Home /News /national /

ਕਿਸਾਨ ਦੇਸ਼ਵਿਆਪੀ ਪ੍ਰਦਰਸ਼ਨ ਲਈ ਤਿਆਰ ਰਹਿਣ: ਰਾਕੇਸ਼ ਟਿਕੈਤ

ਕਿਸਾਨ ਦੇਸ਼ਵਿਆਪੀ ਪ੍ਰਦਰਸ਼ਨ ਲਈ ਤਿਆਰ ਰਹਿਣ: ਰਾਕੇਸ਼ ਟਿਕੈਤ

(ਫੋਟੋ ਕੈ. ਟਵਿੱਟਰ)

(ਫੋਟੋ ਕੈ. ਟਵਿੱਟਰ)

  • Share this:

    ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੀਆਂ ਮੰਗਾਂ ਮਨਵਾਉਣ ਲਈ ਦੇਸ਼ਵਿਆਪੀ ਪ੍ਰਦਰਸ਼ਨ ਲਈ ਤਿਆਰ ਰਹਿਣ। ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਲਖੀਮਪੁਰ ਖੀਰੀ ਵਿਚ ਕਿਸਾਨਾਂ ਵੱਲੋਂ ਤਿੰਨ ਰੋਜ਼ਾ ਧਰਨਾ ਦਿੱਤਾ ਗਿਆ। ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਅਤੇ ਲਖੀਮਪੁਰ ਖੀਰੀ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਸਮੇਤ ਹੋਰ ਮੰਗਾਂ ਲਈ ਕਿਸਾਨਾਂ ਵੱਲੋਂ ਧਰਨਾ ਦਿੱਤਾ ਗਿਆ।

    ਇਸ ਮੌਕੇ ਟਿਕੈਤ ਨੇ ਮੋਰਚੇ ਨੂੰ ਮਜ਼ਬੂਤ ਕਰਨ ਲਈ ਆਖਦਿਆਂ ਕਿਹਾ ਕਿ ਦੇਸ਼ਵਿਆਪੀ ਪ੍ਰਦਰਸ਼ਨ ਦੇ ਸਮੇਂ, ਥਾਂ ਅਤੇ ਸਥਿਤੀ ਦੀ ਜਾਣਕਾਰੀ ਉਨ੍ਹਾਂ ਨਾਲ ਛੇਤੀ ਹੀ ਸਾਂਝੀ ਕੀਤੀ ਜਾਵੇਗੀ।

    ਧਰਨੇ ’ਚ ਬੀਕੇਯੂ (ਚੜੂਨੀ) ਧੜੇ ਦੇ ਨੁਮਾਇੰਦੇ ਵੀ ਪਹੁੰਚੇ, ਜੋ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਨਹੀਂ ਹਨ ਪਰ ਉਨ੍ਹਾਂ ਪ੍ਰਦਰਸ਼ਨ ’ਚ ਇਕਜੁੱਟਤਾ ਦਾ ਮੁਜ਼ਾਹਰਾ ਕੀਤਾ।

    ਟਿਕੈਤ ਨੇ ਕਿਹਾ ਕਿ ਜੇਕਰ ਸੰਯੁਕਤ ਕਿਸਾਨ ਮੋਰਚਾ ਕਮਜ਼ੋਰ ਹੋਇਆ ਤਾਂ ਸਰਕਾਰਾਂ ਕਿਸਾਨਾਂ ਨੂੰ ਦਬਾਅ ਲੈਣਗੀਆਂ। ਕੇਂਦਰੀ ਮੰਤਰੀ ਮਿਸ਼ਰਾ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਪੂਰਾ ਮੁਲਕ ਤਿਕੁਨੀਆ ਹਿੰਸਾ ਤੋਂ ਜਾਣੂ ਹੈ ਅਤੇ ਲੋਕ ਭਲੀ-ਭਾਂਤ ਜਾਣਦੇ ਹਨ ਕਿ ਕਿਸਾਨਾਂ ਨੂੰ ਦਰੜਨ ਦੀ ਘਟਨਾ ਦਾ ਮੁੱਖ ਸਾਜ਼ਿਸ਼ਕਾਰ ਕੌਣ ਹੈ। ‘ਕਿੰਨੀ ਮਾੜੀ ਗੱਲ ਹੈ ਕਿ ਮੰਤਰੀ ਅਜੇ ਵੀ ਅਹੁਦੇ ’ਤੇ ਬਣਿਆ ਹੋਇਆ ਹੈ।’

    Published by:Gurwinder Singh
    First published:

    Tags: Bharti Kisan Union, Kisan andolan, Rakesh Tikait BKU