ਬਿਹਾਰ 'ਚ ਸ਼ਰਾਬ 'ਤੇ ਪਾਬੰਦੀ ਹੋਣ ਦੇ ਬਾਵਜੂਦ ਸੂਬਾ ਸਰਕਾਰ ਇਸ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ 'ਚ ਨਾਕਾਮ ਸਾਬਤ ਹੋ ਰਹੀ ਹੈ। ਇੱਕ ਵਾਰ ਫਿਰ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਮੁਹੰਮਦਪੁਰ ਅਤੇ ਕੁਸ਼ਹਿਰ ਦੀ ਹੈ ਜਿੱਥੇ ਜ਼ਹਿਰੀਲੀ ਸ਼ਰਾਬ ਦੇ ਮਾਮਲੇ 'ਚ 10 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਇਕ ਪੀੜਤ ਅਜੇ ਵੀ ਪਟਨਾ 'ਚ ਜ਼ੇਰੇ ਇਲਾਜ ਹੈ। ਵੀਰਵਾਰ ਨੂੰ ਮਰਨ ਵਾਲਿਆਂ ਵਿੱਚ ਸੂਰਜ ਰਾਮ ਅਤੇ ਬਲਰਾਮ ਰਾਮ ਦੇ ਨਾਮ ਸ਼ਾਮਲ ਹਨ। ਤੁਹਾਨੂੰ ਦੱਸ ਦੇਈਏ ਕਿ ਮਰਨ ਵਾਲਿਆਂ ਦੀ ਗਿਣਤੀ ਬੁੱਧਵਾਰ ਦੇਰ ਰਾਤ 5 ਤੋਂ ਵਧ ਕੇ ਵੀਰਵਾਰ ਸਵੇਰੇ 8 ਹੋ ਗਈ। ਇਸ ਤੋਂ ਬਾਅਦ ਦੁਪਹਿਰ ਤੱਕ ਦੋ ਹੋਰ ਲੋਕਾਂ ਦੀ ਮੌਤ ਹੋਣ ਨਾਲ ਇਹ ਅੰਕੜਾ 10 ਤੱਕ ਪਹੁੰਚ ਗਿਆ।
ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਖਾਨ ਅਤੇ ਭੂ-ਵਿਗਿਆਨ ਮੰਤਰੀ ਜਨਕ ਰਾਮ ਨੇ ਬੁੱਧਵਾਰ ਨੂੰ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਦਦ ਦਾ ਭਰੋਸਾ ਦਿੱਤਾ। ਪਰ, ਉਨ੍ਹਾਂ ਕਿਹਾ ਹੈ ਕਿ ਬਿਹਾਰ ਸਰਕਾਰ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਇਸ ਦੇ ਨਾਲ ਹੀ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਮਿਥਿਲੇਸ਼ ਤਿਵਾੜੀ ਨੇ ਕਿਹਾ ਕਿ ਜ਼ਿਮਨੀ ਚੋਣਾਂ ਵਿੱਚ ਐਨਡੀਏ ਦੀ ਜਿੱਤ ਤੋਂ ਬਾਅਦ ਅਜਿਹਾ ਕੋਝਾ ਘੇਰਾ ਬਣਾਇਆ ਗਿਆ ਹੈ ਅਤੇ ਸਰਕਾਰ ਨੂੰ ਬਦਨਾਮ ਕਰਨ ਦੀ ਸਾਜਸ਼ ਰਚੀ ਜਾ ਰਹੀ ਹੈ । ਸਰਕਾਰ ਇਸ ਦੀ ਉੱਚ ਪੱਧਰੀ ਜਾਂਚ ਕਰਵਾਏਗੀ।
ਮ੍ਰਿਤਕਾਂ ਦੇ ਨਾਂ ਮੁਕੇਸ਼ ਰਾਮ, ਛੋਟੇ ਲਾਲ ਪ੍ਰਸਾਦ, ਛੋਟੇ ਲਾਲ ਸੋਨੀ, ਸੰਤੋਸ਼ ਸਾਹ ਅਤੇ ਰਾਮਬਾਬੂ ਰਾਏ ਹਨ। ਇਨ੍ਹਾਂ ਵਿੱਚ ਮ੍ਰਿਤਕ ਮੁਕੇਸ਼ ਰਾਮ ਦੇ ਘਰੋਂ ਦੇਸੀ ਸ਼ਰਾਬ ਵੀ ਮਿਲੀ ਹੈ। ਇਸ ਦੇ ਨਾਲ ਹੀ 40 ਸਾਲਾ ਰਾਮਬਾਬੂ ਰਾਏ ਮੁਹੰਮਦਪੁਰ ਦੇ ਵਾਰਡ ਨੰਬਰ 5 ਦਾ ਰਹਿਣ ਵਾਲਾ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀਆਂ ਤਿੰਨ ਭੈਣਾਂ ਹਨ। ਮ੍ਰਿਤਕ ਦੇ ਰਿਸ਼ਤੇਦਾਰਾਂ ਅਨੁਸਾਰ ਉਹ ਮਜ਼ਦੂਰੀ ਦਾ ਕੰਮ ਕਰਦਾ ਸੀ। ਉਹ ਘਰ ਦਾ ਕਮਾਊ ਜੀਅ ਸੀ ਅਤੇ ਇਸੇ ਦਿਹਾੜੀ ਨਾਲ ਪੂਰੇ ਪਰਿਵਾਰ ਦਾ ਖਰਚਾ ਚਲਦਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bihar, Death toll, Illegal liquor, Liquor, Patna, Poison