
PM ਮੋਦੀ ਬਾਰੇ ਮਾੜੀ ਟਿੱਪਣੀ ਕਰਨ ਵਾਲੇ ਪਾਇਲਟ ਨੂੰ ਨੌਕਰੀ ਤੋਂ ਕੱਢਿਆ (ਸੰਕੇਤਕ ਫੋਟੋ)
ਗੋਏਅਰ (GoAir) ਨੇ ਵੀਰਵਾਰ ਨੂੰ ਇਕ ਸੀਨੀਅਰ ਪਾਇਲਟ ਨੂੰ ਬਰਖਾਸਤ ਕਰ ਦਿੱਤਾ, ਜਿਸ ਨੇ ਟਵਿਟਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਅਪਮਾਨਜਨਕ ਟਿੱਪਣੀਆਂ (Derogatory Remarks) ਕੀਤੀਆਂ ਸਨ।
ਪਾਇਲਟ ਮਿੱਕੀ ਮਲਿਕ ਵੱਲੋਂ ਸ਼ਨੀਵਾਰ ਨੂੰ ਕੀਤੇ ਗਏ ਇਤਰਾਜ਼ਯੋਗ ਟਵੀਟ ਬਾਰੇ ਪੁੱਛੇ ਜਾਣ ‘ਤੇ ਏਅਰ ਲਾਈਨ ਦੇ ਬੁਲਾਰੇ ਨੇ ਕਿਹਾ, ਗੋਏਅਰ ਨੇ ਕੈਪਟਨ ਦੀਆਂ ਸੇਵਾਵਾਂ ਨੂੰ ਤੁਰਤ ਪ੍ਰਭਾਵ ਨਾਲ ਖਤਮ ਕਰ ਦਿੱਤਾ ਹੈ। ਵੀਰਵਾਰ ਨੂੰ ਪ੍ਰਧਾਨ ਮੰਤਰੀ ਬਾਰੇ ਟਿੱਪਣੀ ਕਰਨ ਵਾਲੇ ਕੈਪਟਨ ਮਲਿਕ ਨੇ ਇਤਰਾਜ਼ਯੋਗ ਟਵੀਟ ਹਟਾ ਲਏ ਅਤੇ ਟਵਿੱਟਰ 'ਤੇ ਉਨ੍ਹਾਂ ਦੇ ਖਾਤੇ ਨੂੰ ਲਾਕ ਕਰ ਦਿੱਤਾ।
ਗੋਏਅਰ ਦੇ ਇਕ ਬੁਲਾਰੇ ਨੇ ਕਿਹਾ ਕਿ ਏਅਰ ਲਾਈਨ ਦੀ ਅਜਿਹੇ ਮਾਮਲਿਆਂ ਵਿਚ ਬਿਲਕੁਲ ਬਰਦਾਸ਼ਤ ਨਾ ਕਰਨ ਦੀ ਨੀਤੀ ਹੈ ਅਤੇ ਇਸ ਦੇ ਕਰਮਚਾਰੀਆਂ ਲਈ ਕੰਪਨੀ ਦੇ ਰੁਜ਼ਗਾਰ ਨਿਯਮਾਂ ਅਤੇ ਨੀਤੀਆਂ ਦੀ ਪਾਲਣਾ ਕਰਨਾ ਲਾਜ਼ਮੀ ਹੈ, ਜਿਸ ਵਿਚ ਸੋਸ਼ਲ ਮੀਡੀਆ ਵਿਵਹਾਰ ਸ਼ਾਮਲ ਹਨ। ਬੁਲਾਰੇ ਨੇ ਕਿਹਾ, ਏਅਰ ਲਾਈਨ ਦਾ ਕਿਸੇ ਵੀ ਵਿਅਕਤੀ ਜਾਂ ਕਰਮਚਾਰੀ ਦੁਆਰਾ ਪ੍ਰਗਟ ਕੀਤੇ ਨਿੱਜੀ ਵਿਚਾਰਾਂ ਨਾਲ ਕੋਈ ਸਬੰਧ ਨਹੀਂ ਹੈ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।