Home /News /national /

ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ

ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ

ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ

ਸਾਬਕਾ ਕਾਨੂੰਨ ਮੰਤਰੀ ਅਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ ਦਿਹਾਂਤ

  • Share this:

ਨਵੀਂ ਦਿੱਲੀ- ਸਾਬਕਾ ਕਾਨੂੰਨ ਮੰਤਰੀ ਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਣ ਦਾ 97 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਬਜ਼ੁਰਗ ਵਕੀਲ ਸ਼ਾਂਤੀ ਭੂਸ਼ਣ ਨੇ ਪ੍ਰਧਾਨ ਮੰਤਰੀ ਵਜੋਂ ਮੋਰਾਰਜੀ ਦੇਸਾਈ ਦੇ ਕਾਰਜਕਾਲ ਦੌਰਾਨ ਭਾਰਤ ਦੇ ਕਾਨੂੰਨ ਮੰਤਰੀ ਵਜੋਂ ਸੇਵਾ ਕੀਤੀ ਅਤੇ 1977 ਤੋਂ 1979 ਤੱਕ ਇਸ ਅਹੁਦੇ 'ਤੇ ਰਹੇ। ਸਾਲ 2018 'ਚ ਸ਼ਾਂਤੀ ਭੂਸ਼ਣ ਨੇ 'ਮਾਸਟਰ ਆਫ ਰੋਸਟਰ' ਸਿਸਟਮ 'ਚ ਬਦਲਾਅ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਨੇ ਦਿੱਲੀ ਸਥਿਤ ਆਪਣੀ ਰਿਹਾਇਸ਼ 'ਤੇ ਆਖਰੀ ਸਾਹ ਲਏ। ਸ਼ਾਂਤੀ ਭੂਸ਼ਣ ਦੀ ਸਿਹਤ ਪਿਛਲੇ ਕੁਝ ਦਿਨਾਂ ਤੋਂ ਠੀਕ ਨਹੀਂ ਚੱਲ ਰਹੀ ਸੀ। ਪ੍ਰਸਿੱਧ ਕਾਰਕੁਨ ਐਡਵੋਕੇਟ ਪ੍ਰਸ਼ਾਂਤ ਭੂਸ਼ਣ ਉਨ੍ਹਾਂ ਦੇ ਪੁੱਤਰ ਹਨ।

Published by:Ashish Sharma
First published: