
2 ਸਾਲਾਂ ਬਾਅਦ 27 ਮਾਰਚ ਤੋਂ ਮੁੜ ਸ਼ੁਰੂ ਹੋਣਗੀਆਂ ਕੌਮਾਂਤਰੀ ਉਡਾਣਾਂ, ਸਰਕਾਰ ਨੇ ਦਿੱਤੀ ਮਨਜ਼ੂਰੀ (ਸੰਕੇਤਕ ਫੋਟੋ)
ਭਾਰਤ ਸਰਕਾਰ ਨੇ ਕੋਵਿਡ-19 ਕਾਰਨ ਦੋ ਸਾਲਾਂ ਦੇ ਵਕਫ਼ੇ ਬਾਅਦ 27 ਮਾਰਚ ਤੋਂ ਕੌਮਾਂਤਰੀ ਉਡਾਣਾਂ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਨਾਗਰਿਕ ਹਵਾਬਾਜ਼ੀ ਮੰਤਰਾਲੇ ਦੇ ਅਧਿਕਾਰੀਆਂ ਨੇ ਦਿੱਤੀ।
ਕਰੋਨਾ ਮਹਾਮਾਰੀ ਕਾਰਨ 23 ਮਾਰਚ 2020 ਤੋਂ ਕੌਮਾਂਤਰੀ ਉਡਾਣਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਹਾਲਾਂਕਿ, ਏਅਰ ਬਬਲ ਪ੍ਰਬੰਧਾਂ ਤਹਿਤ ਜੁਲਾਈ 2020 ਤੋਂ ਭਾਰਤ ਅਤੇ ਲਗਭਗ 35 ਮੁਲਕਾਂ ਵਿਚਾਲੇ ਵਿਸ਼ੇਸ਼ ਕੌਮਾਂਤਰੀ ਉਡਾਣਾਂ ਚੱਲ ਰਹੀਆਂ ਹਨ।
ਇਸ ਦੇ ਨਾਲ ਹੀ ਮੰਤਰਾਲੇ ਨੇ ਕਿਹਾ ਕਿ ਅੰਤਰਰਾਸ਼ਟਰੀ ਸੰਚਾਲਨ ਅੰਤਰਰਾਸ਼ਟਰੀ ਯਾਤਰਾ ਲਈ ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਦੇ ਅਧੀਨ ਹੋਣਗੇ। ਇਸ ਤੋਂ ਪਹਿਲਾਂ 19 ਜਨਵਰੀ ਅਤੇ ਫਿਰ 28 ਫਰਵਰੀ ਨੂੰ ਦੇਸ਼ ਵਿੱਚ ਅਨੁਸੂਚਿਤ ਅੰਤਰਰਾਸ਼ਟਰੀ ਯਾਤਰੀ ਉਡਾਣਾਂ (scheduled international passenger flights) ਦੀ ਮੁਅੱਤਲੀ ਨੂੰ "ਅਗਲੇ ਹੁਕਮਾਂ ਤੱਕ" ਵਧਾ ਦਿੱਤਾ ਗਿਆ ਸੀ।
ਭਾਰਤ ਵਿੱਚ ਅਨੁਸੂਚਿਤ ਅੰਤਰਰਾਸ਼ਟਰੀ ਯਾਤਰੀ ਉਡਾਣਾਂ (scheduled international passenger flights) ਨੂੰ ਕੋਰੋਨਵਾਇਰਸ ਮਹਾਂਮਾਰੀ ਦੇ ਫੈਲਣ ਤੋਂ ਬਾਅਦ 23 ਮਾਰਚ, 2020 ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਹਾਲਾਂਕਿ, ਇਸ ਤੋਂ ਬਾਅਦ ਬਣੇ ਏਅਰ ਬਬਲ ਵਿਵਸਥਾ ਦੇ ਤਹਿਤ, ਜੁਲਾਈ 2020 ਤੋਂ ਭਾਰਤ ਅਤੇ ਲਗਭਗ 45 ਦੇਸ਼ਾਂ ਵਿਚਕਾਰ ਵਿਸ਼ੇਸ਼ ਯਾਤਰੀ ਉਡਾਣਾਂ ਚੱਲ ਰਹੀਆਂ ਹਨ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।