ਡਾ. ਧਰਮਵੀਰ ਗਾਂਧੀ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ

News18 Punjabi | News18 Punjab
Updated: December 19, 2019, 1:59 PM IST
share image
ਡਾ. ਧਰਮਵੀਰ ਗਾਂਧੀ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ
ਡਾ. ਧਰਮਵੀਰ ਗਾਂਧੀ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ

  • Share this:
  • Facebook share img
  • Twitter share img
  • Linkedin share img
ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾਕਟਰ ਧਰਮਵੀਰ ਗਾਂਧੀ  ਨੂੰ ਦਿੱਲੀ ਪੁਲਿਸ ਨੇ  ਹਿਰਾਸਤ ਵਿਚ ਲੈ ਲਿਆ ਹੈ। ਡਾ. ਗਾਂਧੀ ਦਿੱਲੀ ਵਿਚ ਨਾਗਰਿਕਤਾ ਸੋਧ ਕਾਨੂੰਨ ਅਤੇ ਨੈਸ਼ਨਲ ਰਜਿਸਟਰ ਸਿਟੀਜ਼ਨ (ਐਨ.ਆਰ.ਸੀ.) ਦੇ ਵਿਰੋਧ 'ਚ ਅੱਜ ਧਰਨਾ ਦੇਣ ਲੱਗੇ ਸਨ ਜਿਸ ਪਿੱਛੋਂ ਉਨ੍ਹਾਂ ਨੂੰ  ਦਿੱਲੀ ਪੁਲਿਸ ਨੇ  ਹਿਰਾਸਤ 'ਚ ਲੈ ਲਿਆ ਹੈ।

ਇਸ ਮੌਕੇ ਡਾ. ਗਾਂਧੀ ਨੇ ਕਿਹਾ ਕਿ ਇਹ ਕਾਨੂੰਨ ਭਾਰਤ ਦੇ ਸੰਵਿਧਾਨ ਦੇ ਖਿਲਾਫ ਹੈ ਅਤੇ ਆਪਸੀ ਭਾਈਚਾਰੇ ਧਾਰਮਿਕ ਵਿਤਕਰੇ ਅਤੇ ਫਿਰਕੂ ਆਧਾਰ ਤੇ ਸਮਾਜ ਨੂੰ ਫੁੱਟ, ਨਫਰਤ ਅਤੇ ਹਿੰਸਾ ਵੱਲ ਧੱਕਣ ਵਾਲਾ  ਹੈ।  ਗਾਂਧੀ ਨੇ ਕਿਹਾ ਸਰਕਾਰ ਰਾਮ ਮੰਦਰ, ਨਾਗਰਿਕਾਂ ਦਾ ਰਾਸ਼ਟਰੀ ਰਜਿਸਟਰ ਅਤੇ ਨਾਗਰਿਕਤਾ ਕਾਨੂੰਨ ਵਰਗੇ ਫਿਰਕੂ ਮੁੱਦਿਆਂ ਰਾਹੀਂ ਦੇਸ਼ 'ਚ ਡਰ ਅਤੇ ਨਫਰਤ ਦਾ ਮਹੌਲ ਪੈਦਾ ਕਰ ਰਹੀ ਹੈ।

ਉਨ੍ਹਾਂ ਨੇ ਸਮੁੱਚੀਆਂ ਇਨਕਲਾਬੀ ਜਮਹੂਰੀ ਤੇ ਲੋਕ ਪੱਖੀ ਸ਼ਕਤੀਆ ਅਤੇ ਦੇਸ਼ ਦੇ ਹਰ ਇਕ ਨਾਗਰਿਕ ਨੂੰ ਇਸ ਫਾਸ਼ੀਵਾਦੀ ਕਾਨੂੰਨ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਅਤੇ ਇਸ ਦੇ ਵਿਰੋਧ ਵਿੱਚ ਵਿਸ਼ਾਲ ਲਾਮਬੰਦੀ ਤੇ ਜਨਤਕ ਲਹਿਰ ਖੜ੍ਹੀ ਕਰਨ ਦਾ ਸੱਦਾ ਦਿੱਤਾ ਹੈ।
Published by: Gurwinder Singh
First published: December 19, 2019, 1:59 PM IST
ਹੋਰ ਪੜ੍ਹੋ
ਅਗਲੀ ਖ਼ਬਰ