ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਨਾਲ ਲੱਗਦੇ ਗਾਜ਼ੀਪੁਰ ਬਾਰਡਰ 'ਤੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਸ਼ਨੀਵਾਰ ਨੂੰ ਦਿੱਲੀ-ਯੂਪੀ ਦੇ ਗਾਜ਼ੀਪੁਰ ਬਾਰਡਰ 'ਤੇ ਕਿਸਾਨ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਇਤਰਾਜ਼ਯੋਗ ਪੋਸਟਰ ਸਾਹਮਣੇ ਆਏ ਹਨ।
ਜਾਣਕਾਰੀ ਮੁਤਾਬਕ ਗਾਜ਼ੀਆਬਾਦ ਸਥਿਤ ਦਿੱਲੀ-ਯੂਪੀ ਗੇਟ (ਗਾਜ਼ੀਪੁਰ ਬਾਰਡਰ) 'ਤੇ ਜਿੱਥੇ ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਵੱਲੋਂ ਬੈਰੀਕੇਡ ਹਟਾ ਦਿੱਤੇ ਗਏ ਸਨ, ਉੱਥੇ ਹੀ ਦੂਜੇ ਪਾਸੇ ਹਿੰਦੂ ਸੈਨਾ ਵੱਲੋਂ ਸ਼ਨੀਵਾਰ ਸਵੇਰੇ ਬੈਰੀਕੇਡਾਂ ਨੇੜੇ ਹਾਈਵੇਅ ਡਿਵਾਈਡਰ 'ਤੇ ਕੁਝ ਪੋਸਟਰ ਚਿਪਕਾਏ ਗਏ ਹਨ।
ਇਨ੍ਹਾਂ 'ਚ ਲਿਖਿਆ ਸੀ- 'ਬਲਾਤਕਾਰੀ ਕਿਸਾਨ, ਕਾਤਲ ਕਿਸਾਨ, ਅੱਤਵਾਦੀ ਕਿਸਾਨ ਅੰਦੋਲਨ ਬੰਦ ਕਰੋ' ਹਾਲਾਂਕਿ ਪੁਲਿਸ ਨੂੰ ਜਿਵੇਂ ਹੀ ਇਨ੍ਹਾਂ ਪੋਸਟਰਾਂ ਬਾਰੇ ਪਤਾ ਲੱਗਾ ਤਾਂ ਪੁਲਿਸ ਨੇ ਇਨ੍ਹਾਂ ਪੋਸਟਰਾਂ ਨੂੰ ਉਥੋਂ ਹਟਾ ਦਿੱਤਾ।
ਦੂਜੇ ਪਾਸੇ ਇਸ ਪੋਸਟਰ 'ਚ ਸਾਫ ਲਿਖਿਆ ਹੈ ਕਿ ਹਿੰਦੂ ਸੈਨਾ, ਨਾਲ ਹੀ ਸੁਰਜੀਤ ਯਾਦਵ ਨਾਂ ਦੇ ਵਿਅਕਤੀ ਨੇ ਵੀ ਇਨ੍ਹਾਂ ਪੋਸਟਰਾਂ 'ਤੇ ਆਪਣਾ ਮੋਬਾਈਲ ਨੰਬਰ ਲਿਖਿਆ ਹੋਇਆ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।