ਹੈਦਰਾਬਾਦ: ਹੈਦਰਾਬਾਦ 'ਚ ਇਕ ਵਾਰ ਫਿਰ ਇਨਸਾਨੀਅਤ ਨੂੰ ਸ਼ਰਮ ਸ਼ਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਦਰਅਸਲ ਹਯਾਤਨਗਰ ਪੁਲਿਸ ਨੇ 17 ਸਾਲਾ ਲੜਕੀ ਨਾਲ ਕਈ ਦਿਨਾਂ ਤੱਕ ਬਲਾਤਕਾਰ ਕਰਨ ਦੇ ਦੋਸ਼ 'ਚ ਪੰਜ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪੀੜਤਾ ਨੇ ਘਟਨਾ ਦੀ ਵੀਡੀਓ ਵਟਸਐਪ 'ਤੇ ਦੇਖੀ ਅਤੇ ਆਪਣੇ ਮਾਪਿਆਂ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਲੜਕੀ ਦੇ ਪਿਤਾ ਨੇ ਲੜਕਿਆਂ ਪੁਲਿਸ ਨੂੰ ਖਿਲਾਫ ਸ਼ਿਕਾਇਤ ਦਰਜ ਕਰਵਾਈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਅਤੇ 24 ਘੰਟਿਆਂ ਦੇ ਅੰਦਰ ਹੀ ਪੰਜਾਂ ਨਾਬਾਲਗਾਂ ਨੂੰ ਗ੍ਰਿਫਤਾਰ ਕਰ ਲਿਆ। ਫਿਲਹਾਲ ਪੀੜਤਾ ਦੀ ਮੈਡੀਕਲ ਜਾਂਚ ਅਤੇ ਹੋਰ ਪ੍ਰਕਿਰਿਆਵਾਂ ਪੂਰੀਆਂ ਹੋਣ ਤੋਂ ਬਾਅਦ ਉਸ ਨੂੰ ਅਗਲੀ ਕਾਰਵਾਈ ਲਈ ਜੁਵੇਨਾਈਲ ਜਸਟਿਸ ਬੋਰਡ ਦੇ ਸਾਹਮਣੇ ਪੇਸ਼ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਯਾਤਨਗਰ ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਮੋਬਾਈਲ ਫ਼ੋਨ ਜ਼ਬਤ ਕਰ ਲਏ ਹਨ ਅਤੇ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਧਾਰਾਵਾਂ 449 ਅਤੇ 376 ਡੀਏ, 34 (ਨਾਬਾਲਗ ਨਾਲ ਸਮੂਹਿਕ ਬਲਾਤਕਾਰ) ਦੇ ਨਾਲ-ਨਾਲ ਪੋਕਸੋ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਅਸ਼ਲੀਲ ਵੀਡੀਓਜ਼ ਦੇਖਣ ਦੀ ਸੀ ਲਤ
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਦੋਸ਼ੀ ਅਕਸਰ ਸਕੂਲ ਤੋਂ ਬਾਅਦ ਇਲਾਕੇ 'ਚ ਘੁੰਮਦੇ ਰਹਿੰਦੇ ਸਨ ਅਤੇ ਆਪਣੇ ਮੋਬਾਇਲ 'ਤੇ ਅਸ਼ਲੀਲ ਵੀਡੀਓਜ਼ ਦੇਖਦੇ ਸਨ। ਦੋਸ਼ੀ ਲੜਕਿਆਂ 'ਚੋਂ ਚਾਰ 'ਤੇ ਬਲਾਤਕਾਰ ਦਾ ਦੋਸ਼ ਲਗਾਇਆ ਗਿਆ ਸੀ ਅਤੇ ਪੰਜਵੇਂ ਲੜਕੇ 'ਤੇ ਘਟਨਾ ਨੂੰ ਆਪਣੇ ਮੋਬਾਈਲ ਫੋਨ 'ਤੇ ਵੀਡੀਓ ਰਿਕਾਰਡ ਦਾ ਮਾਮਲਾ ਦਰਜ ਕੀਤਾ ਗਿਆ ਸੀ। ਪੰਜਾਂ ਲੜਕਿਆਂ ਨੂੰ ਗ੍ਰਿਫਤਾਰੀ ਤੋਂ ਬਾਅਦ ਜਾਂਚ ਲਈ ਉਸਮਾਨੀਆ ਜਨਰਲ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿੱਚ ਜੁਵੇਨਾਈਲ ਜਸਟਿਸ ਬੋਰਡ ਦੇ ਸਾਹਮਣੇ ਪੇਸ਼ ਕੀਤਾ ਗਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime, Crime news, Rape, Rape case