ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇਕ ਭਿਆਨਕ ਸੜਕ ਹਾਦਸੇ (Road Accident in Delhi) ਦੀ ਖਬਰ ਆ ਰਹੀ ਹੈ। ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ (ਆਈਜੀਆਈ) ਸਟੇਡੀਅਮ ਨੇੜੇ ਸੋਮਵਾਰ ਨੂੰ ਚਾਰ ਸਕੂਲੀ ਬੱਸਾਂ (School Bus Accident) ਆਪਸ ਵਿੱਚ ਟਕਰਾ ਗਈਆਂ।
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਆਈਜੀਆਈ ਸਟੇਡੀਅਮ ਨੇੜੇ ਇੱਕ ਕਾਰ ਅਤੇ ਆਟੋ ਦੀ ਟੱਕਰ ਹੋ ਗਈ। ਇਸ ਤੋਂ ਬਾਅਦ ਇਸ ਟੱਕਰ ਕਾਰਨ ਚਾਰ ਸਕੂਲੀ ਬੱਸਾਂ ਆਪਸ ਵਿੱਚ ਟਕਰਾ ਗਈਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਤੋਂ ਬਾਅਦ ਬੱਸ ਵਿੱਚ ਸਵਾਰ ਬੱਚੇ ਖਿੜਕੀਆਂ ਵਿੱਚੋਂ ਬਾਹਰ ਕੱਢੇ ਗਏ। ਇਸ ਦੇ ਨਾਲ ਹੀ ਇਸ ਹਾਦਸੇ 'ਚ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ ਹਨ। ਜ਼ਖਮੀ ਬੱਚਿਆਂ ਨੂੰ ਇਲਾਜ ਲਈ ਲੋਕਨਾਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਇਹ ਹਾਦਸਾ ਆਈਜੀਆਈ ਸਟੇਡੀਅਮ ਦੇ ਗੇਟ ਨੰਬਰ-13 ਨੇੜੇ ਵਾਪਰਿਆ। ਬੱਸ ਵਿੱਚ ਸਵਾਰ ਬੱਚੇ ਸਕੂਲ ਜਾ ਰਹੇ ਸਨ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਇਸ ਘਟਨਾ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਲੋਕ ਬੱਸਾਂ ਦੀਆਂ ਖਿੜਕੀਆਂ 'ਚੋਂ ਬੱਚਿਆਂ ਨੂੰ ਬਾਹਰ ਕੱਢਦੇ ਦੇਖੇ ਜਾ ਸਕਦੇ ਹਨ।
ਹਾਦਸੇ ਵਾਲੀ ਥਾਂ ਉਤੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਬੱਚਿਆਂ ਨੂੰ ਬੱਸਾਂ 'ਚੋਂ ਬਾਹਰ ਕੱਢਣ 'ਚ ਮਦਦ ਕੀਤੀ। ਘਟਨਾ ਸਵੇਰੇ ਵਾਪਰੀ। ਹਾਦਸੇ ਵਿੱਚ ਬੱਸਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ।
ਇਸ ਦੌਰਾਨ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਕੇ ਅਗਲੇਰੀ ਜਾਂਚ ਕਰ ਰਹੇ ਹਨ। ਘਟਨਾ ਤੋਂ ਬਾਅਦ ਬੱਚਿਆਂ ਦੇ ਮਾਪੇ ਵੀ ਕਾਫੀ ਚਿੰਤਤ ਹੋ ਗਏ। ਸੂਚਨਾ ਮਿਲਦੇ ਹੀ ਬੱਚਿਆਂ ਦੇ ਮਾਤਾ-ਪਿਤਾ ਵੀ ਮੌਕੇ 'ਤੇ ਪਹੁੰਚ ਗਏ। ਫਿਲਹਾਲ ਜ਼ਖਮੀ ਬੱਚਿਆਂ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Road accident, SCHOOL BUS, School timings