
'ਭਾਰਤ ਬੰਦ' ਵਿਚ ਸ਼ਾਮਲ ਹੋਣ ਵਾਲੇ ਮੁਲਾਜ਼ਮਾਂ ਨੂੰ ਕੇਂਦਰ ਦੀ ਚਿਤਾਵਨੀ
ਕੇਂਦਰ ਸਰਕਾਰ ਨੇ ਆਪਣੇ ਕਰਮਚਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਭਲਕੇ 8 ਜਨਵਰੀ ਨੂੰ ਹੜਤਾਲ ਵਿਚ ਸ਼ਾਮਲ ਹੋਏ ਤਾਂ ਉਨ੍ਹਾਂ ਖਿਲਾਫ ਸਖਤੀ ਵਰਤੀ ਜਾਵੇਗੀ।
ਕੇਂਦਰੀ ਟਰੇਡ ਯੂਨੀਅਨਾਂ ਨੇ ਮਜ਼ਦੂਰ ਸੁਧਾਰ, ਵਿਦੇਸ਼ੀ ਸਿੱਧੇ ਨਿਵੇਸ਼ ਤੇ ਨਿੱਜੀਕਰਨ ਵਰਗੀਆਂ ਕੇਂਦਰੀ ਨੀਤੀਆਂ ਵਿਰੁੱਧ ਬੁੱਧਵਾਰ ਨੂੰ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ। ਪਰਸੋਨਲ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਆਦੇਸ਼ ਵਿੱਚ ਕਰਮਚਾਰੀਆਂ ਨੂੰ ਹੜਤਾਲ ਤੋਂ ਦੂਰ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ।
ਸਰਕਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਕੋਈ ਕਰਮਚਾਰੀ ਹੜਤਾਲ ‘ਤੇ ਜਾਂਦਾ ਹੈ ਤਾਂ ਉਸ ਦਾ ਨਤੀਜਾ ਉਸ ਨੂੰ ਭੁਗਤਣਾ ਪਏਗਾ। ਤਨਖਾਹ ਕਟੌਤੀ ਕਰਨ ਤੋਂ ਇਲਾਵਾ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਕੇਂਦਰ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਭੇਜੇ ਗਏ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਨਿਰਦੇਸ਼ ਵਿੱਚ ਕਿਸੇ ਵੀ ਸਰਕਾਰੀ ਕਰਮਚਾਰੀ ਨੂੰ ਹੜਤਾਲ ਵਿੱਚ ਸ਼ਾਮਲ ਹੋਣ ਦੀ ਮਨਾਹੀ ਹੈ। ਇਸ ਤੋਂ ਇਲਾਵਾ, ਉਹ ਕਿਸੇ ਤਰੀਕੇ ਨਾਲ 'ਆਮ' ਛੁੱਟੀ ਵੀ ਨਹੀਂ ਲੈ ਸਕਦੇ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।