ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਨੂੰ ਦੇਰ ਰਾਤ ਕਰੀਬ 2.30 ਵਜੇ ਦਿੱਲੀ ਦੀ ਮੰਡੋਲੀ ਜੇਲ੍ਹ ਲਿਆਂਦਾ ਗਿਆ ਹੈ। ਇਸ ਤੋਂ ਪਹਿਲਾਂ ਉਹ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿਚ ਬੰਦ ਸੀ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਕਾਰਨ ਕਰਕੇ ਉਸ ਨੂੰ ਦਿੱਲੀ ਲਿਆਂਦਾ ਗਿਆ।
ਪਿਛਲੇ ਦਿਨੀਂ ਜੇਲ੍ਹ ਵਿਚ ਗੈਂਗਸਟਰ ਟਿੱਲੂ ਦੀਆਂ ਹੱਤਿਆ ਤੋਂ ਬਾਅਦ ਗੈਂਗਵਾਰ ਦੇ ਖਤਰੇ ਦੇ ਮੱਦੇਨਜ਼ਰ ਲਾਰੈਂਸ ਨੂੰ ਸਭ ਤੋਂ ਸੁਰੱਖਿਅਤ ਦਿੱਲੀ ਦੀ ਮੰਡੋਲੀ ਜੇਲ੍ਹ ਵਿਚ ਲਿਆਂਦਾ ਗਿਆ ਹੈ।
ਦੱਸ ਦਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਸਿੱਧੂ ਮੂਸੇਵਾਲੇ ਦੇ ਕਤਲ ਕੇਸ (sidhu moosewala murder case) ਦੇ ਮੁੱਖ ਸਾਜ਼ਿਸ਼ਕਾਰਾਂ ਵਿਚੋਂ ਇਕ ਹੈ। ਉਸ ਨੂੰ ਪੰਜਾਬ ਪੁਲਿਸ ਨੇ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਰਿਮਾਂਡ ਉਤੇ ਲਿਆਈ ਸੀ।
ਕੁਝ ਮਹੀਨੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਮੁੜ ਦਿੱਲੀ ਦੀ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ, ਜਿਥੋਂ ਪਿਛਲੇ ਦਿਨੀਂ ਉਸ ਨੂੰ ਗੁਜਰਾਤ ਪੁਲਿਸ ਲੈ ਕੇ ਗਈ ਸੀ।
ਉਸ ਨੂੰ ਇਥੋਂ ਦੀ ਸਾਬਰਮਤੀ ਜੇਲ੍ਹ ਰੱਖਿਆ ਗਿਆ ਸੀ। ਪਰ ਦੇਰ ਰਾਤ ਉਸ ਨੂੰ ਦਿੱਲੀ ਦੀ ਮੰਡੋਲੀ ਜੇਲ੍ਹ ਲਿਆਂਦਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Delhi Mandoli Jail, Gangster Lawrence Bishnoi, Sidhu moosewala murder case