ਨਵੀਂ ਦਿੱਲੀ : ਤਾਮਿਲਨਾਡੂ ਹੈਲੀਕਾਪਟਰ ਕਰੈਸ਼ (Tamilnadu Helicopter Crash) ਦੇ ਇਕਲੌਤੇ ਬਚੇ ਗਰੁੱਪ ਕੈਪਟਨ ਵਰੁਣ ਸਿੰਘ ਦਾ ਦਿਹਾਂਤ(Group Captain Varun Singh passes away) ਹੋ ਗਿਆ ਹੈ। ਉਨ੍ਹਾਂ ਦਾ ਬੇਂਗਲੁਰੂ ਦੇ ਕਮਾਂਡ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਏਅਰ ਫੋਰਸ (Indian Airforce) ਦੇ ਮੀਡੀਆ ਕੋਆਰਡੀਨੇਸ਼ਨ ਸੈਂਟਰ (IAF- MCC) ਨੇ ਇੱਕ ਬਿਆਨ ਵਿੱਚ ਕਿਹਾ - ਭਾਰਤੀ ਹਵਾਈ ਸੈਨਾ ਨੂੰ ਬਹਾਦਰ ਗਰੁੱਪ ਕੈਪਟਨ ਵਰੁਣ ਸਿੰਘ ਦੇ ਦੇਹਾਂਤ ਬਾਰੇ ਸੂਚਿਤ ਕਰਦੇ ਹੋਏ ਬਹੁਤ ਦੁੱਖ ਹੈ। ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਭਾਰਤੀ ਹਵਾਈ ਸੈਨਾ ਉਨ੍ਹਾਂ ਦੇ ਪਰਿਵਾਰ ਨਾਲ ਹੈ।
ਪਿਛਲੇ ਹਫਤੇ, ਸੀਡੀਐਸ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਅਤੇ 11 ਹੋਰ ਫੌਜੀ ਜਵਾਨ ਕੁਨੂਰ ਵਿੱਚ ਇੱਕ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ ਸਨ, ਜਦੋਂ ਕਿ ਜ਼ਖਮੀ ਅਧਿਕਾਰੀ ਕੈਪਟਨ ਵਰੁਣ ਸਿੰਘ(IAF Group Captain Varun Singh) ਦਾ ਬੈਂਗਲੁਰੂ ਵਿੱਚ ਇਲਾਜ ਚੱਲ ਰਿਹਾ ਸੀ। ਉਹ ਬੇਂਗਲੁਰੂ ਦੇ ਕਮਾਂਡ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਕੋਇੰਬਟੂਰ ਦੇ ਅਧਿਕਾਰਤ ਸੂਤਰਾਂ ਨੇ ਪਹਿਲਾਂ ਕਿਹਾ ਸੀ ਕਿ ਉਸ ਦੀ ਹਾਲਤ ਨਾਜ਼ੁਕ ਪਰ ਸਥਿਰ ਹੈ ਅਤੇ ਸਿੰਘ ਦੇ ਹੁਣ ਤੱਕ ਤਿੰਨ ਆਪਰੇਸ਼ਨ ਹੋ ਚੁੱਕੇ ਹਨ। ਉਹ 45 ਫੀਸਦੀ ਝੁਲਸ ਗਿਆ ਸਨ।
ਇਸ ਹਾਦਸੇ 'ਚ ਜਾਨ ਗਵਾਉਣ ਵਾਲਿਆਂ 'ਚ ਰਾਵਤ ਅਤੇ ਉਨ੍ਹਾਂ ਦੀ ਪਤਨੀ ਤੋਂ ਇਲਾਵਾ ਬ੍ਰਿਗੇਡੀਅਰ ਐੱਲ. ਐੱਸ. ਲਿੱਦੜ, ਲੈਫਟੀਨੈਂਟ ਕਰਨਲ ਹਰਜਿੰਦਰ ਸਿੰਘ, ਵਿੰਗ ਕਮਾਂਡਰ ਪੀ.ਐਸ. ਚੌਹਾਨ, ਸਕੁਐਡਰਨ ਲੀਡਰ ਕੇ. ਸਿੰਘ, ਜੇ.ਡਬਲਿਊ.ਓ ਦਾਸ, ਜੇ.ਡਬਲਿਊ.ਓ ਪ੍ਰਦੀਪ ਏ., ਹੌਲਦਾਰ ਸਤਪਾਲ, ਨਾਇਕ ਗੁਰਸੇਵਕ ਸਿੰਘ, ਨਾਇਕ ਜਤਿੰਦਰ ਕੁਮਾਰ, ਲਾਂਸ ਨਾਇਕ ਵਿਵੇਕ ਕੁਮਾਰ, ਲਾਂਸ ਨਾਇਕ ਸਾਈਂ ਤੇਜਾ ਸ਼ਾਮਿਲ ਸਨ।
Helicopter Crash: ਕੈਪਟਨ ਵਰੁਣ ਦੀ ਸਟੂਡੈਂਟਸ ਨੂੰ ਲਿਖੀ ਚਿੱਠੀ ਵਾਇਰਲ-ਨੰਬਰ ਨਹੀਂ ਤੈਅ ਕਰਨਗੇ ਤਕਦੀਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ 'ਤੇ ਹਵਾਈ ਸੈਨਾ ਅਧਿਕਾਰੀ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। “ਗਰੁੱਪ ਕੈਪਟਨ ਵਰੁਣ ਸਿੰਘ ਨੇ ਮਾਣ, ਬਹਾਦਰੀ ਅਤੇ ਪੂਰੀ ਪੇਸ਼ੇਵਰਤਾ ਨਾਲ ਦੇਸ਼ ਦੀ ਸੇਵਾ ਕੀਤੀ। ਮੈਂ ਉਨ੍ਹਾਂ ਦੇ ਦਿਹਾਂਤ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਦੀ ਦੇਸ਼ ਪ੍ਰਤੀ ਵਡਮੁੱਲੀ ਸੇਵਾ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ। ਉਸਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਹਮਦਰਦੀ। ਓਮ ਸ਼ਾਂਤੀ, ”ਪੀਐਮ ਮੋਦੀ ਨੇ ਟਵੀਟ ਕੀਤਾ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਗਰੁੱਪ ਕੈਪਟਨ ਵਰੁਣ ਸਿੰਘ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ "ਆਈਏਐਫ ਦੇ ਪਾਇਲਟ, ਗਰੁੱਪ ਕੈਪਟਨ ਵਰੁਣ ਸਿੰਘ ਦੇ ਦਿਹਾਂਤ ਬਾਰੇ ਜਾਣ ਕੇ ਸ਼ਬਦਾਂ ਤੋਂ ਪਰੇ ਦੁੱਖ ਹੋਇਆ। ਉਹ ਇੱਕ ਸੱਚਾ ਲੜਾਕੂ ਸੀ ਜੋ ਆਪਣੇ ਆਖਰੀ ਸਾਹ ਤੱਕ ਲੜਦਾ ਰਿਹਾ...,"।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਰੁੱਪ ਕੈਪਟਨ ਵਰੁਣ ਸਿੰਘ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, ''ਗਰੁੱਪ ਕੈਪਟਨ ਵਰੁਣ ਸਿੰਘ ਦੇ ਦਿਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ, ਜੋ ਕਿ ਕੂਨੂਰ 'ਚ ਹੈਲੀਕਾਪਟਰ ਹਾਦਸੇ ਤੋਂ ਬਾਅਦ ਉਹ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਸਨ।''

ਦੱਸ ਦੇਈਏ ਕਿ ਵਰੁਣ ਸਿੰਘ ਉੱਤਰ ਪ੍ਰਦੇਸ਼ ਦੇ ਦੇਵਰੀਆ ਦੇ ਪਿੰਡ ਕਨਹੋਲੀ ਦਾ ਰਹਿਣ ਵਾਲਾ ਹੈ। ਉਹ ਅਸਲ ਵਿੱਚ ਇੱਕ ਲੜਾਕੂ ਪਾਇਲਟ ਹੈ। 2007 ਤੋਂ 2009 ਤੱਕ ਉਹ ਗੋਰਖਪੁਰ 'ਚ ਤਾਇਨਾਤ ਰਹੇ। ਉਹ ਜੈਗੁਆਰ ਲੜਾਕੂ ਜਹਾਜ਼ ਉਡਾ ਰਹੇ ਸਨ। ਉਨ੍ਹਾਂ ਦਾ ਤਬਾਦਲਾ ਗੋਰਖਪੁਰ ਤੋਂ ਹੈਦਰਾਬਾਦ ਕਰ ਦਿੱਤਾ ਗਿਆ। ਇਨ੍ਹੀਂ ਦਿਨੀਂ ਉਹ ਤਾਮਿਲਨਾਡੂ ਦੇ ਵੈਲਿੰਗਟਨ ਵਿੱਚ ਤਾਇਨਾਤ ਸਨ। ਸੀਡੀਐਸ ਰਾਵਤ ਨੇ ਵੈਲਿੰਗਟਨ 'ਚ ਡਿਫੈਂਸ ਅਕੈਡਮੀ ਦੇ ਪ੍ਰੋਗਰਾਮ 'ਚ ਹਿੱਸਾ ਲੈਣਾ ਸੀ, ਕੈਪਟਨ ਵੀ ਉਨ੍ਹਾਂ ਨਾਲ ਜਾ ਰਹੇ ਸਨ ਪਰ ਇਸ ਤੋਂ ਪਹਿਲਾਂ ਹਾਦਸਾ ਹੋ ਗਿਆ।
ਜ਼ਿਕਰਯੋਗ ਹੈ ਕਿ ਗਰੁੱਪ ਕੈਪਟਨ ਵਰੁਣ ਸਿੰਘ ਨੂੰ ਇਸ ਸਾਲ ਅਗਸਤ ਵਿੱਚ ਭਾਰਤ ਦਾ ਤੀਜਾ ਸਭ ਤੋਂ ਵੱਡਾ ਬਹਾਦਰੀ ਪੁਰਸਕਾਰ ਦਿੱਤਾ ਗਿਆ ਸੀ। ਵਰੁਣ ਸਿੰਘ ਨੂੰ ਲਗਭਗ 10000 ਫੁੱਟ ਦੀ ਉਚਾਈ 'ਤੇ ਐਮਰਜੈਂਸੀ ਨਾਲ ਨਜਿੱਠਣ ਲਈ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ। ਪਿਛਲੇ ਸਾਲ ਕੈਪਟਨ ਵਰੁਣ ਸਿੰਘ ਦੇ ਤੇਜਸ ਹਲਕੇ ਲੜਾਕੂ ਜਹਾਜ਼ ਵਿੱਚ ਇੱਕ ਵੱਡੀ ਤਕਨੀਕੀ ਖਰਾਬੀ ਆਉਣ ਤੋਂ ਬਾਅਦ ਇੱਕ ਸੰਭਾਵਿਤ ਮੱਧ-ਹਵਾਈ ਦੁਰਘਟਨਾ ਨੂੰ ਟਾਲਣ ਲਈ ਉਸਨੂੰ ਅਗਸਤ ਵਿੱਚ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।