
(ਫਾਇਲ ਫੋਟੋ: ANI)
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਗੋਆ ਵਿਧਾਨ ਸਭਾ ਚੋਣਾਂ ਅਮਿਤ ਪਾਲੇਕਰ ਦੇ ਚਿਹਰੇ 'ਤੇ ਲੜੇਗੀ।
ਸੂਬੇ ਵਿੱਚ ਚੋਣਾਂ 14 ਫਰਵਰੀ ਨੂੰ ਇੱਕੋ ਪੜਾਅ ਵਿੱਚ ਮੁਕੰਮਲ ਹੋਣਗੀਆਂ। ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਗੋਆ ਤੋਂ ਇਲਾਵਾ ਪੰਜਾਬ ਅਤੇ ਉੱਤਰਾਖੰਡ ਵਿੱਚ ਵੀ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ।
ਬੁੱਧਵਾਰ ਨੂੰ ਕੇਜਰੀਵਾਲ ਨੇ ਕਿਹਾ ਕਿ ਗੋਆ ਦੇ ਲੋਕ ਮੌਜੂਦਾ ਪਾਰਟੀਆਂ ਤੋਂ ਤੰਗ ਆ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਗੋਆ ਦੇ ਲੋਕ ਦਿੱਲੀ ਸਰਕਾਰ ਦੇ ਕੰਮ ਨੂੰ ਦੇਖ ਰਹੇ ਹਨ।
ਕੇਜਰੀਵਾਲ ਨੇ ਕਿਹਾ ਕਿ ਕਈ ਅਜਿਹੇ ਉਮੀਦਵਾਰ ਹਨ, ਜਿਨ੍ਹਾਂ ਨੇ ਕਦੇ ਚੋਣ ਨਹੀਂ ਲੜੀ। ਗੋਆ ਦੇ ਮੁੱਖ ਮੰਤਰੀ ਦਾ ਚਿਹਰਾ ਵੀ ਨਵਾਂ ਹੈ। ਉਨ੍ਹਾਂ ਦੇ ਦਿਲ ਵਿਚ ਗੋਆ ਵੱਸਦਾ ਹੈ।
ਗੋਆ ਲਈ ਜਾਨ ਦੇਣ ਲਈ ਤਿਆਰ ਹਨ। ਅਜਿਹਾ ਵਿਅਕਤੀ ਜੋ ਗੋਆ ਦੇ ਸਾਰੇ ਲੋਕਾਂ ਨੂੰ ਨਾਲ ਲੈ ਕੇ ਚੱਲੇਗਾ, ਅਮੀਰ-ਗਰੀਬ, ਸਭ ਧਰਮਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਾੇਗਾ, ਪੜ੍ਹਿਆ-ਲਿਖਿਆ ਹੋਵੇਗਾ। ਅਮਿਤ ਪਾਲੇਕਰ ਗੋਆ 'ਚ ਮੁੱਖ ਮੰਤਰੀ ਉਮੀਦਵਾਰ ਹੋਣਗੇ।
ਦੱਸ ਦਈਏ ਕਿ ਇਕ ਦਿਨ ਪਹਿਲਾਂ ਹੀ ਕੇਜਰੀਵਾਲ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਰਵਾਰ ਵਜੋਂ ਭਗਵੰਤ ਮਾਨ ਦੇ ਨਾਮ ਦਾ ਐਲਾਨ ਕੀਤਾ ਸੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।