Home /News /national /

ਗੁਜਰਾਤ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ 'ਆਪ' ਦੀ ਪਹਿਲੀ ਸੂਚੀ ਜਾਰੀ, 10 ਉਮੀਦਵਾਰਾਂ ਦਾ ਐਲਾਨ

ਗੁਜਰਾਤ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ 'ਆਪ' ਦੀ ਪਹਿਲੀ ਸੂਚੀ ਜਾਰੀ, 10 ਉਮੀਦਵਾਰਾਂ ਦਾ ਐਲਾਨ

ਗੁਜਰਾਤ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ 'ਆਪ' ਦੀ ਪਹਿਲੀ ਸੂਚੀ ਜਾਰੀ, 10 ਉਮੀਦਵਾਰਾਂ ਦਾ ਐਲਾਨ (ਫਾਇਲ ਫੋਟੋ)

ਗੁਜਰਾਤ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ 'ਆਪ' ਦੀ ਪਹਿਲੀ ਸੂਚੀ ਜਾਰੀ, 10 ਉਮੀਦਵਾਰਾਂ ਦਾ ਐਲਾਨ (ਫਾਇਲ ਫੋਟੋ)

'ਆਪ' ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸ਼ਾਸਨ ਵਾਲੇ ਗੁਜਰਾਤ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਭ ਤੋਂ ਪਹਿਲਾਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਗੁਜਰਾਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਗ੍ਰਹਿ ਰਾਜ ਵੀ ਹੈ। ਹਾਲਾਂਕਿ ਭਾਰਤ ਦੇ ਚੋਣ ਕਮਿਸ਼ਨ ਨੇ ਅਜੇ ਤੱਕ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਨਹੀਂ ਕੀਤਾ ਹੈ। ਰਾਜ ਵਿੱਚ ਪਿਛਲੀਆਂ ਵਿਧਾਨ ਸਭਾ ਚੋਣਾਂ ਦਸੰਬਰ 2017 ਵਿੱਚ ਹੋਈਆਂ ਸਨ।

ਹੋਰ ਪੜ੍ਹੋ ...
 • Share this:
  ਆਮ ਆਦਮੀ ਪਾਰਟੀ (ਆਪ) ਨੇ ਆਗਾਮੀ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਇਸ ਨੇ ਕਬਾਇਲੀ, ਪੱਛੜੀਆਂ ਸ਼੍ਰੇਣੀਆਂ ਅਤੇ ਅਨੁਸੂਚਿਤ ਜਾਤੀਆਂ ਦੇ ਉਮੀਦਵਾਰਾਂ ਨੂੰ ਸ਼ਾਮਲ ਕਰਨ ਦਾ ਦਾਅਵਾ ਕੀਤਾ ਹੈ।

  'ਆਪ' ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸ਼ਾਸਨ ਵਾਲੇ ਗੁਜਰਾਤ 'ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਭ ਤੋਂ ਪਹਿਲਾਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਗੁਜਰਾਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਗ੍ਰਹਿ ਰਾਜ ਵੀ ਹੈ। ਹਾਲਾਂਕਿ ਭਾਰਤ ਦੇ ਚੋਣ ਕਮਿਸ਼ਨ ਨੇ ਅਜੇ ਤੱਕ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪ੍ਰੋਗਰਾਮ ਦਾ ਐਲਾਨ ਨਹੀਂ ਕੀਤਾ ਹੈ। ਰਾਜ ਵਿੱਚ ਪਿਛਲੀਆਂ ਵਿਧਾਨ ਸਭਾ ਚੋਣਾਂ ਦਸੰਬਰ 2017 ਵਿੱਚ ਹੋਈਆਂ ਸਨ।

  ਧਿਆਨਯੋਗ ਹੈ ਕਿ ਉਮੀਦਵਾਰਾਂ ਦੀ ਇਸ ਪਹਿਲੀ ਸੂਚੀ ਦੇ ਜਾਰੀ ਹੋਣ ਤੋਂ ਇੱਕ ਦਿਨ ਪਹਿਲਾਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗਿਰ ਸੋਮਨਾਥ ਜ਼ਿਲ੍ਹੇ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੱਤਾ ਵਿੱਚ ਆਉਣ ’ਤੇ ਮਹੀਨਾਵਾਰ ਬੇਰੁਜ਼ਗਾਰੀ ਭੱਤਾ ਅਤੇ ਗੁਜਰਾਤ ਦੇ ਸਾਰੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ।

  'ਆਪ' ਦੀ ਗੁਜਰਾਤ ਇਕਾਈ ਦੇ ਪ੍ਰਧਾਨ ਗੋਪਾਲ ਇਟਾਲੀਆ ਨੇ ਦੱਸਿਆ ਕਿ ਉਮੀਦਵਾਰਾਂ ਦੀ ਸੂਚੀ 'ਚ ਪਾਰਟੀ ਦੀ ਗੁਜਰਾਤ ਇਕਾਈ ਦੇ ਉਪ ਪ੍ਰਧਾਨ ਭੀਮਾਭਾਈ ਚੌਧਰੀ ਨੂੰ ਬਨਾਸਕਾਂਠਾ ਜ਼ਿਲ੍ਹੇ ਦੀ ਦੇਓਦਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਗਿਆ ਹੈ।

  ਉਨ੍ਹਾਂ ਕਿਹਾ ਕਿ ਪਾਰਟੀ ਦੀ ਸੂਬਾ ਇਕਾਈ ਦੇ ਇਕ ਹੋਰ ਉਪ-ਪ੍ਰਧਾਨ ਜਗਮਾਲ ਵਾਲਾ ਸੋਮਨਾਥ ਸੀਟ ਤੋਂ ਚੋਣ ਲੜਨਗੇ ਜਦੋਂਕਿ ਦੋ ਹੋਰ ਉਪ-ਪ੍ਰਧਾਨ ਅਰਜੁਨ ਰਾਥਵਾ ਅਤੇ ਸਾਗਰ ਰਾਬੜੀ ਨੂੰ ਕ੍ਰਮਵਾਰ ਛੋਟੇਉਦੇਪੁਰ ਅਤੇ ਬੇਚਰਾਜੀ ਸੀਟ ਤੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਟਾਲੀਆ ਨੇ ਕਿਹਾ ਕਿ ‘ਆਪ’ ਉਮੀਦਵਾਰਾਂ ਦੀ ਦੂਜੀ ਸੂਚੀ ਜਲਦੀ ਹੀ ਜਾਰੀ ਕਰੇਗੀ।
  Published by:Gurwinder Singh
  First published:

  Tags: Aam Aadmi Party, Arvind Kejriwal

  ਅਗਲੀ ਖਬਰ