱਟਾ ਦਾ ਪ੍ਰਸਿੱਧ ਗੀਤ ਪਿੰਡਾਂ ਵਿਚ ਗੂੰਜਿਆ। ਸਰਕਾਰ ਨਾਲ 9 ਮਹੀਨੇ ਬਾਅਦ ਇਸ ਕਾਨੂੰਨ ਨੂੰ ਵਾਪਸ ਲਿਆ।