
ਸਿੰਘੂ ਬਾਰਡਰ 'ਤੇ ਅੰਦੋਲਨਕਾਰੀਆਂ ਦੀਆਂ ਝੌਂਪੜੀਆਂ ਨੂੰ ਲੱਗੀ ਭਿਆਨਕ ਅੱਗ, ਕਿਸਾਨਾਂ ਨੇ ਕਿਹਾ-ਸਰਕਾਰ ਦੀ ਸਾਜ਼ਿਸ਼, ਅਸੀਂ ਨਹੀਂ ਟੁੱਟਾਂਗੇ..
ਸੋਨੀਪਤ-ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀ ਸਰਹੱਦ 'ਤੇ ਕਈ ਥਾਵਾਂ 'ਤੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਦੀਆਂ ਝੌਂਪੜੀਆਂ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇੰਨਾ ਹੀ ਨਹੀਂ ਕਿਸਾਨ ਆਗੂਆਂ ਨੇ ਇਸ ਘਟਨਾ ਲਈ ਸਰਕਾਰ 'ਤੇ ਸਾਜ਼ਿਸ਼ ਦਾ ਦੋਸ਼ ਲਗਾਇਆ ਹੈ। ਜਦੋਂ ਕਿ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਸੋਨੀਪਤ ਪੁਲਿਸ ਅਤੇ ਫਾਇਰ ਵਿਭਾਗ ਦੀ ਟੀਮ ਨੇ ਇਸ 'ਤੇ ਕਾਬੂ ਪਾਇਆ।
ਹਾਲਾਂਕਿ ਸੋਨੀਪਤ ਕੁੰਡਲੀ ਸਰਹੱਦ 'ਤੇ ਕਿਸਾਨਾਂ ਦੀਆਂ ਝੌਂਪੜੀਆਂ ਨੂੰ ਅੱਗ ਲੱਗਣ ਦੀ ਘਟਨਾ ਦੀਵਾਲੀ ਦੀ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਝੌਂਪੜੀਆਂ 'ਚ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਸੋਨੀਪਤ ਤੋਂ ਫਾਇਰ ਬ੍ਰਿਗੇਡ ਅਤੇ ਪੁਲਸ ਮੌਕੇ 'ਤੇ ਪਹੁੰਚ ਗਈ। ਇਸ ਮਗਰੋਂ ਕਿਸਾਨਾਂ ਨੇ ਮਿਲ ਕੇ ਅੱਗ ’ਤੇ ਕਾਬੂ ਪਾਇਆ। ਹਾਲਾਂਕਿ ਇਸ ਦੌਰਾਨ ਕਿਸੇ ਵੀ ਕਿਸਾਨ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਜਦਕਿ ਕੂਲਰ, ਬਿਸਤਰੇ, ਪੱਖੇ, ਕੱਪੜਿਆਂ ਸਮੇਤ ਝੌਂਪੜੀ ਵਿੱਚ ਜੋ ਵੀ ਸਾਮਾਨ ਰੱਖਿਆ ਹੋਇਆ ਸੀ, ਉਹ ਸਭ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਇੱਕ ਟਰਾਲੀ ਨੂੰ ਅੱਗ ਲਾਉਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ।
ਜਾਣਕਾਰੀ ਅਨੁਸਾਰ ਸੋਨੀਪਤ ਕੁੰਡਲੀ ਸਰਹੱਦ 'ਤੇ ਕਿਸਾਨ ਅੰਦੋਲਨ ਦੇ ਰਸੋਈ ਢਾਬੇ ਦੇ ਸਾਹਮਣੇ ਬਣੀਆਂ ਕਈ ਝੌਂਪੜੀਆਂ ਨੂੰ ਅਣਪਛਾਤੇ ਕਾਰਨਾਂ ਕਰਕੇ ਅੱਗ ਲੱਗ ਗਈ। ਇੰਨਾ ਹੀ ਨਹੀਂ ਅੱਗ ਇੰਨੀ ਭਿਆਨਕ ਹੋ ਗਈ ਕਿ ਝੁੱਗੀਆਂ 'ਚ ਰੱਖਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਹਾਲਾਂਕਿ ਕਿਸਾਨਾਂ ਨੇ ਪਹਿਲਾਂ ਵੀ ਇਸ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਜਦੋਂ ਇਸ 'ਤੇ ਕਾਬੂ ਨਹੀਂ ਪਾਇਆ ਗਿਆ ਤਾਂ ਅੱਗ ਬੁਝਾਊ ਵਿਭਾਗ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਇਸ ਨੂੰ ਕਾਬੂ ਕਰ ਲਿਆ ਗਿਆ।
ਕਿਸਾਨਾਂ ਨੇ ਸਰਕਾਰ ’ਤੇ ਸਾਜ਼ਿਸ਼ ਦੇ ਦੋਸ਼ ਲਾਏ
ਇਸ ਦੇ ਨਾਲ ਹੀ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਮੌਕੇ 'ਤੇ ਮੌਜੂਦ ਕਿਸਾਨਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਜਦਕਿ ਕਿਸਾਨ ਆਗੂਆਂ ਨੇ ਇਸ ਘਟਨਾ ਲਈ ਸਰਕਾਰ 'ਤੇ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਹਨ। ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਇੱਕ ਸਾਜ਼ਿਸ਼ ਰਚ ਕੇ ਕਿਸਾਨ ਅੰਦੋਲਨ ਨੂੰ ਖਤਮ ਕਰਨਾ ਚਾਹੁੰਦੀ ਹੈ ਅਤੇ ਇਹ ਘਟਨਾ ਵੀ ਸਰਕਾਰ ਦੀ ਹੀ ਸਾਜਿਸ਼ ਹੈ। ਇਸ ਨਾਲ ਕਿਸਾਨ ਆਗੂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਅੰਦੋਲਨ ਟੁੱਟਣ ਵਾਲਾ ਨਹੀਂ ਹੈ ਅਤੇ ਅਸੀਂ ਮੁੜ ਮਜ਼ਬੂਤੀ ਨਾਲ ਖੜ੍ਹੇ ਹੋਵਾਂਗੇ।
Published by:Sukhwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।