• Home
  • »
  • News
  • »
  • national
  • »
  • GOOD NEWS FOR GOVERNMENT EMPLOYEES CENTRAL GOVERNMENT WOULD PAY 3 PENDING INSTALLMENTS OF DEARNESS ALLOWANCE FROM JULY 2021 DA FINANCE MINISTRY

ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ! ਮਹਿੰਗਾਈ ਭੱਤੇ ਦੀਆਂ ਤਿੰਨ ਰੁਕੀਆਂ ਕਿਸ਼ਤਾਂ ਦਾ ਜਲਦ ਹੋਵੇਗਾ ਭੁਗਤਾਨ...

ਸਰਕਾਰ ਮੁਲਾਜ਼ਮਾਂ ਲਈ ਖੁਸ਼ਖਬਰੀ! ਮਹਿੰਗਾਈ ਭੱਤੇ ਦੀਆਂ ਤਿੰਨ ਰੁਕੀਆਂ ਕਿਸ਼ਤਾਂ ਦਾ ਜਲਦ ਹੋਵੇਗਾ ਭੁਗਤਾਨ

ਸਰਕਾਰ ਮੁਲਾਜ਼ਮਾਂ ਲਈ ਖੁਸ਼ਖਬਰੀ! ਮਹਿੰਗਾਈ ਭੱਤੇ ਦੀਆਂ ਤਿੰਨ ਰੁਕੀਆਂ ਕਿਸ਼ਤਾਂ ਦਾ ਜਲਦ ਹੋਵੇਗਾ ਭੁਗਤਾਨ

  • Share this:
    ਕੇਂਦਰ ਸਰਕਾਰ ਨੇ ਕੋਰੋਨਾ ਸੰਕਟ ਦੌਰਾਨ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ (Government Employees and Pensioners) ਦੇ ਰੁਕੇ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ (DA and DR) ਦੀਆਂ ਤਿੰਨੇ ਕਿਸ਼ਤਾਂ ਦਾ ਜਲਦ ਭੁਗਤਾਨ ਕਰਨ ਦਾ ਫੈਸਲਾ ਕੀਤਾ ਹੈ। ਵਿੱਤ ਮੰਤਰਾਲੇ ਨੇ ਮੰਗਲਵਾਰ ਨੂੰ ਭਰੋਸਾ ਦਿੱਤਾ ਕਿ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਰੋਕੀਆਂ ਗਈਆਂ ਤਿੰਨ ਕਿਸ਼ਤਾਂ ਜਲਦੀ ਤੋਂ ਜਲਦੀ ਫੈਸਲਾ ਲੈ ਕੇ ਮੁੜ ਬਹਾਲ ਕਰ ਦਿੱਤੀਆਂ ਜਾਣਗੀਆਂ। ਨਾਲ ਹੀ ਦੱਸਿਆ ਗਿਆ ਹੈ ਕਿ 1 ਜੁਲਾਈ 2021 ਤੋਂ ਲਾਗੂ ਹੋਣ ਵਾਲੀਆਂ ਦਰਾਂ 'ਤੇ ਕਿਸ਼ਤਾਂ ਦਾ ਭੁਗਤਾਨ ਕੀਤਾ ਜਾਵੇਗਾ।

    'ਕੇਂਦਰ ਨੇ ਡੀਏ ਤੇ ਡੀਆਰ ਦੀਆਂ ਕਿਸ਼ਤਾਂ ਰੋਕ ਕੇ 37,430 ਕਰੋੜ ਰੁਪਏ ਬਚਾਏ'
    ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੋਰੋਨਾ ਸੰਕਟ ਦੌਰਾਨ ਰੁਕੀ ਮਹਿੰਗਾਈ ਭੱਤੇ ਦੀ ਕਿਸ਼ਤ ਤੋਂ 37,430.08 ਕਰੋੜ ਰੁਪਏ ਦੀ ਬਚਤ ਕੀਤੀ, ਜਿਸ ਦੀ ਵਰਤੋਂ ਮਹਾਂਮਾਰੀ ਨਾਲ ਨਜਿੱਠਣ ਲਈ ਕੀਤੀ ਗਈ।

    ਉਨ੍ਹਾਂ ਕਿਹਾ ਕਿ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਦੀ ਕਿਸ਼ਤ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਰਾਹਤ ਨੂੰ 1 ਜਨਵਰੀ, 2020, 1 ਜੁਲਾਈ, 2020 ਅਤੇ 1 ਜਨਵਰੀ, 2021 ਤੋਂ ਰੋਕ ਦਿੱਤਾ ਗਿਆ ਹੈ।

    ਇਸ ਸਮੇਂ ਕੇਂਦਰੀ ਕਰਮਚਾਰੀਆਂ ਨੂੰ 17 ਪ੍ਰਤੀਸ਼ਤ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ। ਮੰਤਰੀ ਮੰਡਲ ਨੇ ਇਸ ਵਿਚ 4 ਪ੍ਰਤੀਸ਼ਤ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਮਹਿੰਗਾਈ ਭੱਤਾ 21 ਪ੍ਰਤੀਸ਼ਤ ਹੋ ਜਾਵੇਗਾ ਜੋ ਕਿ 1 ਜੁਲਾਈ 2021 ਤੋਂ ਲਾਗੂ ਹੋਵੇਗਾ।
    Published by:Gurwinder Singh
    First published: