ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਵਿੱਚ ਕਾਂਗਰਸ ਨੂੰ ਭਾਜਪਾ ਤੋਂ ਵੱਡੀ ਹਾਰ ਦਾ ਸਾਹਮਣਾ ਕਾਰਨਾ ਪਿਆ ਹੈ। ਭਾਜਪਾ ਦੇ ਹੱਥੋਂ ਮਿਲੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਦੇ ਸੂਬਾ ਇੰਚਾਰਜ ਰਘੂ ਸ਼ਰਮਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਆਜ਼ਾਦੀ ਤੋਂ ਬਾਅਦ ਕਾਂਗਰਸ ਦੀ ਇਹ ਸਭ ਤੋਂ ਬੁਰੀ ਹਾਰ ਹੋਈ ਹੈ। ਦੂਜੇ ਪਾਸੇ ਹੁਣ ਤੱਕ ਚੋਣ ਨਤੀਜਿਆਂ ਦੀ ਤਸਵੀਰ ਸਾਫ਼ ਹੈ ਅਤੇ ਭਾਰਤੀ ਜਨਤਾ ਪਾਰਟੀ ਸੱਤਵੀਂ ਵਾਰ ਜਿੱਤਦੀ ਹੋਈ ਨਜ਼ਰ ਆ ਰਹੀ ਹੈ।
ਹੁਣ ਤੱਕ ਦੇ ਆਏ ਚੋਣ ਨਤੀਜਿਆਂ ਮੁਤਾਬਕ ਗੁਜਰਾਤ ਵਿੱਚ ਭਾਜਪਾ ਨੂੰ ਬਹੁਮਤ ਮਿਲ ਗਿਆ ਹੈ ਅਤੇ ਪਾਰਟੀ ਹੁਣ ਸਰਕਾਰ ਬਣਾਉਣ ਦੀ ਕਵਾਇਦ ਵਿੱਚ ਲੱਗ ਗਈ ਹੈ। ਇਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਸੀਆਰ ਪਾਟਿਲ ਨੇ ਐਲਾਨ ਕੀਤਾ ਹੈ ਕਿ ਗੁਜਰਾਤ ਵਿੱਚ 12 ਦਸੰਬਰ ਨੂੰ ਸਹੁੰ ਚੁੱਕ ਸਮਾਗਮ ਹੋਵੇਗਾ ਅਤੇ ਭੂਪੇਂਦਰਭਾਈ ਪਟੇਲ ਮੁੱਖ ਮੰਤਰੀ ਬਣਨਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, Assembly Election Results, BJP, Congress, Gujrat