ਉੜੀਸਾ ਵਿਚ ਅੱਜ ਸਵੇਰੇ ਸੰਘਣੀ ਧੁੰਦ ਵਿਚਾਲੇ ਤੇਜ਼ ਰਫਤਾਰ ਦਾ ਕਹਿਰ ਵੇਖਣ ਨੂੰ ਮਿਲਿਆ। ਇਥੇ ਦਰਦਨਾਕ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ ਹੈ।
ਉੜੀਸਾ ਦੇ ਨਬਰੰਗਪੁਰ ਜ਼ਿਲ੍ਹੇ ਵਿਚ ਇਕ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਇੱਕ ਦਰੱਖਤ ਨਾਲ ਟਕਰਾ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਜ਼ਖ਼ਮੀ ਹੋ ਗਿਆ।
ਸਮਾਚਾਰ ਏਜੰਸੀ ਪੀਟੀਆਈ ਦੇ ਅਨੁਸਾਰ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਡਾਬੂਗਾਓਂ ਖੇਤਰ ਦੇ ਸੋਰਗੁਡਾ ਵਿੱਚ ਉਸ ਸਮੇਂ ਵਾਪਰਿਆ ਜਦੋਂ ਕਾਰ ਵਿਚ ਸਵਾਰ ਪੰਜ ਵਿਅਕਤੀ ਸ਼ਨੀਵਾਰ ਤੜਕੇ ਜ਼ਿਲ੍ਹੇ ਦੇ ਉਮੇਰਕੋਟ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਨਬਰੰਗਪੁਰ ਸ਼ਹਿਰ ਵਿੱਚ ਆਪਣੇ ਘਰ ਪਰਤ ਰਹੇ ਸਨ।
ਉਨ੍ਹਾਂ ਦੱਸਿਆ ਕਿ ਕਾਰ 'ਚ ਸਵਾਰ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਨੇ ਕੋਰਾਪੁਟ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ ਅਤੇ ਦੂਜੇ ਦੀ ਬਿਹਤਰ ਇਲਾਜ ਲਈ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਲਿਜਾਂਦੇ ਸਮੇਂ ਮੌਤ ਹੋ ਗਈ।
ਅਧਿਕਾਰੀ ਨੇ ਦੱਸਿਆ ਕਿ ਇਕ ਹੋਰ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੈ ਅਤੇ ਉਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਦੀ ਪਛਾਣ ਮੁਹੰਮਦ ਸਦਾਮ, ਅੰਸਾਰ ਖਾਨ, ਰਾਬੀਨ ਹਿਆਲ ਅਤੇ ਸਬਨ ਹਿਆਲ ਵਾਸੀ ਨਬਰੰਗਪੁਰ ਸ਼ਹਿਰ ਵਜੋਂ ਹੋਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Road accident