ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ‘ਚ ਦਰਦਨਾਕ ਹਾਦਸਾ, ਕਾਰ ਸਵਾਰ 6 ਲੋਕਾਂ ਦੀ ਮੌਤ

News18 Punjabi | News18 Punjab
Updated: June 25, 2021, 2:56 PM IST
share image
ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ‘ਚ ਦਰਦਨਾਕ ਹਾਦਸਾ, ਕਾਰ ਸਵਾਰ 6 ਲੋਕਾਂ ਦੀ ਮੌਤ
ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ‘ਚ ਦਰਦਨਾਕ ਹਾਦਸਾ, ਕਾਰ ਸਵਾਰ 6 ਲੋਕਾਂ ਦੀ ਮੌਤ

ਹਾਦਸੇ ਵਿੱਚ ਕਾਰ ਵਿੱਚ ਸਵਾਰ ਸਾਰੇ ਛੇ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਦੋ ਬੱਚੇ ਵੀ ਸ਼ਾਮਲ ਹਨ।

  • Share this:
  • Facebook share img
  • Twitter share img
  • Linkedin share img
ਬਲਰਾਮਪੁਰ- ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਵਿੱਚ ਨੈਸ਼ਨਲ ਹਾਈਵੇਅ ਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਪਾਣੀ ਨਾਲ ਭਰੇ ਟੋਏ ਵਿੱਚ ਪਲਟ ਗਈ। ਹਾਦਸੇ ਵਿੱਚ ਕਾਰ ਵਿੱਚ ਸਵਾਰ ਸਾਰੇ ਛੇ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਦੋ ਬੱਚੇ ਵੀ ਸ਼ਾਮਲ ਹਨ। ਇਹ ਹਾਦਸਾ ਮਹਾਰਾਜਗੰਜ ਤਰਾਈ ਥਾਣਾ ਖੇਤਰ ਦੇ ਸਿਵਾ ਨਗਰ ਨੇੜੇ ਵਾਪਰਿਆ।

ਪਿੰਡ ਵਾਸੀਆਂ ਨੇ ਦੱਸਿਆ ਕਿ ਸਾਈਕਲ ਸਵਾਰ ਨੂੰ ਬਚਾਉਂਦੇ ਸਮੇਂ ਕਾਰ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਪਾਣੀ ਨਾਲ ਭਰੇ ਟੋਏ ਵਿੱਚ ਪਲਟ ਗਈ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਤੁਰੰਤ ਸਾਰੇ ਲੋਕਾਂ ਨੂੰ ਪਾਣੀ ਵਿੱਚੋਂ ਬਾਹਰ ਕੱਢ ਲਿਆ। ਪੁਲਿਸ ਨੂੰ ਸੂਚਿਤ ਕੀਤਾ ਪਰ ਕੋਈ ਵੀ ਬਚ ਸਕਿਆ। ਸਾਰੇ ਲੋਕ ਇਕੋ ਪਰਿਵਾਰ ਦੇ ਦੱਸੇ ਜਾ ਰਹੇ ਹਨ। ਨੈਸ਼ਨਲ ਹਾਈਵੇ 730 ਤੇ ਹੋਏ ਇਸ ਹਾਦਸੇ ਵਿੱਚ, ਸਾਰੀਆਂ ਲਾਸ਼ਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।

ਬਲਰਾਮਪੁਰ ਦੇ ਵਧੀਕ ਪੁਲਿਸ ਸੁਪਰਡੈਂਟ ਅਰਵਿੰਦ ਮਿਸ਼ਰਾ ਨੇ ਦੱਸਿਆ ਕਿ ਮਹਾਰਾਜਗੰਜ ਤਰਾਈ ਥਾਣਾ ਖੇਤਰ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ। ਜਾਣਕਾਰੀ ਅਨੁਸਾਰ ਗੋਂਡਾ ਦੇ ਤਰਬਗੰਜ ਵਿਚ ਰਹਿਣ ਵਾਲਾ ਪਰਿਵਾਰ ਸਵਿਫਟ ਡੀਜ਼ਾਇਰ ਕਾਰ 'ਤੇ ਸਵਾਰ ਸੀ। ਇਹਨਾਂ ਦੀ ਇਕ ਮੋਟਰਸਾਈਕਲ ਨਾਲ ਹਾਦਸਾ ਹੋ ਗਿਆ, ਜਿਸ ਵਿਚ ਕਾਰ ਬੇਕਾਬੂ ਹੋ ਗਈ ਅਤੇ ਸੜਕ ਦੇ ਕਿਨਾਰੇ ਪਾਣੀ ਨਾਲ ਭਰੇ ਟੋਏ ਵਿਚ ਜਾ ਡਿੱਗੀ। ਪੁਲਿਸ ਮੌਕੇ 'ਤੇ ਪਹੁੰਚ ਗਈ, ਸਾਰਿਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਇਨ੍ਹਾਂ ਵਿਚ 3 ਆਦਮੀ ਅਤੇ 3 ਔਰਤਾਂ ਹਨ। ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬਾਈਕ ਸਵਾਰ ਵਿਅਕਤੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
Published by: Ashish Sharma
First published: June 25, 2021, 2:56 PM IST
ਹੋਰ ਪੜ੍ਹੋ
ਅਗਲੀ ਖ਼ਬਰ