ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲ੍ਹੇ ਵਿਚ ਇਕ ਸ਼ਾਪਿੰਗ ਮਾਲ ਵਿਚੋਂ ਚਾਕਲੇਟ ਚੋਰੀ ਕਰਨ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋਣ ਮਗਰੋਂ ਇਕ ਵਿਦਿਆਰਥਣ ਨੇ ਕਥਿਤ ਖ਼ੁਦਕੁਸ਼ੀ ਕਰ ਲਈ।
ਪੁਲਿਸ ਨੇ ਦੱਸਿਆ ਕਿ ਉਸ ਦੀ ਲਾਸ਼ ਜੈਗਾਓਂ ਥਾਣੇ ਖੇਤਰ ਅਧੀਨ ਪੈਂਦੇ ਸੁਭਾਸ਼ ਪੱਲੀ ਵਿਚ ਘਰ ਵਿਚ ਲਟਕਦੀ ਮਿਲੀ। ਉਹ ਬੀਏ ਦੀ ਤੀਜੇ ਸਾਲ ਦੀ ਵਿਦਿਆਰਥਣ ਸੀ। ਜੈਗਾਓਂ ਥਾਣੇ ਦੇ ਇੰਚਾਰਜ ਪ੍ਰਾਬੀਰ ਦੱਤ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ।
ਮ੍ਰਿਤਕ ਲੜਕੀ ਦੇ ਪਿਤਾ ਨੇ ਕਿਹਾ ਕਿ ਉਹ 29 ਸਤੰਬਰ ਨੂੰ ਆਪਣੀ ਭੈਣ ਨਾਲ ਸ਼ਾਪਿੰਗ ਮਾਲ ਗਈ ਸੀ। ਉਹ ਕਥਿਤ ਚਾਕਲੇਟ ਚੋਰੀ ਕਰਦਿਆਂ ਫੜੀ ਗਈ। ਉਸ ਨੇ ਚਾਕਲੇਟ ਦੇ ਪੈਸੇ ਦੇ ਦਿੱਤੇ ਤੇ ਮੁਆਫ਼ੀ ਵੀ ਮੰਗ ਲਈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ।
ਇਸ ਤੋਂ ਬਾਅਦ ਉਸ ਨੇ ਖੁਦਕੁਸ਼ੀ ਕਰ ਲਈ। ਉਧਰ, ਇਸ ਘਟਨਾ ਮਗਰੋਂ ਸਥਾਨਕ ਲੋਕਾਂ ਨੇ ਸ਼ਾਪਿੰਗ ਮਾਲ ਅੱਗੇ ਰੋਸ ਪ੍ਰਦਰਸ਼ਨ ਕੀਤਾ ਤੇ ਵੀਡੀਓ ਬਣਾਉਣ ਅਤੇ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਉਸ ਨੇ ਕਿਹਾ ਕਿ ਉਸ ਨੇ ਚਾਕਲੇਟ ਦੀ ਕੀਮਤ ਅਦਾ ਕੀਤੀ ਅਤੇ ਦੁਕਾਨਦਾਰਾਂ ਤੋਂ ਮੁਆਫੀ ਮੰਗੀ। ਪਿਤਾ ਨੇ ਦੱਸਿਆ ਕਿ ਬੇਇੱਜ਼ਤੀ ਕਾਰਨ ਉਸ ਨੇ ਇਹ ਕਦਮ ਚੁੱਕਿਆ। ਲਾਸ਼ ਮਿਲਣ ਤੋਂ ਬਾਅਦ ਸਥਾਨਕ ਲੋਕਾਂ ਨੇ ਸ਼ਾਪਿੰਗ ਮਾਲ ਦੇ ਬਾਹਰ ਪ੍ਰਦਰਸ਼ਨ ਕੀਤਾ। ਲੋਕਾਂ ਨੇ ਵੀਡੀਓ ਬਣਾ ਕੇ ਆਨਲਾਈਨ ਪੋਸਟ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chocolate, Chocolates, Suicide, Suicides