ਭਾਰਤ ਸਰਕਾਰ ਦੇ ਵੱਲੋਂ ਕੋਰੋਨਾ ਦੇ ਮਾਮਲਿਆਂ ਨੂੰ ਦੇਖਦਿਆਂ ਇੱਕ ਨਵਾਂ ਫਰਮਾਨ ਜਾਰੀ ਕੀਤਾ ਹੈ। ਭਾਰਤ ਸਰਕਾਰ ਨੇ ਚੀਨ, ਜਾਪਾਨ, ਦੱਖਣੀ ਕੋਰੀਆ ਸਮੇਤ ਹੋਰ ਦੇਸ਼ਾਂ 'ਚ ਤੇਜ਼ੀ ਨਾਲ ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ 1 ਜਨਵਰੀ, 2023 ਤੋਂ ਚੀਨ, ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਥਾਈਲੈਂਡ ਤੋਂ ਆਉਣ ਵਾਲੇ ਯਾਤਰੀਆਂ ਲਈ ਆਰਟੀ-ਪੀਸੀਆਰ ਟੈਸਟ ਲਾਜ਼ਮੀ ਕਰ ਦਿੱਤਾ ਹੈ।ਭਾਰਤ ਸਰਕਾਰ ਦੇ ਵੱਲੋਂ ਇਹ ਨਵੇਂ ਹੁਕਮ ਜਾਰੀ ਕੀਤੇ ਜਾਣ ਤੋਂ ਬਾਅਦ ਹੁਣ ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਯਾਤਰਾ ਕਰਨ ਤੋਂ ਪਹਿਲਾਂ ਏਅਰ ਸੁਵਿਧਾ ਪੋਰਟਲ 'ਤੇ ਆਪਣੀ ਰਿਪੋਰਟ ਅਪਲੋਡ ਕਰਨੀ ਲਾਜ਼ਮੀ ਹੋਵੇਗੀ। ਇਸ ਦੀ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਦਿੱਤੀ ਹੈ।
1 जनवरी 2023 से चीन, हांगकांग, जापान, साउथ कोरिया, सिंगापुर और थाईलैंड से आने वाले यात्रियों के लिए RTPCR टेस्ट अनिवार्य कर दिया गया है। यात्रा से पहले उन्हें अपनी रिपोर्ट एयर सुविधा पोर्टल पर अपलोड करनी होगी।
— Dr Mansukh Mandaviya (@mansukhmandviya) December 29, 2022
ਇਸ ਸਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕੀਤਾ ਹੈ ਕਿ '1 ਜਨਵਰੀ 2023 ਤੋਂ ਚੀਨ, ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਥਾਈਲੈਂਡ ਤੋਂ ਆਉਣ ਵਾਲੇ ਯਾਤਰੀਆਂ ਲਈ ਆਰਟੀ-ਪੀਸੀਆਰ ਟੈਸਟ ਲਾਜ਼ਮੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਯਾਤਰਾ ਤੋਂ ਪਹਿਲਾਂ ਏਅਰ ਸੁਵਿਧਾ ਪੋਰਟਲ 'ਤੇ ਆਪਣੀ ਰਿਪੋਰਟ ਅਪਲੋਡ ਕਰਨੀ ਪਵੇਗੀ।ਤੁਹਾਨੂੰ ਦੱਸ ਦਈਏ ਕਿ ਖਾਸ ਕਰ ਕੇ ਚੀਨ ਦੇ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋ ਦੇ ਮਾਮਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਜਿਸ ਨੂੰ ਦੇਖਦਿਆਂ ਕੇਂਦਰ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Ccoronavirus, Central government, China, Coronavirus Testing