ਖੇਤੀ ਮੰਤਰੀ ਤੋਮਰ ਦੇ ਵਿਰੋਧ ਮਗਰੋਂ ਕੁਲੈਕਟਰ ਤੇ ਐੱਸਪੀ ਦਾ ਤਬਾਦਲਾ. (ਫਾਇਲ ਫੋਟੋ) ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਹੁਣ ਸਰਕਾਰ ਹੋਰ ਗੱਲਬਾਤ ਕਰਨ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਹਾਲਾਂਕਿ ਕਈ ਕਿਸਾਨ ਯੂਨੀਅਨਾਂ, ਅਰਥਸ਼ਾਸਤਰੀ ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕਰ ਰਹੇ ਹਨ ਪਰ ਕੁਝ ਕਿਸਾਨ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਸਰਕਾਰ ਨੇ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਨਾਲ 11 ਦੌਰ ਗੱਲਬਾਤ ਕੀਤੀ, ਅਸੀਂ ਹੋਰ ਗੱਲਬਾਤ ਲਈ ਤਿਆਰ ਹਾਂ।
ਕਿਸਾਨਾਂ ਦੇ ਮਨਾਂ ਵਿਚ ਕੋਈ ਅਸੰਤੁਸ਼ਟੀ ਨਹੀਂ ਹੈ। ਸਰਕਾਰ ਕਿਸਾਨ ਸੰਗਠਨ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਮੈਂ ਕਿਸਾਨ ਜੱਥੇਬੰਦੀਆਂ ਨੂੰ ਅਪੀਲ ਕਰਾਂਗਾ ਕਿ ਉਹ ਆਪਣਾ ਅੰਦੋਲਨ ਮੁਲਤਵੀ ਕਰਨ, ਜੇ ਉਹ ਗੱਲਬਾਤ ਲਈ ਆਉਂਦੇ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।
ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ। ਹੁਣ ਸਰਕਾਰ ਹੋਰ ਗੱਲਬਾਤ ਕਰਨ ਲਈ ਤਿਆਰ ਹੈ।
ਦੱਸ ਦਈਏ ਕਿ 26 ਜਨਵਰੀ ਨੂੰ ਵਾਪਰੀ ਘਟਨਾ ਤੋਂ ਬਾਅਦ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਗੱਲਬਾਤ ਵਿਚ ਖੜੋਤ ਆਈ ਹੈ। ਸਰਕਾਰ ਵੱਲੋਂ ਗੱਲ਼ਬਾਤ ਕਰਨ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ ਪਰ ਕਿਸਾਨਾਂ ਨੂੰ ਰਸਮੀ ਸੱਦਾ ਨਹੀਂ ਦਿੱਤਾ ਜਾ ਰਿਹਾ ਹੈ।
Published by: Gurwinder Singh
First published: April 10, 2021, 16:17 IST
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।