• Home
  • »
  • News
  • »
  • national
  • »
  • FATEHABAD STUBBLE BURNING IN HARYANA FARMERS MANHANDLED FIRE BRIGADE TEAM IN FATEHABAD

ਕਿਸਾਨਾਂ ਨੇ ਪਰਾਲੀ ਸਾੜਨ ਦੀ ਸੂਚਨਾ 'ਤੇ ਪੁੱਜੇ ਪਟਵਾਰੀ ਸਣੇ ਅਧਿਕਾਰੀਆਂ ਨੂੰ ਬਣਾਇਆ ਬੰਧਕ

ਕਿਸਾਨਾਂ ਨੇ ਪਰਾਲੀ ਸਾੜਨ ਦੀ ਸੂਚਨਾ 'ਤੇ ਪੁੱਜੇ ਪਟਵਾਰੀ ਸਣੇ ਅਧਿਕਾਰੀਆਂ ਨੂੰ ਬਣਾਇਆ ਬੰਧਕ

ਕਿਸਾਨਾਂ ਨੇ ਪਰਾਲੀ ਸਾੜਨ ਦੀ ਸੂਚਨਾ 'ਤੇ ਪੁੱਜੇ ਪਟਵਾਰੀ ਸਣੇ ਅਧਿਕਾਰੀਆਂ ਨੂੰ ਬਣਾਇਆ ਬੰਧਕ

  • Share this:
    ਝੋਨੇ ਦੀ ਪਰਾਲੀ ਨੂੰ ਲੈ ਕੇ ਸਰਕਾਰ ਤੇ ਕਿਸਾਨਾਂ ਵਿਚ ਵਿਵਾਦ ਜਾਰੀ ਹੈ। ਪਰਾਲੀ ਨੂੰ ਅੱਗ ਲਾਉਣ ਦੀ ਜਾਣਕਾਰੀ ਮਿਲਣ ਉਤੇ ਪਹੁੰਚੇ ਅਧਿਕਾਰੀਆਂ ਨੂੰ ਕਿਸਾਨਾਂ ਨੇ ਬੰਧਕ ਬਣਾ ਲਿਆ ਅਤੇ ਮੁੜ ਪਿੰਡ ਨਾ ਆਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਮਾਮਲਾ ਹਰਿਆਣਾ ਦੇ ਫਤਿਹਾਬਾਦ ਦੇ ਹੁਕਮਾਵਾਲੀ ਪਿੰਡ ਦਾ ਹੈ।

    ਜਿਵੇਂ ਹੀ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ, ਅੱਗ ਲਾਉਣ 'ਤੇ ਪਾਬੰਦੀ ਦੇ ਬਾਵਜੂਦ ਜ਼ਿਲ੍ਹੇ ਵਿੱਚ ਪਰਾਲੀ ਸਾੜੀ ਜਾ ਰਹੀ ਹੈ। ਪਰਾਲੀ ਸਾੜਨ ਦੀ ਸੂਚਨਾ ਮਿਲਣ ਤੋਂ ਬਾਅਦ ਜਦੋਂ ਪ੍ਰਸ਼ਾਸਨਿਕ ਅਧਿਕਾਰੀ ਸਬੰਧਤ ਪਿੰਡ ਪਹੁੰਚੇ ਤਾਂ ਕਿਸਾਨਾਂ ਨੇ ਉਨ੍ਹਾਂ ਨੂੰ ਉੱਥੇ ਬੰਧਕ ਬਣਾ ਲਿਆ।

    ਪ੍ਰਸ਼ਾਸਨ ਨੂੰ ਪਿੰਡ ਨਾ ਆਉਣ ਦੀ ਹਦਾਇਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਸਾੜਨਗੇ ਅਤੇ ਉਨ੍ਹਾਂ ਨੂੰ ਕੋਈ ਨਹੀਂ ਰੋਕ ਸਕਦਾ।

    ਦਰਅਸਲ, ਸੂਚਨਾ ਮਿਲਣ ਦੇ ਬਾਅਦ, ਇਲਾਕੇ ਦੇ ਪਟਵਾਰੀ ਦੀ ਅਗਵਾਈ ਵਿੱਚ ਇੱਕ ਟੀਮ ਘਟਨਾ ਸਥਾਨ ਦਾ ਮੁਆਇਨਾ ਕਰਨ ਲਈ ਪਿੰਡ ਪਹੁੰਚੀ, ਤਾਂ ਉੱਥੇ ਮੌਜੂਦ ਕੁੱਝ ਕਿਸਾਨਾਂ ਨੇ ਉਨ੍ਹਾਂ ਨੂੰ ਬੰਧਕ ਬਣਾ ਲਿਆ।

    ਪਿੰਡ ਦਾ ਮੁਆਇਨਾ ਕਰਨ ਗਏ ਪਟਵਾਰੀ ਨੇ ਦੱਸਿਆ ਕਿ ਉਸ ਨੂੰ ਪਿੰਡ ਵਿੱਚ ਪਰਾਲੀ ਨੂੰ ਅੱਗ ਲਾਉਣ ਦਾ ਪਤਾ ਲੱਗਿਆ ਸੀ, ਜਿਸ ਦੀ ਉਹ ਟਰੇਸਿੰਗ ਕਰਕੇ ਇੱਥੇ ਪਹੁੰਚੇ, ਪਰ ਇੱਥੇ ਪਿੰਡ ਵਾਸੀਆਂ ਨੇ ਉਸ ਦਾ ਵਿਰੋਧ ਕੀਤਾ ਅਤੇ ਉਸ ਨੂੰ ਬੰਧਕ ਬਣਾ ਲਿਆ।
    Published by:Gurwinder Singh
    First published: