ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਨਹੀਂ ਰਹੇ

ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਨਹੀਂ ਰਹੇ (ਫਾਇਲ ਫੋਟੋ)
- news18-Punjabi
- Last Updated: January 2, 2021, 10:41 AM IST
ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਦਲਿਤ ਆਗੂ ਸਰਦਾਰ ਬੂਟਾ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। ਉਹ 86 ਸਾਲਾਂ ਦੇ ਸਨ।
21 ਮਾਰਚ 1934 ਨੂੰ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਪਿੰਡ ਮੁਸਤਫਾਪੁਰ ਵਿੱਚ ਜਨਮੇ ਸਰਦਾਰ ਬੂਟਾ ਸਿੰਘ 8 ਵਾਰ ਲੋਕ ਸਭਾ ਲਈ ਚੁਣੇ ਗਏ ਸਨ।
ਕਾਂਗਰਸ ਪਾਰਟੀ ਦੇ ਸੀਨੀਅਰ ਦਲਿਤ ਆਗੂ ਸਰਦਾਰ ਬੂਟਾ ਸਿੰਘ ਨੂੰ ਦਲਿਤਾਂ ਦਾ ਮਸੀਹਾ ਕਿਹਾ ਜਾਂਦਾ 0। ਸਰਦਾਰ ਬੂਟਾ ਸਿੰਘ, ਜੋ ਨਹਿਰੂ ਅਤੇ ਗਾਂਧੀ ਪਰਿਵਾਰ ਦੇ ਬਹੁਤ ਨੇੜੇ ਸਨ, ਆਪਣੇ ਲੰਬੇ ਰਾਜਨੀਤਿਕ ਸਫਰ ਦੌਰਾਨ ਕੇਂਦਰੀ ਗ੍ਰਹਿ ਮੰਤਰੀ, ਖੇਤੀਬਾੜੀ ਮੰਤਰੀ, ਰੇਲਵੇ ਮੰਤਰੀ ਅਤੇ ਖੇਡ ਮੰਤਰੀ ਰਹੇ। ਇਸ ਦੇ ਨਾਲ, ਉਨ੍ਹਾਂ ਨੇ ਬਿਹਾਰ ਦੇ ਰਾਜਪਾਲ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਮਹੱਤਵਪੂਰਨ ਵਿਭਾਗ ਚਲਾਏ।