ਕਾਂਗੜਾ: ਕਾਂਗਰਸ ਪਾਰਟੀ ਦੇ ਵਿਦਿਆਰਥੀ ਵਿੰਗ ਨੈਸ਼ਨਲ ਸਟੂਡੈਂਟ ਯੂਨੀਅਨ ਆਫ ਇੰਡੀਆ (ਐੱਨਐੱਸਯੂਆਈ) ਦੇ ਸਾਬਕਾ ਸੂਬਾ ਸਕੱਤਰ ਰਿਤਿਕ ਅਰੋੜਾ ਨੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ 'ਚ ਕਾਂਗਰਸ ਦੇ ਪ੍ਰਚਾਰ ਲਈ ਪਹੁੰਚੀ ਪ੍ਰਿਅੰਕਾ ਗਾਂਧੀ ਨਾਲ ਮੰਚ ਸਾਂਝਾ ਕੀਤਾ।
ਐੱਨਐੱਸਯੂਆਈ ਦੇ ਸਾਬਕਾ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ ਜਿਨ੍ਹਾਂ ਨੂੰ ਪਾਰਟੀ ਨੇ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਲਗਾਇਆ ਹੈ, ਸਮੇਤ ਉਹ ਉਥੇ ਚੋਣ ਪ੍ਰਚਾਰ ਲਈ ਗਏ ਹਨ। ਇਸ ਦੌਰਾਨ ਰਿਤਿਕ ਅਰੋੜਾ ਨੇ ਪਾਰਟੀ ਦੀ ਜਿੱਤ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ।
ਇਸ ਸਬੰਧੀ ਰਿਤਿਕ ਅਰੋੜਾ ਨੇ ਦੱਸਿਆ ਕਿ ਐੱਨਐੱਸਯੂਆਈ ਦੇ ਰਾਸ਼ਟਰੀ ਪ੍ਰਧਾਨ ਨੀਰਜ ਕੁੰਦਨ ਵੱਲੋਂ ਮਿਲੇ ਨਿਰਦੇਸ਼ਾਂ ਦੇ ਤਹਿਤ ਉਹ ਹਿਮਾਚਲ ਪ੍ਰਦੇਸ਼ 'ਚ ਹੋਣ ਜਾ ਰਹੀਆਂ ਚੋਣਾਂ ਸਬੰਧੀ ਲੱਗੀ ਡਿਊਟੀ ਨੂੰ ਨਿਭਾਉਣ ਲਈ ਗਏ ਹਨ।
ਉਨ੍ਹਾਂ ਦੱਸਿਆ ਕਿ ਕਾਂਗੜਾ ਦੇ ਆਲੇ-ਦੁਆਲੇ ਦੇ ਹਲਕਿਆਂ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨ ਵਾਸਤੇ ਰੱਖੀ ਗਈ ਰੈਲੀ 'ਚ ਪਹੁੰਚੇ ਪ੍ਰਿਅੰਕਾ ਗਾਂਧੀ ਨੇ ਜਿਥੇ ਲੋਕਾਂ ਨੂੰ ਕਾਂਗਰਸ ਦੇ ਹੱਕ ਵਿਚ ਫਤਵਾ ਦੇਣ ਦੀ ਅਪੀਲ ਕੀਤੀ, ਉਥੇ ਹੀ ਦੱਸਿਆ ਕਿ ਜੇਕਰ ਦੇਸ਼ ਦਾ ਭਲਾ ਕੋਈ ਪਾਰਟੀ ਕਰ ਸਕਦੀ ਹੈ ਤਾਂ ਉਹ ਕਾਂਗਰਸ ਪਾਰਟੀ ਹੀ ਹੈ।
ਰਿਤਿਕ ਅਰੋੜਾ ਨੇ ਕਿਹਾ ਕਿ ਇਸ ਦੌਰਾਨ ਉਨ੍ਹਾਂ ਨੂੰ ਪਿਅੰਕਾ ਗਾਂਧੀ ਸਮੇਤ ਪਾਰਟੀ ਦੇ ਹੋਰ ਕਈ ਦਿੱਗਜ ਆਗੂਆਂ ਨਾਲ ਮੁਲਾਕਾਤ ਕਰਨ ਦਾ ਮੌਕਾ ਵੀ ਮਿਲਿਆ। ਅਰੋੜਾ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਜਿੰਮੇਵਾਰੀ ਦਿੱਤੀ ਜਾਵੇਗੀ, ਉਸ ਨੂੰ ਨੀਰਜ਼ ਕੁੰਦਨ ਅਤੇ ਅਕਸ਼ੇ ਸ਼ਰਮਾ ਦੀ ਅਗਵਾਈ 'ਚ ਤਨਦੇਹੀ ਨਾਲ ਨਿਭਾਇਆ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਹੱਕ ਵਿਚ ਹਿਮਾਚਲ ਪ੍ਰਦੇਸ਼ 'ਚ ਹਵਾ ਚੱਲ ਰਹੀ ਹੈ ਅਤੇ ਪਾਰਟੀ ਇਥੇ ਸ਼ਾਨ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਿਯੰਕਾ ਗਾਂਧੀ ਦੀ ਅਗਵਾਈ ਹੇਠ ਹੋਈ ਕਾਂਗਰਸ ਦੀ ਰੈਲੀ ਇਤਿਹਾਸਿਕ ਰਹੀ ਹੈ ਅਤੇ ਲੋਕਾਂ ਵੱਲੋਂ ਵੱਡੀ ਹਮਾਇਤ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Congress, Himachal, Himachal Election, Indian National Congress, Priyanka Gandhi