ਜਬਲਪੁਰ: Fire in Hospital in Jabalpur: ਜਬਲਪੁਰ (Jabalpur News) ਦੇ ਨਿਊ ਲਾਈਫ ਮਲਟੀਸਪੈਸ਼ਲਿਟੀ ਹਸਪਤਾਲ (New Life Multispeciality Hospital) 'ਚ ਸੋਮਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ। ਅੱਗ 'ਚ ਹੁਣ ਤੱਕ 7 ਲੋਕਾਂ ਦੀ ਮੌਤ ਹੋਣ ਦੀ ਗੱਲ (7 Dead in Fire in hospital) ਕਹੀ ਜਾ ਰਹੀ ਹੈ। ਇਹ ਹਸਪਤਾਲ ਦਮੋਹ ਨਾਕਾ ਸ਼ਿਵਨਗਰ ਵਿੱਚ ਸਥਿਤ ਹੈ। ਅੱਗ ਲੱਗਣ ਤੋਂ ਬਾਅਦ ਹਫੜਾ-ਦਫੜੀ ਮੱਚ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
ਜਾਣਕਾਰੀ ਮੁਤਾਬਕ ਫਿਲਹਾਲ ਇਸ ਹਸਪਤਾਲ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਹੈ। ਇਹ ਕਿਸਦਾ ਹਸਪਤਾਲ ਹੈ, ਇਸ ਵਿੱਚ ਕਿੰਨਾ ਸਟਾਫ਼ ਹੈ, ਇਸ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਸ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਦਮੋਹ ਨਾਕੇ ਤੋਂ ਕੁਝ ਲੋਕ ਜਾ ਰਹੇ ਸਨ ਅਤੇ ਉਨ੍ਹਾਂ ਨੇ ਹਸਪਤਾਲ 'ਚ ਅੱਗ ਲੱਗੀ ਦੇਖੀ। ਉਸ ਸਮੇਂ ਲੋਕਾਂ ਨੇ ਚੀਕਾਂ ਵੀ ਸੁਣੀਆਂ। ਲੋਕਾਂ ਨੇ ਤੁਰੰਤ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਪਰ, ਅੱਗ ਇੰਨੀ ਭਿਆਨਕ ਸੀ ਕਿ ਜਦੋਂ ਤੱਕ ਫਾਇਰ ਬ੍ਰਿਗੇਡ ਅਤੇ ਪੁਲਿਸ ਮੌਕੇ 'ਤੇ ਪਹੁੰਚੀ, ਉਦੋਂ ਤੱਕ ਅੱਗ ਚਾਰੇ ਪਾਸੇ ਫੈਲ ਚੁੱਕੀ ਸੀ।
ਇਹ ਸਵਾਲ ਪੈਦਾ ਹੁੰਦਾ ਹੈ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Fire incident, Madhya pardesh