
ਔਰਤ ਨੇ ਆਪਣੇ 4 ਬੱਚਿਆਂ ਸਣੇ ਖਾਧਾ ਜ਼ਹਿਰ, 2 ਬੇਟੀਆਂ ਸਮੇਤ 3 ਦੀ ਮੌਤ (ਸੰਕੇਤਕ ਫੋਟੋ)
ਹਰਿਆਣਾ ਦੇ ਫਤਿਹਾਬਾਦ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਪਿੰਡ ਬਨਗਾਂਵ ਵਿੱਚ ਇੱਕ ਵਿਆਹੁਤਾ ਨੇ ਆਪਣੇ ਚਾਰ ਬੱਚਿਆਂ ਸਮੇਤ ਸ਼ੱਕੀ ਹਾਲਾਤਾਂ ਵਿੱਚ ਜ਼ਹਿਰ ਖਾ ਲਿਆ। ਔਰਤ ਅਤੇ ਉਸ ਦੇ ਬੱਚਿਆਂ ਨੂੰ ਗੰਭੀਰ ਹਾਲਤ 'ਚ ਫਤਿਹਾਬਾਦ ਦੇ ਇਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਔਰਤ ਅਤੇ ਉਸ ਦੀਆਂ ਦੋ ਬੇਟੀਆਂ ਦੀ ਮੌਤ ਹੋ ਗਈ।
ਇਸ ਦੇ ਨਾਲ ਹੀ ਇਕ ਲੜਕੀ ਅਤੇ ਲੜਕੇ ਨੂੰ ਇਲਾਜ ਲਈ ਹਿਸਾਰ ਰੈਫਰ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਬੱਚਿਆਂ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ।
ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਵੀ ਸ਼ਹਿਰ ਦੇ ਨਿੱਜੀ ਹਸਪਤਾਲ 'ਚ ਪਹੁੰਚੀ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਜਾਣਕਾਰੀ ਅਨੁਸਾਰ ਪਿੰਡ ਦੌਲਤਪੁਰ ਦੀ ਰਹਿਣ ਵਾਲੀ ਕਰੀਬ 30 ਸਾਲਾ ਕਿਰਨ ਦਾ ਵਿਆਹ ਪਿੰਡ ਬਨਗਾਂਵ ਵਾਸੀ ਵਕੀਲ ਨਾਲ ਹੋਇਆ ਸੀ।
ਕਿਰਨ ਦੇ ਚਾਰ ਬੱਚੇ ਸਨ, ਜਿਨ੍ਹਾਂ ਵਿੱਚੋਂ ਸਭ ਤੋਂ ਛੋਟਾ 2 ਸਾਲ ਦਾ ਲੜਕਾ ਕਸ਼ਿਸ਼ ਹੈ। ਦੱਸਿਆ ਜਾਂਦਾ ਹੈ ਕਿ ਕਿਰਨ ਦੇ ਪਤੀ ਵਕੀਲ ਦੀ ਕਰੀਬ ਦੋ ਮਹੀਨੇ ਪਹਿਲਾਂ ਮੌਤ ਹੋ ਗਈ ਸੀ। ਉਦੋਂ ਤੋਂ ਹੀ ਕਿਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਚੱਲ ਰਹੀ ਸੀ। ਸੋਮਵਾਰ ਦੁਪਹਿਰ ਨੂੰ ਕਿਰਨ ਨੇ ਘਰ 'ਚ ਰੱਖੀਆਂ ਸਲਫਾਸ ਦੀਆਂ ਗੋਲੀਆਂ ਆਪਣੀਆਂ ਤਿੰਨ ਲੜਕੀਆਂ ਅਤੇ ਲੜਕੇ ਨੂੰ ਖੁਆ ਦਿੱਤੀਆਂ ਅਤੇ ਉਸ ਤੋਂ ਬਾਅਦ ਖੁਦ ਵੀ ਸਲਫਾਸ ਖਾ ਲਈ।
ਰਿਸ਼ਤੇਦਾਰਾਂ ਨੇ ਜਦੋਂ ਸਾਰਿਆਂ ਨੂੰ ਗੰਭੀਰ ਹਾਲਤ 'ਚ ਦੇਖਿਆ ਤਾਂ ਉਨ੍ਹਾਂ ਨੂੰ ਤੁਰੰਤ ਫਤਿਹਾਬਾਦ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿੱਥੇ ਕਿਰਨ ਅਤੇ ਉਸ ਦੀਆਂ ਦੋ ਲੜਕੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਜਦਕਿ 5 ਸਾਲਾ ਆਇਨਾ ਅਤੇ 2 ਸਾਲਾ ਲੜਕੇ ਕਸ਼ਿਸ਼ ਨੂੰ ਰੈਫਰ ਕਰ ਦਿੱਤਾ ਗਿਆ।
ਉਨ੍ਹਾਂ ਦੀ ਹਾਲਤ ਨਾਜ਼ੁਕ ਹੋਣ 'ਤੇ ਹਿਸਾਰ ਲਿਜਾਇਆ ਗਿਆ ਹੈ। ਮ੍ਰਿਤਕ ਲੜਕੀਆਂ ਦੀ ਉਮਰ 11 ਅਤੇ 8 ਸਾਲ ਦੱਸੀ ਗਈ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ, ਉਥੇ ਹੀ ਪਿੰਡ ਵਾਸੀਆਂ ਦੀ ਭੀੜ ਮਹਿਲਾ ਦੇ ਘਰ ਇਕੱਠੀ ਹੋ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।