
ਪਤਨੀ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਲਾਤਕਾਰ ਮੰਨਿਆ ਜਾਵੇਗਾ? ਸੁਪਰੀਮ ਕੋਰਟ ਕਰੇਗੀ ਕਾਨੂੰਨ ਦੀ ਸਮੀਖਿਆ (ਸੰਕੇਤਕ ਫੋਟੋ)
ਸੁਪਰੀਮ ਕੋਰਟ ਇਸ ਗੱਲ ਦੀ ਸਮੀਖਿਆ ਕਰੇਗੀ ਕਿ ਕੀ ਕੋਈ ਪਤਨੀ ਆਪਣੇ ਪਤੀ 'ਤੇ ਬਲਾਤਕਾਰ ਦਾ ਮੁਕੱਦਮਾ ਦਰਜ ਕਰਵਾ ਸਕਦੀ ਹੈ? ਭਾਵ, ਕੀ ਪਤੀ ਨੂੰ ਆਪਣੀ ਪਤਨੀ ਨਾਲ ਜ਼ਬਰਦਸਤੀ ਕਰਨ ਦਾ ਅਧਿਕਾਰ ਹੈ? ਮੌਜੂਦਾ ਕਾਨੂੰਨ ਮੁਤਾਬਕ ਪਤਨੀ ਆਪਣੇ ਪਤੀ 'ਤੇ ਬਲਾਤਕਾਰ ਦਾ ਮੁਕੱਦਮਾ ਦਰਜ ਨਹੀਂ ਕਰਾ ਸਕਦੀ।
ਇਕ ਮਰਦ ਨੂੰ ਆਪਣੀ ਪਤਨੀ ਨਾਲ ਆਪਣੀ ਮਰਜ਼ੀ ਦੇ ਸਬੰਧ ਬਣਾਉਣ ਦਾ ਹੱਕ ਹੈ। ਮੈਟੀਰਲ ਰੇਪ ਯਾਨੀ ਵਿਆਹੁਤਾ ਜੀਵਨ ਵਿੱਚ ਜਬਰੀ ਸਬੰਧਾਂ ਨੂੰ ਅਪਰਾਧ ਨਹੀਂ ਮੰਨਿਆ ਜਾਂਦਾ ਹੈ। ਕਈ ਮਹਿਲਾ ਸੰਗਠਨ ਇਸ ਨੂੰ ਅਪਰਾਧ ਦੀ ਸ਼੍ਰੇਣੀ 'ਚ ਲਿਆਉਣ ਦੀ ਸਾਲਾਂ ਤੋਂ ਮੰਗ ਕਰ ਰਹੇ ਹਨ। ਹੁਣ ਇਹ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ।
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਰਨਾਟਕ ਦੇ ਇਕ ਮਾਮਲੇ 'ਚ ਨੋਟਿਸ ਜਾਰੀ ਕਰਕੇ ਸੂਬਾ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 3 ਜੁਲਾਈ ਨੂੰ ਹੋਵੇਗੀ।
ਦਰਅਸਲ, ਕਰਨਾਟਕ 'ਚ ਇਕ ਵਿਆਹੁਤਾ ਵਿਅਕਤੀ 'ਤੇ ਉਸ ਦੀ ਪਤਨੀ ਨੇ ਬਲਾਤਕਾਰ ਦਾ ਦੋਸ਼ ਲਗਾਇਆ ਸੀ, ਜਿਸ 'ਤੇ ਹੇਠਲੀ ਅਦਾਲਤ ਨੇ ਆਈਪੀਸੀ ਦੀ ਧਾਰਾ 376 (ਬਲਾਤਕਾਰ) ਦੇ ਤਹਿਤ ਮੁਲਜ਼ਮ ਖਿਲਾਫ ਐੱਫ.ਆਈ.ਆਰ ਦਰਜ ਕਰਨ ਦਾ ਨਿਰਦੇਸ਼ ਦਿੱਤਾ ਸੀ। ਮੁਲਜ਼ਮ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਕਰਨਾਟਕ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹਾਈਕੋਰਟ ਨੇ ਦੋਸ਼ੀ ਨੂੰ ਆਪਣੇ ਖਿਲਾਫ ਦਰਜ ਹੋਏ ਬਲਾਤਕਾਰ ਦੇ ਕੇਸ ਦਾ ਸਾਹਮਣਾ ਕਰਨ ਦੇ ਵੀ ਨਿਰਦੇਸ਼ ਦਿੱਤੇ ਸਨ।
ਹੇਠਲੀ ਅਦਾਲਤ ਵਿੱਚ 29 ਮਈ ਤੋਂ ਮੁਕੱਦਮੇ ਦੀ ਕਾਰਵਾਈ ਸ਼ੁਰੂ ਹੋਵੇਗੀ। ਇਸ ਮਾਮਲੇ ਖਿਲਾਫ ਪਤੀ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਪਤੀ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ ਕਾਨੂੰਨ ਮੁਤਾਬਕ ਉਸ 'ਤੇ ਬਲਾਤਕਾਰ ਦਾ ਮਾਮਲਾ ਦਰਜ ਨਹੀਂ ਕੀਤਾ ਜਾ ਸਕਦਾ। ਇਸ ਲਈ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਰੋਕ ਲਗਾਈ ਜਾਵੇ।
ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਰੋਕ ਨਹੀਂ ਲਗਾਈ, ਪਰ ਪਟੀਸ਼ਨਕਰਤਾ ਨੂੰ ਹੇਠਲੀ ਅਦਾਲਤ ਨੂੰ ਸੂਚਿਤ ਕਰਨ ਲਈ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਹੁਣ ਸੁਪਰੀਮ ਕੋਰਟ ਕਰ ਰਹੀ ਹੈ। ਸੁਪਰੀਮ ਕੋਰਟ ਹੁਣ ਇਸ ਕਾਨੂੰਨ ਦੀ ਸਮੀਖਿਆ ਕਰੇਗੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।