ਕਿਸਾਨਾਂ ਨੇ 24 ਘੰਟਿਆਂ ਬਾਅਦ ਖੋਲ੍ਹਿਆ KMP ਹਾਈਵੇਅ, ਸਰਕਾਰ ਨੂੰ ਦਿੱਤੀ ਚਿਤਾਵਨੀ...

News18 Punjabi | News18 Punjab
Updated: April 11, 2021, 12:18 PM IST
share image
ਕਿਸਾਨਾਂ ਨੇ 24 ਘੰਟਿਆਂ ਬਾਅਦ ਖੋਲ੍ਹਿਆ KMP ਹਾਈਵੇਅ, ਸਰਕਾਰ ਨੂੰ ਦਿੱਤੀ ਚਿਤਾਵਨੀ...
ਕਿਸਾਨਾਂ ਨੇ 24 ਘੰਟਿਆਂ ਬਾਅਦ ਖੋਲ੍ਹਿਆ KMP ਹਾਈਵੇਅ, ਸਰਕਾਰ ਨੂੰ ਦਿੱਤੀ ਚਿਤਾਵਨੀ... (ਸੰਕੇਤਕ ਫੋਟੋ)

  • Share this:
  • Facebook share img
  • Twitter share img
  • Linkedin share img
ਕਿਸਾਨਾਂ ਨੇ 24 ਘੰਟਿਆਂ ਬਾਅਦ ਖੋਲ੍ਹਿਆ KMP ਹਾਈਵੇਅ, ਸਰਕਾਰ ਨੂੰ ਦਿੱਤੀ ਚਿਤਾਵਨੀ...ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ 24 ਘੰਟਿਆਂ ਲਈ ਜਾਮ ਕੀਤਾ ਕੇਐੱਮਪੀ ਹਾਈਵੇਅ ਅੱਜ ਸਵੇਰੇ ਖੋਲ੍ਹ ਦਿੱਤਾ ਗਿਆ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਇਸ ਹਾਈਵੇਅ ਨੂੰ ਸ਼ਨਿਚਰਵਾਰ ਸਵੇਰੇ 8 ਵਜੇ ਬੰਦ ਕਰ ਦਿੱਤਾ ਸੀ।

ਇਸ ਵਿੱਚ ਵੱਖ ਵੱਖ ਰਾਜਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ ਸਨ। ਅੱਜ ਸਵੇਰੇ ਜਾਮ ਨੂੰ ਖੋਲ੍ਹ ਦਿੱਤਾ ਗਿਆ ਹੈ ਤੇ ਆਵਾਜਾਈ ਬਹਾਲ ਹੋ ਗਈ ਹੈ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕੁੰਡਲੀ-ਮਾਨੇਸਰ-ਪਲਵਲ (ਕੇ.ਐਮ.ਪੀ.) ਤੇ ਕੁੰਡਲੀ-ਗਾਜ਼ੀਆਬਾਦ-ਪਲਵਲ (ਕੇਜੀਪੀ) ਹਾਈਵੇਅ ਨੂੰ 24 ਘੰਟਿਆਂ ਲਈ ਜਾਮ ਕਰ ਦਿੱਤਾ ਗਿਆ ਸੀ। ਇਹ ਮਾਰਗ ਦਿੱਲੀ ਦੀਆਂ ਹੱਦਾਂ ਨੂੰ ਜੋੜਦਾ ਹੈ। ਹਾਲਾਂਕਿ ਲੋਕਾਂ ਦੇ ਪੂਰਨ ਸਹਿਯੋਗ ਸਦਕਾ ਕਿਸਾਨਾਂ ਦਾ ਇਹ ਪ੍ਰੋਗਰਾਮ ਸਫ਼ਲ ਸਾਬਤ ਹੋਇਆ ਹੈ ਤੇ ਪੂਰੀ ਤਰ੍ਹਾਂ ਸ਼ਾਂਤਮਈ ਰਿਹਾ।
ਸ਼ਨਿਚਰਵਾਰ ਸਵੇਰ ਤੋਂ ਹੀ ਕਿਸਾਨ ਹਾਈਵੇਅ ’ਤੇ ਪਹੁੰਚਣੇ ਸ਼ੁਰੂ ਹੋ ਗਏ। ਇਸ ਸੜਕ ਨੂੰ ਰੋਕਣ ਲਈ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਤੇ ਔਰਤਾਂ ਪੰਜਾਬ ਤੇ ਹਰਿਆਣਾ ਤੋਂ ਪਹੁੰਚੀਆਂ। ਕਿਸਾਨ ਆਗੂਆਂ ਨੇ ਅੱਜ ਦੇ ਜਾਮ ਨੂੰ ਚਿਤਾਵਨੀ ਵਜੋਂ ਪੇਸ਼ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਨਹੀਂ ਮੰਨਦੀ ਤਾਂ ਸਰਕਾਰ ’ਤੇ ਦਬਾਅ ਬਣਾਉਣ ਲਈ ਇਸ ਤਰ੍ਹਾਂ ਦੇ ਹੋਰ ਢੰਗ-ਤਰੀਕੇ ਵਰਤੇ ਜਾਣਗੇ।
Published by: Gurwinder Singh
First published: April 11, 2021, 12:17 PM IST
ਹੋਰ ਪੜ੍ਹੋ
ਅਗਲੀ ਖ਼ਬਰ