ਭ੍ਰਿਸ਼ਟਾਚਾਰ ਮਾਮਲੇ ਵਿਚ ਜੀਕੇ ਦੀਆਂ ਮੁਸ਼ਕਲਾਂ ਵਧੀਆਂ

Gurwinder Singh
Updated: December 7, 2018, 3:33 PM IST
ਭ੍ਰਿਸ਼ਟਾਚਾਰ ਮਾਮਲੇ ਵਿਚ ਜੀਕੇ ਦੀਆਂ ਮੁਸ਼ਕਲਾਂ ਵਧੀਆਂ
Gurwinder Singh
Updated: December 7, 2018, 3:33 PM IST
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀਆਂ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਮੁਸ਼ਕਲਾਂ ਵਧ ਸਕਦੀਆਂ ਹਨ। ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵਿੱਚ ਅੱਜ ਭ੍ਰਿਸ਼ਟਾਚਾਰ ਦੇ ਮਾਮਲੇ ਸਬੰਧੀ ਸੁਣਵਾਈ ਹੋਈ। ਇਸ ਮੌਕੇ ਪੁਲਿਸ ਨੇ ਆਪਣੀ ਐਕਸ਼ਨ ਰਿਪੋਰਟ ਪੇਸ਼ ਕੀਤੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਬਿੱਲ ਫ਼ਰਜ਼ੀ ਸਨ ਤੇ 51 ਲੱਖ ਰੁਪਏ ਕੈਸ਼ ਦਾ ਜਮ੍ਹਾ ਨਹੀਂ ਹੋਇਆ।

ਅਦਾਲਤ ਨੇ ਐਫਆਈਆਰ ਦਰਜ ਕਰਨ ਦੇ ਮਾਮਲੇ ਵਿਚ ਫੈਸਲਾ ਰਾਖਵਾਂ ਰੱਖ ਲਿਆ ਹੈ। ਹੁਣ ਫੈਸਲਾ ਸੋਮਵਾਰ ਨੂੰ ਸੁਣਾਇਆ ਜਾਵੇਗਾ। ਪੁਲਿਸ ਨੇ ਆਪਣੀ ਰਿਪੋਰਟ ਵਿਚ ਦਾਅਵਾ ਕੀਤਾ ਹੈ ਕਿ ਕਮੇਟੀ ਵੱਲੋਂ ਵਿਖਾਏ ਬਿੱਲ ਫ਼ਰਜ਼ੀ ਸਨ। ਉਨ੍ਹਾਂ 51 ਲੱਖ ਦਾ ਕੈਸ਼ ਵੀ ਜਮ੍ਹਾ ਨਹੀਂ ਕਰਵਾਇਆ। ਅਦਾਲਤ ਨੇ ਸਾਰੀਆਂ ਦਲੀਲਾਂ ਸੁਣਨ ਬਾਅਦ ਫੈਸਲਾ ਰਾਖਵਾਂ ਰੱਖ ਲਿਆ। ਹੁਣ ਸੋਮਵਾਰ ਨੂੰ ਇਸ ਸਬੰਧੀ ਫੈਸਲਾ ਸੁਣਾਇਆ ਜਾਏਗਾ। ਦੱਸ ਦਈਏ ਕਿ ਦਿੱਲੀ ਕਮੇਟੀ ’ਤੇ 51 ਲੱਖ ਰੁਪਏ ਦੇ ਕੈਸ਼, 82 ਹਜ਼ਾਰ ਕਿਤਾਬਾਂ ਤੇ ਫ਼ਰਜ਼ੀ ਕੰਪਨੀ ਬਣਾ ਕੇ ਘਪਲੇ ਦੇ ਇਲਜ਼ਾਮ ਲੱਗੇ ਹਨ। ਇਸ ਮਾਮਲੇ ਵਿੱਚ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ, ਅਮਰਜੀਤ ਪੱਪੂ ਤੇ ਹਰਜੀਤ ਸਿੰਘ ਨੂੰ ਮੁਲਜ਼ਮ ਕਰਾਰ ਦਿੱਤਾ ਗਿਆ ਹੈ।
First published: December 7, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...