ਦੇਸ਼ ਭਰ ਦੇ ਸਰਕਾਰੀ ਸਕੂਲਾਂ ’ਚ 6ਵੀਂ ਤੋਂ 12ਵੀਂ ਕਲਾਸਾਂ ’ਚ ਪੜ੍ਹਦੀਆਂ ਲੜਕੀਆਂ ਲਈ ਮੁਫ਼ਤ ਸੈਨੇਟਰੀ ਪੈਡ ਪ੍ਰਦਾਨ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਕੇਂਦਰ, ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀਜ਼) ਤੋਂ ਜਵਾਬ ਮੰਗੇ ਹਨ।
ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਪੀ ਐੱਸ ਨਰਸਿਮਹਾ ’ਤੇ ਆਧਾਰਿਤ ਬੈਂਚ ਨੇ ਸਮਾਜਿਕ ਕਾਰਕੁਨ ਜਯਾ ਠਾਕੁਰ (ਮੱਧ ਪ੍ਰਦੇਸ਼ ਆਧਾਰਿਤ ਡਾਕਟਰ) ਦੀ ਅਰਜ਼ੀ ਦਾ ਨੋਟਿਸ ਲੈਂਦਿਆਂ ਕੇਂਦਰ ਸਰਕਾਰ ਅਤੇ ਸਾਰੇ ਸੂਬਿਆਂ ਤੇ ਯੂਟੀਜ਼ ਨੂੰ ਨੋਟਿਸ ਜਾਰੀ ਕੀਤੇ ਹਨ। ਬੈਂਚ ਨੇ ਇਸ ਮਾਮਲੇ ’ਚ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਦਾ ਸਹਿਯੋਗ ਮੰਗਿਆ ਹੈ।
ਸੁਪਰੀਮ ਕੋਰਟ ਨੇ ਦੇਸ਼ ਭਰ ਦੇ ਸਰਕਾਰੀ ਸਕੂਲਾਂ ਵਿੱਚ 6ਵੀਂ ਤੋਂ 12ਵੀਂ ਜਮਾਤ ਵਿੱਚ ਪੜ੍ਹਦੀਆਂ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਦੇਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਕੀਤੀ। ਇਸ ਪਟੀਸ਼ਨ 'ਤੇ ਅਦਾਲਤ ਨੇ ਸੋਮਵਾਰ ਨੂੰ ਕੇਂਦਰ, ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਜਵਾਬ ਮੰਗਿਆ ਹੈ।
ਮੱਧ ਪ੍ਰਦੇਸ਼ ਦੀ ਰਹਿਣ ਵਾਲੀ ਜਯਾ ਠਾਕੁਰ ਪੇਸ਼ੇ ਤੋਂ ਡਾਕਟਰ ਹੈ। ਸੁਪਰੀਮ ਕੋਰਟ ਨੇ ਕੇਂਦਰ ਅਤੇ ਰਾਜਾਂ ਤੋਂ ਜਨਵਰੀ ਦੇ ਦੂਜੇ ਹਫ਼ਤੇ ਤੱਕ ਜਵਾਬ ਮੰਗਿਆ ਹੈ ਅਤੇ ਹਦਾਇਤ ਕੀਤੀ ਹੈ ਕਿ ਪਟੀਸ਼ਨ ਦੀ ਕਾਪੀ ਰਾਜਾਂ ਨੂੰ ਉਨ੍ਹਾਂ ਦੇ ਸਟੈਂਡਿੰਗ ਵਕੀਲਾਂ ਰਾਹੀਂ ਭੇਜੀ ਜਾਵੇ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਗਰੀਬ ਪਿਛੋਕੜ ਵਾਲੀਆਂ 11 ਤੋਂ 18 ਸਾਲ ਦੀਆਂ ਵਿਦਿਆਰਥਣਾਂ ਨੂੰ ਸਿੱਖਿਆ ਹਾਸਲ ਕਰਨ ਵਿੱਚ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਲਿੰਗ ਸਮਾਨਤਾ ਪ੍ਰਾਪਤ ਕਰਨ ਲਈ ਇਹ ਜ਼ਰੂਰੀ ਹੈ ਕਿ ਲੜਕੀਆਂ ਆਪਣੀ ਵਿੱਦਿਅਕ ਸਮਰੱਥਾ ਦਾ ਅਹਿਸਾਸ ਕਰ ਸਕਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Supreme Court