Home /News /national /

Gujarat Assembly Election Results : ਇਤਿਹਾਸਕ ਜਿੱਤ ਲਈ ਪੀਐੱਮ ਮੋਦੀ ਨੇ ਕੀਤਾ ਲੋਕਾਂ ਦਾ ਧੰਨਵਾਦ

Gujarat Assembly Election Results : ਇਤਿਹਾਸਕ ਜਿੱਤ ਲਈ ਪੀਐੱਮ ਮੋਦੀ ਨੇ ਕੀਤਾ ਲੋਕਾਂ ਦਾ ਧੰਨਵਾਦ

ਇਤਿਹਾਸਕ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਕੀਤਾ ਲੋਕਾਂ ਦਾ ਧੰਨਵਾਦ

ਇਤਿਹਾਸਕ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਕੀਤਾ ਲੋਕਾਂ ਦਾ ਧੰਨਵਾਦ

ਗੁਜਰਾਤ ਵਿਧਾਨਸਭਾ ਚੋਣਾਂ ਦੇ ਵਿੱਚ ਭਾਜਪਾ ਦੀ ਜਿੱਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਲੋਕਾਂ ਦਾ ਧੰਨਵਾਦ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, 'ਮੈਂ ਭਾਜਪਾ ਨੂੰ ਦਿੱਤੇ ਪਿਆਰ ਅਤੇ ਸਮਰਥਨ ਲਈ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ। ਅਸੀਂ ਆਉਣ ਵਾਲੇ ਸਮੇਂ ਵਿੱਚ ਸੂਬੇ ਦੀਆਂ ਅਕਾਂਖਿਆਵਾਂ ਨੂੰ ਪੂਰਾ ਕਰਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਲਈ ਕੰਮ ਕਰਦੇ ਰਹਾਂਗੇ।

ਹੋਰ ਪੜ੍ਹੋ ...
  • Share this:

ਗੁਜਰਾਤ ਵਿਧਾਨ ਸਭਾ ਚੋਣਾਂ ਦੇ ਵਿੱਚ ਭਾਰਤੀ ਜਨਤਾ ਪਾਰਟੀ ਰਿਕਾਰਡ ਜਿੱਤ ਵੱਲ ਜਾਂਦੀ ਨਜ਼ਰ ਆ ਰਹੀ ਹੈ। ਵਿਧਾਨ ਸਭਾ ਦੀਆਂ 182 ਸੀਟਾਂ ਵਿੱਚੋਂ ਭਾਜਪਾ 150 ਤੋਂ ਜ਼ਿਆਦਾ ਸੀਟਾਂ ਦੇ ਉੱਪਰ ਜਿੱਤਦੀ ਨਜ਼ਰ ਆ ਰਹੀ ਹੈ। ਗੁਜਰਾਤ ਦੇ ਇਤਿਹਾਸ ਵਿੱਚ ਇਹ ਕਿਸੇ ਵੀ ਪਾਰਟੀ ਦੇ ਵੱਲੋਂ ਦਰਜ਼ ਕੀਤੀ ਗਈ ਇਹ ਸਭ ਤੋਂ ਵੱਡੀ ਜਿੱਤ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਮੁਤਾਬਕ ਕਾਂਗਰਸ ਇੱਥੇ ਸਿਰਫ਼ 15 ਸੀਟਾਂ ਤੱਕ ਹੀ ਸੀਮਤ ਆਉਂਦੀ ਨਜ਼ਰ ਆ ਰਹੀ ਹੈ। ਪਿਛਲੀਆਂ ਚੋਣਾਂ ਦੇ ਮੁਕਾਬਲੇ ਇੱਥੇ 62 ਸੀਟਾਂ ਦਾ ਨੁਕਸਾਨ ਹੁੰਦਾ ਨਜ਼ਰ ਆ ਰਿਹਾ ਹੈ।ਉੱਧਰ ਦੂਜੇ ਪਾਸੇ ਗੁਜਰਾਤ ਚੋਣਾਂ 'ਚ ਜਿੱਤ ਦਾ ਦਾਅਵਾ ਕਰ ਰਹੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ 5 ਸੀਟਾਂ ਨਾਲ ਤੀਜੇ ਸਥਾਨ 'ਤੇ ਹੈ। ਇਸ ਤੋਂ ਇਲਾਵਾ 4 ਸੀਟਾਂ 'ਤੇ ਆਜ਼ਾਦ ਉਮੀਦਵਾਰਾਂ ਨੇ ਬੜ੍ਹਤ ਹਾਸਲ ਕੀਤੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਕੀਤਾ ਧੰਨਵਾਦ

ਗੁਜਰਾਤ ਵਿਧਾਨਸਭਾ ਚੋਣਾਂ ਦੇ ਵਿੱਚ ਭਾਜਪਾ ਦੀ ਜਿੱਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਲੋਕਾਂ ਦਾ ਧੰਨਵਾਦ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, 'ਮੈਂ ਭਾਜਪਾ ਨੂੰ ਦਿੱਤੇ ਪਿਆਰ ਅਤੇ ਸਮਰਥਨ ਲਈ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ। ਅਸੀਂ ਆਉਣ ਵਾਲੇ ਸਮੇਂ ਵਿੱਚ ਸੂਬੇ ਦੀਆਂ ਅਕਾਂਖਿਆਵਾਂ ਨੂੰ ਪੂਰਾ ਕਰਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣ ਲਈ ਕੰਮ ਕਰਦੇ ਰਹਾਂਗੇ।

ਭੂਪੇਂਦਰ ਪਟੇਲ ਨੇ ਇਤਿਹਾਸਕ ਜਿੱਤ ਲਈ ਕੀਤਾ ਲੋਕਾਂ ਦਾ ਧੰਨਵਾਦ 

ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਇਤਿਹਾਸਕ ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ, ‘ਜਨਤਾ ਨੇ ਭਰੋਸਾ ਪ੍ਰਗਟਾਇਆ ਹੈ। ਮੈਂ ਚੋਣ ਨਹੀਂ ਲੜੀ, ਮੇਰੇ ਇਲਾਕੇ ਦੇ ਲੋਕਾਂ ਨੇ ਚੋਣ ਲੜੀ ਹੈ।'' ਭਾਜਪਾ ਦੀ ਵੱਡੀ ਜਿੱਤ 'ਤੇ ਉਨ੍ਹਾਂ ਕਿਹਾ ਕਿ ਅਸੀਂ ਸਾਰੇ ਵਰਕਰ ਸਹੀ ਢੰਗ ਨਾਲ ਕੰਮ ਕਰਦੇ ਹਨ, ਇਹ ਇਸ ਜਿੱਤ ਦਾ ਨਤੀਜਾ ਹੈ।

Published by:Shiv Kumar
First published:

Tags: Assembly Election Results, BJP, Gujrat, Himachal, Narendra modi, Prime Minister