ਨਵੀਂ ਦਿੱਲੀ- ਦੀਵਾਲੀ 2021 ਦੀ ਪੂਰਵ ਸੰਧਿਆ 'ਤੇ ਕੇਂਦਰ ਸਰਕਾਰ ਨੇ ਦੇਸ਼ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਦਰਅਸਲ, ਮੋਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਦੀਵਾਲੀ ਯਾਨੀ 4 ਨਵੰਬਰ 2021 ਤੋਂ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘੱਟ ਕੀਤੀ ਜਾ ਰਹੀ ਹੈ। ਪੈਟਰੋਲ 'ਤੇ 5 ਰੁਪਏ ਅਤੇ ਡੀਜ਼ਲ 'ਤੇ 10 ਰੁਪਏ ਐਕਸਾਈਜ਼ ਡਿਊਟੀ ਦਿੱਤੀ ਜਾ ਰਹੀ ਹੈ। ਉਮੀਦ ਹੈ ਕਿ ਐਕਸਾਈਜ਼ ਡਿਊਟੀ 'ਚ ਕਟੌਤੀ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ 'ਚ ਵੀ ਕਮੀ ਆਵੇਗੀ।
दिवाली की पूर्व संध्या पर भारत सरकार ने पेट्रोल और डीज़ल पर एक्साइज ड्यूटी में कमी की घोषणा की। पेट्रोल और डीज़ल पर उत्पाद शुल्क कल से क्रमशः 5 रुपये और 10 रुपये कम किया जाएगा। pic.twitter.com/NfXsK3WHwr
— ANI_HindiNews (@AHindinews) November 3, 2021
ਮੌਜੂਦਾ ਸਮੇਂ 'ਚ ਕੇਂਦਰ ਸਰਕਾਰ ਪੈਟਰੋਲ 'ਤੇ 32.90 ਰੁਪਏ ਅਤੇ ਡੀਜ਼ਲ 'ਤੇ 31.80 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਲਗਾਉਂਦੀ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਪੈਟਰੋਲ 'ਤੇ ਐਕਸਾਈਜ਼ ਡਿਊਟੀ 27.90 ਰੁਪਏ ਅਤੇ ਡੀਜ਼ਲ 'ਤੇ 21.80 ਰੁਪਏ ਹੋ ਜਾਵੇਗੀ। ਇਸ ਦੇ ਨਾਲ ਹੀ ਕੇਂਦਰ ਨੇ ਰਾਜ ਸਰਕਾਰਾਂ ਨੂੰ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾਉਣ ਦੀ ਅਪੀਲ ਵੀ ਕੀਤੀ ਹੈ ਤਾਂ ਜੋ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲ ਸਕੇ।
ਕਿਸਾਨਾਂ-ਆਮ ਖਪਤਕਾਰਾਂ ਨੂੰ ਵੱਡੀ ਰਾਹਤ ਦੀ ਉਮੀਦ
ਮੋਦੀ ਸਰਕਾਰ ਮੁਤਾਬਕ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਣ ਨਾਲ ਕਿਸਾਨਾਂ ਨੂੰ ਸਭ ਤੋਂ ਵੱਧ ਫਾਇਦਾ ਹੋਵੇਗਾ। ਦਰਅਸਲ, ਕਿਸਾਨ ਹਾੜੀ ਦੀ ਫ਼ਸਲ ਦੀ ਬਿਜਾਈ ਦੀ ਤਿਆਰੀ ਸ਼ੁਰੂ ਕਰਨ ਵਾਲੇ ਹਨ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਘਟਣ ਨਾਲ ਸਾਰੇ ਸਮਾਨ ਦੀ ਢੋਆ-ਢੁਆਈ ਦੀ ਲਾਗਤ ਘੱਟ ਜਾਵੇਗੀ ਅਤੇ ਆਮ ਖਪਤਕਾਰ ਨੂੰ ਵੀ ਕੁਝ ਰਾਹਤ ਮਿਲਣ ਦੀ ਉਮੀਦ ਹੈ। ਕੇਂਦਰ ਸਰਕਾਰ ਨੇ ਮੰਨਿਆ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਮਹਿੰਗਾਈ ਵਧੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Central government, Excise duty, Modi government, Petrol and diesel